ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਐਸ. ਐਸ.
ਜ਼
ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿਖਾਈ ਹੋਏ । ਅਜੀਤ ਤਸਵੀਰ
13-11-2026
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਐਸ.ਐਸ.ਆਰ. ਤਹਿਤ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ 12 ਨਵੰਬਰ 2026 ਨੂੰ ਡਰਾਫ਼ਟ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ, ਵੋਟਰ ਸੂਚੀ ਵਿਚ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ ਅਤੇ ਚੋਣਾਂ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਐਸ.ਐਸ.ਆਰ-2027 ਤਹਿਤ ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾਂ 12 ਨਵੰਬਰ 2026 ਨੂੰ ਕੀਤੀ ਗਈ ਹੈ ਅਤੇ ਵੋਟਰ ਸੂਚੀ ਸਬੰਧੀ ਦਾਅਵੇ ਤੇ ਇਤਰਾਜ਼ 12 ਨਵੰਬਰ ਤੋਂ 11 ਦਸੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਦਸੰਬਰ 2026 ਤੱਕ ਕੀਤਾ ਜਾਵੇਗਾ, ਜਦਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 4 ਜਨਵਰੀ 2027 ਨੂੰ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀ ਡਰਾਫ਼ਟ ਵੋਟਰ ਸੂਚੀ ਅਨੁਸਾਰ ਜ਼ਿਲ੍ਹੇ ਵਿਚ ਕੁੱਲ 4,36,501 ਜਨਰਲ ਵੋਟਰ ਹਨ, ਜਿਨ੍ਹਾਂ ਵਿਚ 2,26,026 ਪੁਰਸ਼, 2,10,463 ਮਹਿਲਾ ਅਤੇ 12 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਵਿਧਾਨ ਸਭਾ ਹਲਕਾ 54-ਬਸੀ ਪਠਾਣਾਂ 142614 ਵੋਟਰ, ਹਲਕਾ ਫ਼ਤਹਿਗਰ੍ਹ ਸਾਹਿਬ- 55 ਵਿਚ 155844 ਵੋਟਰ, ਹਲਕਾ ਅਮਲੋਹ-56 ਵਿਚ 138043 ਵੋਟਰ ਸ਼ਾਮਲ ਹਨ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਯੋਗਤਾ ਮਿਤੀ 1 ਅਪ੍ਰੈਲ 2027 ਨੂੰ 18 ਸਾਲ ਦੀ ਉਮਰ ਪੁਰੀ ਹੋਣ ਤੇ ਨਵੀਂ ਵੋਟ ਬਣਵਾਉਣ ਲਈ ਫਾਰਮ-6, ਵੋਟਰ ਸੂਚੀ ਵਿਚੋਂ ਨਾਮ ਕਟਵਾਉਣ ਲਈ ਫਾਰਮ-7 ਅਤੇ ਵੋਟਰ ਵੇਰਵਿਆਂ ਵਿਚ ਸੋਧ ਜਾਂ ਵੋਟ ਸ਼ਿਫ਼ਟ ਕਰਵਾਉਣ ਲਈ ਫਾਰਮ-8 ਦੀ ਵਰਤੋਂ ਕੀਤੀ ਜਾ ਸਕਦੀ ਹੈ। ਵੋਟਰ ਆਨਲਾਈਨ ਤੌਰ ’ਤੇ ਮੋਬਾਈਲ ਐਪ ਰਾਹੀਂ ਫਾਰਮ ਭਰ ਸਕਦੇ ਹਨ ਜਾਂ ਸਬੰਧਿਤ ਈ.ਆਰ.ਓ. ਦਫ਼ਤਰ/ਬੂਥ ਲੈਵਲ ਅਫ਼ਸਰ ਦੀ ਸਹਾਇਤਾ ਲੈ ਸਕਦੇ ਹਨ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪੱਧਰ ’ਤੇ ਵੀ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿਚ ਆਪਣਾ ਨਾਮ ਅਤੇ ਵੇਰਵੇ ਚੈੱਕ ਕਰਨ ਲਈ ਉਤਸ਼ਾਹਿਤ ਕਰਨ ਅਤੇ ਜੇਕਰ ਕਿਸੇ ਕਿਸਮ ਦੀ ਸੋਧ, ਨਵੀਂ ਵੋਟ ਬਣਾਉਣ ਜਾਂ ਨਾਮ ਸਬੰਧੀ ਇਤਰਾਜ਼ ਹੋਵੇ ਤਾਂ ਨਿਰਧਾਰਿਤ ਸਮੇਂ ਅੰਦਰ ਆਪਣਾ ਦਾਅਵਾ ਜਾਂ ਇਤਰਾਜ਼ ਜ਼ਰੂਰ ਦਰਜ ਕਰਵਾਉਣ। ਇਸ ਮੌਕੇ ਵੋਟਰ ਸੂਚੀ ਦੀਆਂ ਫ਼ੋਟੋ ਵਾਲੀਆਂ ਕਾਪੀਆਂ ਅਤੇ ਬਿਨਾਂ ਫ਼ੋਟੋ ਵਾਲੀ ਵੋਟਰ ਸੂਚੀ ਦੀ ਸਾਫ਼ਟ ਕਾਪੀ ਵੀ ਉਪਲਬਧ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਨਾਲ ਹੀ ਦੱਸਿਆ ਗਿਆ ਕਿ ਡਰਾਫ਼ਟ ਵੋਟਰ ਸੂਚੀ ਐਨ.ਆਈ.ਸੀ. ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਅੱਪਲੋਡ ਕੀਤੀ ਜਾਵੇਗੀ, ਜਿੱਥੋਂ ਨਾਗਰਿਕ ਆਪਣੇ ਵੇਰਵੇ ਚੈੱਕ ਕਰ ਸਕਦੇ ਹਨ। ਮੀਟਿੰਗ ਵਿਚ ਚੋਣ ਵਧੀਕ ਡਿਪਟੀ ਕਮਿਸ਼ਨਰ ਇਸਮਤ ਵਿਜੈ ਸਿੰਘ, ਤਹਿਸੀਲਦਾਰ ਨਿਰਮਲਾ ਰਾਣੀ, ਭਾਰਤੀ ਜਨਤਾ ਪਾਰਟੀ ਤੋਂ ਹਰੀਸ਼ ਅਗਰਵਾਲ, ਐਸ.ਐਸ. ਭਾਰਦਵਾਜ, ਆਮ ਆਦਮੀ ਪਾਰਟੀ ਤੋਂ ਸੰਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਤੋਂ ਮਨਜੀਤ ਸਿੰਘ, ਚੋਣ ਦਫ਼ਤਰ ਤੋਂ ਸਨਪ੍ਰੀਤ ਸਿੰਘ ਆਦਿ ਹਾਜ਼ਰ ਸਨ।