12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਿਮੋਨੀਆ ਤੋਂ ਬਚਾਅ ਲਈ ਬੱਚਿਆਂ ਤੇ ਬਜ਼ੁਰਗਾਂ ਦਾ ਰੱਖੋ ਖ਼ਾਸ ਖ਼ਿਆਲ-ਐਸ.ਐਮ.ਓ. ਡਾ: ਬੇਦੀ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 13-11-2026
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਹੇਠ ਜ਼ਿਲ੍ਹਾ ਹਸਪਤਾਲ ਵਿਚ ‘ਵਿਸ਼ਵ ਨਿਮੋਨੀਆ ਦਿਵਸ’ ਮਨਾਇਆ ਗਿਆ। ਇਸ ਮੌਕੇ ਆਯੋਜਿਤ ਕੀਤੇ ਜਾਗਰੂਕਤਾ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ. ਡਾ. ਬੇਦੀ ਨੇ ਦੱਸਿਆ ਕਿ ਲੋਕਾਂ ਨੂੰ ਨਿਮੋਨੀਆ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਹਰ ਸਾਲ 12 ਨਵੰਬਰ ਨੂੰ ਵਿਸ਼ਵ ਭਰ ਵਿਚ ਵਿਸ਼ਵ ਨਿਮੋਨੀਆ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਿਮੋਨੀਆ ਕਿਸੇ ਵੀ ਉਮਰ ਵਿਚ ਹੋ ਸਕਦਾ ਪਰ ਆਮ ਤੌਰ ਤੇ ਇਹ ਛੋਟੇ ਬੱਚਿਆਂ ਵਿਚ ਜ਼ਿਆਦਾ ਹੁੰਦਾ ਹੈ, ਕਿਉਂਕਿ ਉਨ੍ਹਾਂ ਵਿਚ ਰੋਗਾਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ, ਇਸ ਲਈ ਬੱਚਿਆਂ ਨੂੰ ਉਚਿੱਤ ਸਮੇਂ ਤੇ ਉਚਿੱਤ ਮਾਤਰਾ ਵਿਚ ਮਾਂ ਦਾ ਦੁੱਧ ਪਿਲਾਉਣ ਅਤੇ ਸੰਪੂਰਨ ਟੀਕਾਕਰਨ ਕਰਾਉਣ ਨਾਲ ਇਸ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਵਿਚ ਦਿਲ, ਫੇਫੜਿਆਂ ਦੀ ਬਿਮਾਰੀ, ਸ਼ੂਗਰ ਆਦਿ ਸਿਹਤ ਸਮੱਸਿਆਵਾਂ ਨਿਮੋਨੀਆ ਦੇ ਜੋਖ਼ਮ ਨੂੰ ਵਧਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਿਮੋਨੀਆ ਤੋਂ ਬਚਾਓ ਲਈ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦਾ ਖ਼ਾਸ ਖ਼ਿਆਲ ਰੱਖਣ ਦੀ ਜ਼ਰੂਰਤ ਹੈ। ਹੱਡੀਆਂ ਦੇ ਮਾਹਿਰ ਡਾ. ਅਮਰਿੰਦਰ ਪਾਲ ਸਿੰਘ ਅਤੇ ਬੱਚਿਆਂ ਦੇ ਮਾਹਿਰ ਡਾ. ਮੋਹਿਤ ਭਾਂਬਰੀ ਨੇ ਨਿਮੋਨੀਆ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬੱਚਿਆਂ ਵਿਚ ਉਲਟੀਆਂ, ਦਸਤ, ਖਾਂਸੀ, ਜ਼ੁਕਾਮ, ਸੁਸਤੀ, ਸਾਹ ਲੈਣ ਵਿਚ ਤਕਲੀਫ਼, ਦੁੱਧ ਨਾ ਪੀਣਾ, ਬੁਖ਼ਾਰ ਦੇ ਨਾਲ ਠੰਢ ਲੱਗਣੀ, ਚਮੜੀ ਦਾ ਲਾਲ ਹੋਣਾ ਆਦਿ ਨਮੂਨੀਆ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਵਿਚ ਮਾਸ-ਪੇਸ਼ੀਆਂ ਵਿਚ ਦਰਦ, ਨਹੁੰ ਨੀਲੇ ਹੋ ਜਾਣਾ , ਠੰਢ ਲੱਗਣਾ, ਖ਼ੁਸ਼ਕ ਖੰਘ, ਕਮਜ਼ੋਰੀ ਮਹਿਸੂਸ ਕਰਨਾ, ਅਨਿਯਮਿਤ ਬਲੱਡ-ਪ੍ਰੈਸ਼ਰ ਇਸ ਬਿਮਾਰੀ ਦੇ ਲੱਛਣ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਲੱਛਣ ਦਿਸਣ ਤੇ ਸਾਨੂੰ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਨਰਸਿੰਗ ਸਿਸਟਰ ਪਰਵਿੰਦਰ ਕੌਰ, ਸਟਾਫ਼ ਨਰਸ ਪ੍ਰਿਅੰਕਾ ਥਾਮਸ, ਕਰਮਜੀਤ ਕੌਰ, ਫੈਸੀਲਿਟੀ ਮੈਨੇਜਰ ਕੁਲਵਿੰਦਰ ਕੌਰ ਤੋਂ ਇਲਾਵਾ ਆਮ ਲੋਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ’ਚ ਤਿਆਰੀਆਂ ਸ਼ੁਰੂ-ਸੰਦੀਪ ਸਿੰਘ ਬੱਲ ਅਗਲੀ ਖ਼ਬਰ ‘ ਆਪ’ ਦੀ ਅਮਲੋਹ ਰੈਲੀ ’ਚ ਇਕ ਦਰਜਨ ਤੋਂ ਵੱਧ ਹਲਕਿਆਂ ਤੋਂ ਸਰਕਾਰੀ ਬੱਸਾਂ ਰਾਹੀਂ ਲਿਆਂਦੇ ਲੋਕ-ਰਾਜੂ ਖੰਨਾ
Ad Position 24