11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਜਸ਼ਨਪ੍ਰੀਤ ਕੌਰ ਗਿੱਲ ਨੇ ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)- 2014 ਬੈਚ ਦੇ ਸੀਨੀਅਰ ਪੀ. ਸੀ.

Ad Position 21
No active advertisement
ਅਜੀਤ ਡੈਸਕ 12-11-2026
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)- 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡ. ਹਰਪਾਲ ਜੁਨੇਜਾ ਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਜਸ਼ਨਪ੍ਰੀਤ ਕੌਰ ਗਿੱਲ ਦਾ ਸੁਆਗਤ ਕੀਤਾ ਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਉਪਰੰਤ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੀ.ਆਰ.ਟੀ.ਸੀ. ਦੀ ਕਾਰਜਪ੍ਰਣਾਲੀ, ਮੌਜੂਦਾ ਪ੍ਰਬੰਧਕੀ ਸਥਿਤੀ ਅਤੇ ਸਵਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਆਵਾਜਾਈ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਹੋਰ ਬਿਹਤਰ, ਸੁਚਾਰੂ ਤੇ ਸਵਾਰੀ ਪੱਖੀ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿਚ ਸਫ਼ਰ ਕਰਨ ਵਾਲੀਆ ਸਵਾਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਤੇ ਸਮੇਂ ਸਿਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਜ ਪੁਰਸਕਾਰਾਂ ਵਾਸਤੇ ਅਰਜ਼ੀਆਂ ਮੰਗੀਆਂ ਅਗਲੀ ਖ਼ਬਰ ਟਕਸਾਲੀ ਤੇ ਪੁਰਾਣੇ ਵਰਕਰਾਂ ਦੇ ਘਰ-ਘਰ ਤੱਕ ਪਹੁੰਚ ਕਰੇਗੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ
Ad Position 24