‘ ਆਪ’ ਸਰਕਾਰ ਨੇ ਪੰਜਾਬ ਵਿਚ ਨਸ਼ਿਆਂ ਦੀ ਭਰਮਾਰ ਫੈਲਾਅ ਕੇ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ-ਚੰਨੀ
ਖਮਾਣੋਂ, 12 ਨਵੰਬਰ (ਮਨਮੋਹਣ ਸਿੰਘ ਕਲੇਰ)-‘ਆਪ’ ਸਰਕਾਰ ਨੇ ਪੰਜਾਬ ਵਿਚ ਨਸ਼ਿਆਂ ਦੀ ਭਰਮਾਰ ਫੈਲਾ ਕੇ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ ਹੈ, ਜਿਸ ਕਰਕੇ ਹਰ ਦਿਨ ਪੰਜਾਬ ਵਿਚ ਕੋਈ ਨਾ ਕੋਈ ਨੌਜਵਾਨ ਨਸ਼ੇ ਨਾਲ ਮਰ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਗੈਂਗਸਟਰਾਂ ਦੇ ਰਾਜ ਵਿਚ ਹਰ ਦਿਨ ਕੋਈ ਨਾ ਕੋਈ ਗੋਲੀ ਨਾਲ ਮਰ ਰਿਹਾ ਹੈ।
ਖਮਾਣੋਂ, 12 ਨਵੰਬਰ (ਮਨਮੋਹਣ ਸਿੰਘ ਕਲੇਰ)-‘ਆਪ’ ਸਰਕਾਰ ਨੇ ਪੰਜਾਬ ਵਿਚ ਨਸ਼ਿਆਂ ਦੀ ਭਰਮਾਰ ਫੈਲਾ ਕੇ ਪੰਜਾਬ ਦੀ ਜਵਾਨੀ ਦਾ ਘਾਣ ਕੀਤਾ ਹੈ, ਜਿਸ ਕਰਕੇ ਹਰ ਦਿਨ ਪੰਜਾਬ ਵਿਚ ਕੋਈ ਨਾ ਕੋਈ ਨੌਜਵਾਨ ਨਸ਼ੇ ਨਾਲ ਮਰ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਗੈਂਗਸਟਰਾਂ ਦੇ ਰਾਜ ਵਿਚ ਹਰ ਦਿਨ ਕੋਈ ਨਾ ਕੋਈ ਗੋਲੀ ਨਾਲ ਮਰ ਰਿਹਾ ਹੈ। ਇਸ ਲਈ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਲਿਆਓ ਅਤੇ ਆਮ ਆਦਮੀ ਪਾਰਟੀ ਨੂੰ ਇੱਥੋਂ ਭਜਾਓ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ, ਸਾਬਕਾ ਮੁੱਖ ਮੰਤਰੀ ਪੰਜਾਬ ਅਤੇ ਚੇਅਰਮੈਨ ਪੰਜਾਬ ਕਾਂਗਰਸ ਚੋਣ ਕਮੇਟੀ ਨੇ ਖਮਾਣੋਂ ਵਿਖੇ ਅੱਜ ਕਾਂਗਰਸ ਪਾਰਟੀ ਵਲੋਂ ਸ੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਵਾਨੀ ਬਚਾਓ ਸਾਈਕਲ ਯਾਤਰਾ ਦੇ ਖਮਾਣੋਂ ਪਹੁੰਚਣ ’ਤੇ ਆਪਣੇ ਸੰਖੇਪ ਭਾਸ਼ਣ ’ਚ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਦੇ ਘਰ ਤੋਂ ਭ੍ਰਿਸ਼ਟਾਚਾਰ ਚੱਲਦਾ ਹੈ, ਉਸ ਨੂੰ ਅਸੀਂ ਬੰਦ ਕਰਵਾਉਣ ਲਈ ਤੁਹਾਡੇ ਕੋਲ ਆਏ ਹਾਂ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਪੰਜਾਬ ਵਿਚ ਸਰਕਾਰ ਬਣਾ ਕੇ ਨਸ਼ਿਆਂ ਤੋਂ ਮੁਕਤ ਪੰਜਾਬ ਦੇਵੇਗੀ। ਅਖੀਰ ਵਿਚ ਉਨ੍ਹਾਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮਜ਼ਬੂਤ ਦਾਅਵੇਦਾਰ ਇੰਟਕ ਪੰਜਾਬ ਦੇ ਪ੍ਰਧਾਨ ਡਾ. ਮਨੋਹਰ ਸਿੰਘ ਦੇ ਸਮਰਥਨ ਵਿਚ ਇਕੱਠੇ ਹੋਏ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਦੇ ਬਲਾਕ ਖਮਾਣੋਂ ਵਿਚ ਪ੍ਰਵੇਸ਼ ਕਰਨ ’ਤੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਖਮਾਣੋਂ ਦੇ ਮੁੱਖ ਚੌਕ ਵਿਚ ਇਹ ਯਾਤਰਾ ਪਹੁੰਚਣ ਤੇ ਪਾਰਟੀ ਵਰਕਰਾਂ ਵਲੋਂ ਡਾ. ਮਨੋਹਰ ਦੀ ਅਗਵਾਈ ਹੇਠ ਉਨ੍ਹਾਂ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕਰਦਿਆਂ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਮੁੱਖ ਮਾਰਗ ਤੇ ਵਾਰਡ ਨੰ. 11 ਵਿਖੇ ਆਪਣਾ ਸੰਖੇਪ ਭਾਸ਼ਣ ਦਿੱਤਾ। ਇਸ ਦੌਰਾਨ ਸਟੇਜ ਦੀ ਕਾਰਵਾਈ ਸੀਨੀਅਰ ਕਾਂਗਰਸ ਆਗੂ ਭੀਮ ਚੰਦ ਸ਼ੁਕਲਾ, ਓਮ ਪ੍ਰਕਾਸ਼ ਤਾਂਗੜੀ ਨੇ ਚਲਾਈ। ਇਸ ਦੌਰਾਨ ਬਲਮਜੀਤ ਸਿੰਘ ਪ੍ਰਿੰਸੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋਂ, ਵਰਿੰਦਰਪਾਲਸਿੰਘ ਵਿੰਕੀ ਸੀਨੀਅਰ ਕਾਂਗਰਸ ਆਗੂ, ਡਾ. ਅਮਰਜੀਤ ਸਿੰਘ ਸੋਹਲ ਸਾਬਕਾ ਪ੍ਰਧਾਨ ਬਲਾਕ ਕਾਂਗਰਸ ਅਤੇ ਨਗਰ ਪੰਚਾਇਤ ਖਮਾਣੋਂ, ਮਨਮੋਹਣ ਸਿੰਘ ਕੰਗ ਕਾਂਗਰਸ ਆਗੂ, ਦੀਦਾਰ ਸਿੰਘ, ਪ੍ਰੀਤਮ ਸਿੰਘ ਬਾਜਵਾ, ਮਨਪ੍ਰੀਤ ਸਿੰਘ ਪੀਤਾ ਯੂਥ ਆਗੂ, ਰਵਿੰਦਰ ਸਿੰਘ ਮਨੈਲਾਂ ਸੀਨੀਅਰ ਕਾਂਗਰਸ ਆਗੂ, ਧਰਮ ਸਿੰਘ ਲਖਣਪੁਰ ਬਲਾਕ ਸੰਮਤੀ ਮੈਂਬਰ, ਗੁਰਦੀਪ ਸਿੰਘ ਦੀਪਾ ਸਾਬਕਾ ਸਰਪੰਚ, ਕੇਸਰ ਸਿੰਘ ਹਵਾਰਾ, ਸੁਖਦੇਵ ਸਿੰਘ ਭਾਂਬਰੀ, ਸੁਖਦੇਵ ਸਿੰਘ ਚੜ੍ਹੀ ਵੱਡੀ ਗਿਣਤੀ ’ਚ ਪਾਰਟੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਹੁੰਚੇ ਸਮੂਹ ਕਾਂਗਰਸ ਵਰਕਰਾਂ, ਅਹੁਦੇਦਾਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ।