10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਹਿੰਦ-ਫ਼ਤਹਿਗੜ੍ਹ ਸਾਹਿਬ ਕੌਂਸਲ ਦੀ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਨੇ ਡੀ. ਏ. ਦੇ ਵਿਰੋਧ ਵਿਚ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਸੁਰਜੀਤ ਸਿੰਘ ਸਾਹੀ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਹੰਸਰਾਜ ਤਲਾਣੀਆ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਿਉਂਸਿਪਲ ਪਾਰਕ ਸਰਹਿੰਦ ਮੰਡੀ ਵਿਖੇ ਹੋਈ, ਜਿਸ ’ਚ ਵਿਸ਼ੇਸ਼ ਤੌਰ ’ਤੇ ਮੁਲਾਜ਼ਮਾਂ ਦੇ ਡੀ. ਏ.

Ad Position 21
No active advertisement
ਅਜੀਤ ਡੈਸਕ 11-11-2026
ਫ਼ਤਹਿਗੜ੍ਹ ਸਾਹਿਬ, 10 ਨਵੰਬਰ (ਸੁਰਜੀਤ ਸਿੰਘ ਸਾਹੀ)-ਨਗਰ ਕੌਂਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਸੇਵਾ ਮੁਕਤ ਮੁਲਾਜ਼ਮ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਹੰਸਰਾਜ ਤਲਾਣੀਆ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਿਉਂਸਿਪਲ ਪਾਰਕ ਸਰਹਿੰਦ ਮੰਡੀ ਵਿਖੇ ਹੋਈ, ਜਿਸ ’ਚ ਵਿਸ਼ੇਸ਼ ਤੌਰ ’ਤੇ ਮੁਲਾਜ਼ਮਾਂ ਦੇ ਡੀ. ਏ. ਦੇ ਕੇਸ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਪੰਜਾਬ ਸਰਕਾਰ ਦਾ ਮੁਲਾਜ਼ਮਾਂ ਨੂੰ ਡੀ. ਏ ਨਾ ਦੇਣ ਸੰਬੰਧੀ ਜੋ ਰਵੱਈਆ ਅਪਣਾਇਆਂ ਜਾ ਰਿਹਾ ਹੈ ਉਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਵੱਖ-ਵੱਖ ਬੁਲਾਰਿਆਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਡੀ. ਏ. ਨਾ ਦੇਣ ਸੰਬੰਧੀ ਤਰਾਂ-ਤਰਾਂ ਦੇ ਢੰਗ ਤਰੀਕੇ ਅਪਣਾ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੇ ਸੁਪਰੀਮ ਕੋਰਟ ਆਫ਼ ਇੰਡੀਆ ਵਿਚ ਕੇਸ ਨੂੰ ਲਟਕਾਇਆ ਜਾ ਰਿਹਾ ਹੈ। ਬੁਲਾਰਿਆਂ ਨੇ ਦੱਸਿਆ ਕਿ ਸਾਡੇ ਗਵਾਂਢੀ ਰਾਜ ਹਰਿਆਣਾ ਤੋ ਇਲਾਵਾ ਰਾਜਸਥਾਨ ਤੇ ਬੰਗਾਲ ਵਰਗੇ ਰਾਜਾਂ ਵਲੋਂ ਆਪਣੇ ਕਰਮਚਾਰੀਆਂ ਨੂੰ ਬਣਦੇ ਡੀ. ਏ ਜਾਰੀ ਕਰ ਦਿੱਤੇ ਗਏ ਹਨ ਜਦਕਿ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵਲੋਂ ਅਦਾਲਤ ਵਿਖੇ ਗ਼ਲਤ ਜਾਣਕਾਰੀ ਦੇਣ ਕਾਰਨ ਹਾਈ ਕੋਰਟ ਵਲੋਂ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਵੀ ਕੀਤੀ ਗਈ ਹੈ। ਪ੍ਰਧਾਨ ਹੰਸ ਰਾਜ ਨੇ ਦੱਸਿਆ ਕਿ ਸੇਵਾ ਮੁਕਤ ਕਰਮਚਾਰੀਆਂ ਵਲੋਂ 12 ਨਵੰਬਰ ਨੂੰ ਸ੍ਰੀ ਨੈਣਾਂ ਦੇਵੀ ਮੰਦਰ ਪਾਰਕ ਸਰਹਿੰਦ ਸ਼ਹਿਰ ਵਿਖੇ ਨਗਰ ਕੌਂਸਲ ਸਰਹਿੰਦ ਦੇ ਸਵ: ਸਾਬਕਾ ਪ੍ਰਧਾਨ ਗਣੇਸ਼ ਦੱਤ ਮੋਦਗਿੱਲ ਦੀ ਯਾਦ ਵਿਚ ਬੁੱਤ ਲਗਾਇਆ ਜਾਣਾ ਹੈ। ਮੀਟਿੰਗ ’ਚ ਬੰਤ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ, ਹਰਬੰਸ ਸਿੰਘ (ਖੰਨਾ), ਬਲਵਿੰਦਰ ਸਿੰਘ, ਸਵਰਨ ਸਿੰਘ, ਮਹਿੰਦਰਪਾਲ ਸ਼ਰਮਾ, ਜਗਤਾਰ ਸਿੰਘ, ਵਲੈਤੀ ਲਾਲ, ਮਹਿੰਦਰ ਸਿੰਘ, ਦਲੀਪ ਕੁਮਾਰ, ਜੀਤ ਸਿੰਘ, ਲੱਖਾ ਸਿੰਘ, ਪ੍ਰੇਮ ਸਿੰਘ, ਸ਼ਿੰਦਰ ਕੁਮਾਰ, ਸਰਲਾ ਦੇਵੀ, ਦਲਵਿੰਦਰ ਸਿੰਘ ਤੇ ਧਰਮਿੰਦਰ ਕੁਮਾਰ ਬਾਂਡਾ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਭਾਰਤ ਤੇ ਅਮਰੀਕਾ ਵਲੋਂ ਨਸ਼ਿਆਂ ਦੇ ਉੱਭਰਦੇ ਖ਼ਤਰਿਆਂ ਵਿਰੁੱਧ ਮਿਲ ਕੇ ਕਾਰਵਾਈ ਕਰਨ ਦਾ ਅਹਿਦ ਅਗਲੀ ਖ਼ਬਰ ਲਲਕਾਰ ਰੈਲੀ ਦੀਆਂ ਤਿਆਰੀਆਂ ਜ਼ੋਰਾਂ ’ਤੇ-ਦਰਬਾਰਾ ਸਿੰਘ ਗੁਰੂ 17 ਨੂੰ ਬਸੀ ਪਠਾਣਾਂ ਵਿਖੇ ਕੀਤੀ ਜਾਵੇਗੀ ਵੱਡੀ ਰੈਲੀ
Ad Position 24