12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਖੇਡ ਮੈਦਾਨਾਂ ਦੇ ਉਦਘਾਟਨੀ ਸਮਾਰੋਹ ਨੂੰ ਸਫਲ ਬਣਾਉਣ ਲਈ ਵਿਧਾਇਕ ਗੈਰੀ ਬੜਿੰਗ ਨੇ ਹਲਕਾ ਨਿਵਾਸੀਆਂ ਦਾ ਕੀਤਾ ਧੰਨਵਾਦ

ਅਮਲੋਹ, 11 ਨਵੰਬਰ (ਅੰਮ੍ਰਿਤ ਸਿੰਘ ਗਿੱਲ, ਕੇਵਲ ਸਿੰਘ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਦਲਦਲ ਤੋਂ ਬਚਾ ਕੇ ਖੇਡਾਂ ਵੱਲ ਮੋੜਨ ਦੀ ਦਿਸ਼ਾ ਵਿਚ ਅੱਜ ਇੱਥੇ ਸੂਬੇ ਭਰ ਵਿਚ 1 ਹਜ਼ਾਰ ਨਵੇਂ ਆਧੁਨਿਕ ਖੇਡ ਮੈਦਾਨ ਲੋਕ ਅਰਪਣ ਕਰਨ ਲਈ ਕੀਤੇ ਸਮਾਗਮ ਨੂੰ ਸਫਲ ਬਣਾਉਣ ਲਈ ਹਲਕੇ ਦੇ ਲੋਕਾਂ ਅਤੇ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਗੈਰੀ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦਾ ਹਮੇਸ਼ਾ ਰਿਣੀ ਰਹੇਗਾ ਜਿਨ੍ਹਾਂ ਨੇ ਰਿਕਾਰਡ ਗਿਣਤੀ ਵਿਚ ਇਕੱਠੇ ਹੋ ਕੇ ‘ਆਪ’ ਸਰਕਾਰ ਵਲੋਂ ਲੋਕਾਂ ਹਿਤੈਸ਼ੀ ਕੰਮਾਂ ’ਤੇ ਮੋਹਰ ਲਗਾਈ ਹੈ।

Ad Position 21
No active advertisement
ਗੁਰਿੰਦਰ ਸਿੰਘ ਗੈਰੀ ਬੜਿੰਗ ਹਲਕੇ ਦੇ ਲੋਕਾਂ ਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦੇ ਹੋਏ। ਤਸਵੀਰ: ਕੇਵਲ ਸਿੰਘ 12-11-2026
ਅਮਲੋਹ, 11 ਨਵੰਬਰ (ਅੰਮ੍ਰਿਤ ਸਿੰਘ ਗਿੱਲ, ਕੇਵਲ ਸਿੰਘ)- ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੇ ਦਲਦਲ ਤੋਂ ਬਚਾ ਕੇ ਖੇਡਾਂ ਵੱਲ ਮੋੜਨ ਦੀ ਦਿਸ਼ਾ ਵਿਚ ਅੱਜ ਇੱਥੇ ਸੂਬੇ ਭਰ ਵਿਚ 1 ਹਜ਼ਾਰ ਨਵੇਂ ਆਧੁਨਿਕ ਖੇਡ ਮੈਦਾਨ ਲੋਕ ਅਰਪਣ ਕਰਨ ਲਈ ਕੀਤੇ ਸਮਾਗਮ ਨੂੰ ਸਫਲ ਬਣਾਉਣ ਲਈ ਹਲਕੇ ਦੇ ਲੋਕਾਂ ਅਤੇ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ। ਗੈਰੀ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦਾ ਹਮੇਸ਼ਾ ਰਿਣੀ ਰਹੇਗਾ ਜਿਨ੍ਹਾਂ ਨੇ ਰਿਕਾਰਡ ਗਿਣਤੀ ਵਿਚ ਇਕੱਠੇ ਹੋ ਕੇ ‘ਆਪ’ ਸਰਕਾਰ ਵਲੋਂ ਲੋਕਾਂ ਹਿਤੈਸ਼ੀ ਕੰਮਾਂ ’ਤੇ ਮੋਹਰ ਲਗਾਈ ਹੈ। ਗੈਰੀ ਬੜਿੰਗ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਵਿਚ ਇਹ ਪਾਰਟੀ ਦਾ ਇੱਕ ਬਹੁਤ ਹੀ ਇਨਕਲਾਬੀ ਤੇ ਵੱਡਾ ਕਦਮ ਹੈ ਜਿਸ ਨੂੰ ਆਮ ਲੋਕ ਬੇਹੱਦ ਸਮਰਥਨ ਦੇ ਰਹੇ ਹਨ। ਵਿਧਾਇਕ ਨੇ ਇਸ ਮੌਕੇ ਸਮਾਗਮ ਨੂੰ ਸਫਲ ਬਣਾਉਣ ਲਈ ਵੱਡੀ ਗਿਣਤੀ ਵਿਚ ਪਹੁੰਚੇ ਹਲਕੇ ਦੇ ਲੋਕਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲਿਆ ਪਿਆਰ, ਸਹਿਯੋਗ ਤੇ ਭਰੋਸਾ ਉਨ੍ਹਾਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਵੱਡੀ ਸ਼ਮੂਲੀਅਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਤੇ ਹਲਕੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਉਹ ਭਵਿੱਖ ਵਿਚ ਵੀ ਪੂਰੀ ਤਨਦੇਹੀ, ਇਮਾਨਦਾਰੀ ਤੇ ਵਚਨਬੱਧਤਾ ਨਾਲ ਲੋਕਾਂ ਦਾ ਸੇਵਾਦਾਰ ਬਣਕੇ ਹਲਕੇ ਵਿਚ ਕੰਮ ਕਰਦੇ ਰਹਿਣਗੇ। ਇਸ ਮੌਕੇ ਸਰਪੰਚ ਅਮਨਦੀਪ ਸਿੰਘ ਧਰਮਗੜ੍ਹ, ਸੁਖਵੀਰ ਸਿੰਘ ਗਰੇਵਾਲ, ਜਗਵਿੰਦਰ ਸਿੰਘ ਗਰੇਵਾਲ, ਕਮਲ ਅਕਾਲਗੜ੍ਹ, ਜੋਰਾ ਸਿੰਘ ਮਾਲੋਵਾਲ, ਸਰਪੰਚ ਜਗਦੀਪ ਸਿੰਘ ਜਿੰਮੀ ਲਾਡਪੁਰ, ਸਰਪੰਚ ਜਸਮੇਲ ਸਿੰਘ ਮਾਨਗੜ੍ਹ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਅਮਨ ਬੋਪਾਰਾਏ, ਜਤਿੰਦਰ ਸਿੰਘ ਰਾਮਗੜ੍ਹੀਆ, ਰਾਜਵੀਰ ਸਿੰਘ ਸੌਂਟੀ, ਰਜਿੰਦਰ ਸਿੰਘ ਟਿੱਬੀ, ਕਮਲਪ੍ਰੀਤ ਸਿੰਘ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਸਰਪੰਚ ਹਰਦੀਪ ਸਿੰਘ ਮਛਰਾਏ, ਸਰਪੰਚ ਹਰਪ੍ਰੀਤ ਸਿੰਘ ਕੋਟਲੀ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਕੌਂਸਲਰ ਜਗਤਾਰ ਸਿੰਘ, ਤਰਨਦੀਪ ਸਿੰਘ ਬਦੇਸ਼ਾ, ਪਾਲੀ ਅਰੋੜਾ, ਕਰਮ ਸਿੰਘ ਭਾਂਬਰੀ, ਗੁਰਪ੍ਰੀਤ ਸਿੰਘ ਚੀਮਾ, ਸਵਰਨਜੀਤ ਸਿੰਘ ਸਨੀ ਮਾਹੀ, ਜਗਜੀਵਨ ਸਿੰਘ, ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ ਸ਼ੇਰਗਿੱਲ ਤੋਂ ਇਲਾਵਾ ਵੱਡੀ ਬਲਾਕ ਸੰਮਤੀ ਮੈਂਬਰ, ਸਰਪੰਚ, ਪੰਚ ਤੇ ਪਾਰਟੀ ਆਗੂ ਤੇ ਵਰਕਰ ਵੱਡੀ ਗਿਣਤੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਉਣ ਵਾਲੇ ਸਮੇਂ ’ਚ ਪੰਜਾਬ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ- ਭਗਵੰਤ ਮਾਨ ਅਗਲੀ ਖ਼ਬਰ ਸੰਗੀਤਕਾਰ ਅਨਿਰੁਧ ਰਵੀਚੰਦਰ ਤੇ ‘ਸਨਰਾਈਜ਼ਰਜ਼ ਹੈਦਰਾਬਾਦ’ ਦੀ ਸਹਿ-ਮਾਲਕ ਕਾਵਿਆ ਮਾਰਨ ਦੇ ਵਿਆਹ ਮੌਕੇ ਦੀ ਤਸਵੀਰ। ਇਸ ਜੋ...
Ad Position 24