11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅੱਜ ਤੋਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫ਼ਸਟ ਲੈਵਲ ਚੈਕਿੰਗ

ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲਿ੍ਆਂ ਵਿਚ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ 12 ਨਵੰਬਰ ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ , ਅਨਿੰਦਿਤਾ ਮਿਤਰਾ, ਆਈ.

Ad Position 21
No active advertisement
ਚਾਂਸਲਰ ਡਾ. ਜ਼ੋਰਾ ਸਿੰਘ, ਡਾ. ਤਜਿੰਦਰ ਕੌਰ ਅਤੇ ਡਾ. ਹਰਸ਼ ਸਦਾਵਰਤੀ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 12-11-2026
ਫ਼ਤਹਿਗੜ੍ਹ ਸਾਹਿਬ, 11 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲਿ੍ਆਂ ਵਿਚ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ 12 ਨਵੰਬਰ ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ , ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀ ਦੀ ਇਹ ਫ਼ਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਿਤ ਇਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮਜ਼ ਅਤੇ ਵੀ.ਵੀ.ਪੀ.ੲ.ੇਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟਰਾਨਿਕਸ ਲਿਮਟਿਡ ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ। ਸੀ.ਈ.ਓ ਨੇ ਕਿਹਾ ਕਿ ਫ਼ਸਟ ਲੈਵਲ ਚੈਕਿੰਗ ਵਿੱਚ ਦਰੁਸਤ ਪਾਈਆਂ ਜਾਣ ਵਾਲੀਆਂ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵਰਤਿਆ ਜਾਵੇਗਾ। ਫ਼ਸਟ ਲੈਵਲ ਚੈਕਿੰਗ ਲਈ ਵਿਸਥਾਰ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ। ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫ਼ਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਫ.ਐਲ.ਸੀ ਪ੍ਰਕਿਰਿਆ ਸਬੰਧਿਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਕਰਵਾਈ ਜਾਵੇਗੀ ਅਤੇ ਇਸ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ ’ਤੇ ਕੀਤੀ ਜਾਵੇਗੀ। ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ 23 ਸਥਾਨਾਂ ’ਤੇ ਪੂਰੀ ਐਫ.ਐਲ.ਸੀ ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਟਰ ’ਤੇ ਦੋ ਡਿਸਪਲੇਅ ਸਕ੍ਰੀਨਾਂ ਲਗਾਈਆਂ ਗਈਆਂ ਹਨ ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਉਂ ਦੇਖ ਸਕਣ। ਮੁੱਖ ਚੋਣ ਅਫ਼ਸਰ ਹੈੱਡਕੁਆਟਰ ’ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਭਾਰਤ ਚੋਣ ਕਮਿਸ਼ਨ ਨੇ ਇਨ੍ਹਾਂ ਕਾਰਜਾਂ ਦੀ ਦੇਖ-ਰੇਖ ਲਈ ਅਬਜ਼ਰਵਰ ਲਗਾਏ ਗਏ ਹਨ। ਮੁੱਖ ਚੋਣ ਅਫ਼ਸਰ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਇਲੈਕਟਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਐਫ.ਐਲ.ਸੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਤੇ ਟਰਾਂਸਕੋ ਡਵੀਜ਼ਨ ਸਰਹਿੰਦ ਦੀ ਮੀਟਿੰਗ ਅਗਲੀ ਖ਼ਬਰ ਕੈਰੇਬੀਅਨ ਖੇਤਰ ਵਿਚ ਡੀ.ਬੀ.ਯੂ ਅਮੈਰਿਕਾਜ਼ ਨੂੰ ਮਿਲੀ 3.11/4 ਦੀ ਐਨ.ਏ.ਬੀ ਮਾਨਤਾ-ਡਾ. ਜ਼ੋਰਾ ਸਿੰਘ
Ad Position 24