ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਜ ਪੁਰਸਕਾਰਾਂ ਵਾਸਤੇ ਅਰਜ਼ੀਆਂ ਮੰਗੀਆਂ
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਨੇ ਦੱਸਿਆ ਹੈ ਕਿ 03 ਦਸੰਬਰ 2026 ਨੂੰ ਮਨਾਏ ਜਾਣ ਵਾਲੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ/ਸਟੇਟ ਅਵਾਰਡ 2026 ਦੌਰਾਨ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਭਾਗ ਪੰਜਾਬ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਜ ਪੁਰਸਕਾਰ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨਾ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕੀਤੇ ਜਾਂ ਕਰ ਰਹੇ ਹਨ ਜਾਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ ਨੂੰ ਸਟੇਟ ਅਵਾਰਡ ਦੇਣ ਲਈ ਵਿਚਾਰੇ ਜਾਣ ਸਬੰਧੀ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ।
ਪਟਿਆਲਾ, 11 ਨਵੰਬਰ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਨੇ ਦੱਸਿਆ ਹੈ ਕਿ 03 ਦਸੰਬਰ 2026 ਨੂੰ ਮਨਾਏ ਜਾਣ ਵਾਲੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ/ਸਟੇਟ ਅਵਾਰਡ 2026 ਦੌਰਾਨ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਭਾਗ ਪੰਜਾਬ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਜ ਪੁਰਸਕਾਰ ਸਕੀਮ ਅਧੀਨ ਯੋਗ ਦਿਵਿਆਂਗ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਸੰਸਥਾਵਾਂ ਜਿੰਨਾ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕੰਮ ਕੀਤੇ ਜਾਂ ਕਰ ਰਹੇ ਹਨ ਜਾਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ ਨੂੰ ਸਟੇਟ ਅਵਾਰਡ ਦੇਣ ਲਈ ਵਿਚਾਰੇ ਜਾਣ ਸਬੰਧੀ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਲਈ ਇਛੁੱਕ ਬਿਨੈਕਾਰ ਸਾਲ 2026 ਲਈ ਬਿਨੈਪੱਤਰ ਉਨ੍ਹਾਂ ਦੇ ਡਿਪਟੀ ਕਮਿਸ਼ਨਰ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ ਏ ਕਮਰਾ ਨੰ 101 ਅਤੇ 135 ਗਰਾਊਂਡ ਫਲੋਰ ਸਥਿਤ ਸਮਾਜਿਕ ਸੁਰੱਖਿਆ ਅਫ਼ਸਰ ਪਟਿਆਲਾ ਦੇ ਦਫ਼ਤਰ ਵਿਖੇ ਮਿਤੀ 13 ਨਵੰਬਰ 2026 ਸਵੇਰੇ 10.00 ਵਜੇ ਤੱਕ ਦੋ ਹਾਰਡ ਕਾਪੀਆਂ ਜਮ੍ਹਾਂ ਕਰਵਾ ਸਕਦੇ ਹਨ।