12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜੀ.ਪੀ. ਨੇ ਲੇਬਰ ਚੌਂਕ ਵਿਖ਼ੇ ਕਰਵਾਏ ਸਮਾਗਮ ’ਚ ਕੀਤੀ ਸ਼ਿਰਕਤ

ਬਸੀ ਪਠਾਣਾਂ, 12 ਨਵੰਬਰ (ਰਾਜਿੰਦਰ ਸ਼ਰਮਾ, ਐਚ. ਐਸ.

Ad Position 21
No active advertisement
ਅਜੀਤ ਡੈਸਕ 13-11-2026
ਬਸੀ ਪਠਾਣਾਂ, 12 ਨਵੰਬਰ (ਰਾਜਿੰਦਰ ਸ਼ਰਮਾ, ਐਚ.ਐਸ. ਗੌਤਮ)-ਬਸੀ ਪਠਾਣਾਂ ਸੰਤ ਨਾਮਦੇਵ ਮੰਦਿਰ ਨੇੜੇ ਸਥਿਤ ਲੇਬਰ ਚੌਕ ਵਿਖੇ ਸਮੂਹ ਮਜ਼ਦੂਰ ਭਾਈਚਾਰੇ ਵਲੋਂ ਭਗਵਾਨ ਵਿਸ਼ਵਕਰਮਾ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਐੱਸ.ਸੀ.ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ.ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਗੁਰਪ੍ਰੀਤ ਸਿੰਘ ਜੀ.ਪੀ.ਵਲੋਂ ਲੇਬਰ ਚੌਕ ਦੇ ਸਮੂਹ ਮਜ਼ਦੂਰ ਭਾਈਚਾਰੇ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਸਮੂਹ ਮਜ਼ਦੂਰਾਂ ਨੂੰ ਤੋਹਫ਼ੇ ਦਿੱਤੇ। ਜੀ.ਪੀ.ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਵੀ ਭਗਵਾਨ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਸਭਨਾਂ ਨੂੰ ਆਪਸੀ ਭਾਈਚਾਰਾ, ਪਿਆਰ ਅਤੇ ਸਦਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਸਮੂਹ ਮਜ਼ਦੂਰ ਭਾਈਚਾਰੇ ਵਲੋਂ ਸਾਬਕਾ ਕੌਂਸਲਰ ਜਰਨੈਲ ਸਿੰਘ ਨਾਹਰਾ ਨੇ ਗੁਰਪ੍ਰੀਤ ਸਿੰਘ ਜੀ.ਪੀ.ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਵਿੰਦਰ ਕੁਮਾਰ ਰਿੰਕੂ, ਸਾਬਕਾ ਕਾਰਜਕਾਰੀ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਅਨੂਪ ਸਿੰਗਲਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਨੌਗਾਵਾਂ, ਜਸਵੀਰ ਸਿੰਘ ਭਾਦਲਾ ਪੀ.ਏ, ਸੀਨੀਅਰ ਆਗੂ ਪ੍ਰੇਮ ਵਧਵਾ, ਰਵੀ ਜੋਗੀ, ਰਿੰਕੂ ਬਾਜਵਾ, ਰਣਜੀਤ ਸਿੰਘ ਜੌਹਰ, ਗੀਤਾ ਸਿੰਘੀ, ਹੈਪੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੈਰੀ ਬੜਿੰਗ ਨੂੰ ਦੂਜੀ ਵਾਰ ਵਿਧਾਇਕ ਬਣਾਉਣ ਦਾ ਲੋਕਾਂ ਨੇ ਮਨ ਬਣਾ ਲਿਆ ਹੈ-ਸਰਪੰਚ ਅਮਨਦੀਪ, ਸਰਪੰਚ ਜਿੰਮੀ ਅਗਲੀ ਖ਼ਬਰ ਯੂਥ ਕਾਂਗਰਸ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਸੰਗਠਨ ਵਿਚ ਦਿੱਤੀ ਜਾ ਰਹੀ ਹੈ ਅਹਿਮ ਜ਼ਿੰਮੇਵਾਰੀ-ਕੁਲਜੀਤ ਸਿੰਘ ਨਾਗਰਾ
Ad Position 24