11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਐਡ. ਧਾਰਨੀ ਪਾਰਟੀ ਦੇ ਕਾਨੂੰਨੀ ਵਿੰਗ ਦੀਆਂ ਸਰਗਰਮੀਆਂ ਤੋਂ ਇਲਾਵਾ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਵੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ-ਚਨਾਰਥਲ, ਰਿਆ, ਮੁਕਾਰੋਂਪੁਰ, ਪੂਨੀਆ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਬਲਜਿੰਦਰ ਸਿੰਘ, ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਬ) ਕਾਨੂੰਨੀ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਐਡ. ਅਮਰਦੀਪ ਸਿੰਘ ਧਾਰਨੀ ਦਾ ਅੱਜ ਜ਼ਿਲ੍ਹੇ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਬਲਜਿੰਦਰ ਸਿੰਘ, ਸੁਰਜੀਤ ਸਿੰਘ ਸਾਹੀ)-ਸ਼੍ਰੋਮਣੀ ਅਕਾਲੀ ਦਲ (ਬ) ਕਾਨੂੰਨੀ ਵਿੰਗ ਦੇ ਨਵ-ਨਿਯੁਕਤ ਪ੍ਰਧਾਨ ਐਡ. ਅਮਰਦੀਪ ਸਿੰਘ ਧਾਰਨੀ ਦਾ ਅੱਜ ਜ਼ਿਲ੍ਹੇ ਦੀ ਸੀਨੀਅਰ ਅਕਾਲੀ ਲੀਡਰਸ਼ਿਪ ਵਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਬੰਧਕੀ ਬਲਾਕ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇ. ਸ਼ਰਨਜੀਤ ਸਿੰਘ ਚਨਾਰਥਲ, ਕੌਮੀ ਮੀਤ ਪ੍ਰਧਾਨ ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ, ਜਥੇ. ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸੀਨੀਅਰ ਆਗੂ ਰਣਬੀਰ ਸਿੰਘ ਪੂਨੀਆ ਨੇ ਐਡ. ਧਾਰਨੀ ਨੂੰ ਸਿਰੋਪਾਉ ਭੇਟ ਕਰਕੇ ਪਾਰਟੀ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਵਜੋਂ ਨਿਯੁਕਤੀ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਐਡ. ਧਾਰਨੀ ਪਾਰਟੀ ਦੇ ਕਾਨੂੰਨੀ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਮਜ਼ਬੂਤੀ ਲਈ ਵੀ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਦੇ ਨਾਲ ਹੀ ਉਹ ਪਾਰਟੀ ਲੀਡਰਸ਼ਿਪ ਨੂੰ ਬੂਥ ਪੱਧਰ ਤੱਕ ਜਥੇਬੰਦੀ ਨੂੰ ਮਜ਼ਬੂਤ ਕਰਨ ਵਿਚ ਆਪਣਾ ਪੂਰਨ ਸਹਿਯੋਗ ਕਰਨਗੇ। ਆਗੂਆਂ ਨੇ ਕਿਹਾ ਕਿ ਐਡ. ਅਮਰਦੀਪ ਸਿੰਘ ਧਾਰਨੀ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਨਿਸੁਆਰਥ ਭਾਵਨਾ ਨਾਲ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਤੇ ਉਨ੍ਹਾਂ ਦੀ ਸਮਰਪਣ ਭਾਵਨਾ ਨੂੰ ਮੁੱਖ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਆਗੂਆਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਮਜ਼ਬੂਤੀ ਉਸ ਦੇ ਸਰਗਰਮ ਅਤੇ ਸਮਰਪਿਤ ਆਗੂਆਂ ਤੇ ਵਰਕਰਾਂ ’ਤੇ ਨਿਰਭਰ ਕਰਦੀ ਹੈ। ਅਜਿਹੇ ਆਗੂ ਹੀ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਐਡ. ਧਾਰਨੀ ਆਪਣੀ ਕਾਬਲੀਅਤ ਅਤੇ ਤਜਰਬੇ ਸਦਕਾ ਕਾਨੂੰਨੀ ਵਿੰਗ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਐਡ. ਅਮਰਦੀਪ ਸਿੰਘ ਧਾਰਨੀ ਨੇ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਵਲੋਂ ਦਿੱਤੇ ਗਏ ਮਾਣ-ਸਨਮਾਨ ਲਈ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਵਫ਼ਾਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਪਣਾ ਹਰ ਸੰਭਵ ਯੋਗਦਾਨ ਪਾਉਣਗੇ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ, ਜਥੇ. ਅਵਤਾਰ ਸਿੰਘ ਰਿਆ ਮੈਂਬਰ ਸ਼੍ਰੋਮਣੀ ਕਮੇਟੀ, ਕੌਮੀ ਮੀਤ ਪ੍ਰਧਾਨ ਜਥੇ. ਮਨਮੋਹਨ ਸਿੰਘ ਮੁਕਾਰੋਂਪੁਰ, ਸੀਨੀਅਰ ਆਗੂ ਰਣਬੀਰ ਸਿੰਘ ਪੂਨੀਆ, ਹਰਵਿੰਦਰ ਸਿੰਘ ਬੱਬਲ, ਦਰਸ਼ਨ ਸਿੰਘ ਸਿੱਧੂ ਮਾਡਰਨ ਵੈਲੀ, ਇਕਬਾਲ ਸਿੰਘ ਪਰਲ ਕਾਲੋਨੀ, ਪਰਮਜੀਤ ਸਿੰਘ ਠੇਕੇਦਾਰ, ਹਰਜੀਤ ਸਿੰਘ ਰਿਕਾਰਡ ਕੀਪਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਰੇਬੀਅਨ ਖੇਤਰ ਵਿਚ ਡੀ.ਬੀ.ਯੂ ਅਮੈਰਿਕਾਜ਼ ਨੂੰ ਮਿਲੀ 3.11/4 ਦੀ ਐਨ.ਏ.ਬੀ ਮਾਨਤਾ-ਡਾ. ਜ਼ੋਰਾ ਸਿੰਘ ਅਗਲੀ ਖ਼ਬਰ ਟਰੈਕਟਰ ਮਾਰਕੀਟ ’ਚੋਂ 70 ਕਿੱਲੋ ਤਾਂਬਾ ਚੋਰੀ
Ad Position 24