ਸ਼ਹਿਰ ਦੀ ਹਰ ਸਮੱਸਿਆ ਦਾ ਹੱਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਕੀਤਾ ਜਾਵੇਗਾ-ਅਕਾਲੀ ਆਗੂ
ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 1 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਮੰਡੀ ਗੋਬਿੰਦਗੜ੍ਹ, 11 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਵਾਰਡ ਨੰਬਰ 1 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਚੋਣਾਂ ਦੇ ਮੈਨੀਫੈਸਟੋ ਨੂੰ ਤਿਆਰ ਕਰਨ ਲਈ ਲੋਕਾਂ ਦੇ ਸੁਝਾਅ ਅਤੇ ਸਮੱਸਿਆਵਾਂ ਜਾਣਨ ਵਾਸਤੇ ਫਾਰਮ ਭਰੇ।
ਮੰਡੀ ਗੋਬਿੰਦਗੜ੍ਹ, 11 ਨਵੰਬਰ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਅੱਜ ਸ਼ਹਿਰ ਦੇ ਵਾਰਡ ਨੰਬਰ 1 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਆਗੂਆਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਆਉਣ ਵਾਲੀਆਂ ਚੋਣਾਂ ਦੇ ਮੈਨੀਫੈਸਟੋ ਨੂੰ ਤਿਆਰ ਕਰਨ ਲਈ ਲੋਕਾਂ ਦੇ ਸੁਝਾਅ ਅਤੇ ਸਮੱਸਿਆਵਾਂ ਜਾਣਨ ਵਾਸਤੇ ਫਾਰਮ ਭਰੇ। ਇਸ ਦੇ ਨਾਲ ਹੀ ਵਾਰਡ ਵਾਸੀਆਂ ਦੀਆਂ ਸਥਾਨਕ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਪਾਰਟੀ ਦੀ ਵਚਨਬੱਧਤਾ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਾ ਕਰਨ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਂਦਿਆਂ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਗੁਮਰਾਹਕੁਨ ਪ੍ਰਚਾਰ ਦੇ ਪ੍ਰਭਾਵ ਹੇਠ ਨਾ ਆਉਣ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਖੜਿਆ ਹੈ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਅਜਿਹੀਆਂ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ। ਇਸ ਮੌਕੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਅਤੇ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਵੱਡੀ ਲੀਡ ਨਾਲ ਜਿੱਤਾ ਕੇ ਪੰਜਾਬ ਵਿਚ ਲੋਕ ਪੱਖੀ ਸਰਕਾਰ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਇਸ ਡੋਰ ਟੂ ਡੋਰ ਮੁਹਿੰਮ ਸਮੇਂ ਸੂਬਾ ਮੀਤ ਪ੍ਰਧਾਨ ਜੋਗਿੰਦਰ ਸਿੰਘ ਮੈਣੀ, ਜਰਨਲ ਕੌਂਸਲ ਮੈਂਬਰ ਜਤਿੰਦਰ ਸਿੰਘ ਧਾਲੀਵਾਲ, ਸੂਬਾ ਮੀਤ ਪ੍ਰਧਾਨ ਕੇ.ਕੇ ਜਿੰਦਲ, ਪ੍ਰਧਾਨ ਭਿੰਦਰ ਸਿੰਘ ਮੰਡੀ, ਬਹਾਦਰ ਸਿੰਘ ਹੈਬਤਪੁਰ ਜ਼ਿਲ੍ਹਾ ਪ੍ਰਧਾਨ, ਜਥੇਦਾਰ ਜਰਨੈਲ ਸਿੰਘ ਮਾਜਰੀ, ਪ੍ਰਦੀਪ ਕੁਮਾਰ ਮਿੰਟੂ, ਗੁਰਪ੍ਰੀਤ ਸਿੰਘ ਨੋਨੀ, ਬੀਬੀ ਰੁਪਿੰਦਰ ਕੌਰ ਮੰਡੀ, ਨਿਰਮਲ ਸਿੰਘ, ਚਰਨਜੀਤ ਚੰਨਾ, ਗੁਰਸਹਿਬਾਜ ਸਿੰਘ ਭਾਂਬਰੀ, ਧਰਮਪਾਲ ਸਿੰਘ, ਜਥੇਦਾਰ ਬਲਜਿੰਦਰ ਸਿੰਘ ਸੇਖੋਂ, ਰੌਸ਼ਨ ਸਿੰਘ, ਸਿਮਰਨਜੀਤ ਸਿੰਘ ਧਾਲੀਵਾਲ, ਜਥੇਦਾਰ ਸੋਮਨਾਥ ਅਜਨਾਲੀ, ਬਲਜਿੰਦਰ ਸਿੰਘ ਅੰਬੇਮਾਜਰਾ, ਗੋਰਾ ਅਜਨਾਲੀ, ਰਾਜੇਸ਼ ਕੁਮਾਰ ਸ਼ਾਹੀ, ਡਾ. ਬਲਵੀਰ ਸਿੰਘ ਡਡਹੇੜੀ, ਅਮਰਜੀਤ ਸਿੰਘ ਭੰਗੂ, ਖੁਸਕਰਨ ਸਿੰਘ ਡਡਹੇੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਾਰਡ ਵਾਸੀ ਮੌਜੂਦ ਸਨ।