12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਛੱਠ ਪੂਜਾ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ’ਚ ਤਿਆਰੀਆਂ ਸ਼ੁਰੂ-ਸੰਦੀਪ ਸਿੰਘ ਬੱਲ

ਮੰਡੀ ਗੋਬਿੰਦਗੜ੍ਹ, 12 ਨਵੰਬਰ (ਇਕਬਾਲਦੀਪ ਸੰਧੂ)-ਛੱਠ ਪੂਜਾ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਇਸ ਤਿਉਹਾਰ ਨੂੰ ਲੈ ਕੇ ਸ਼ਰਧਾਲੂਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 13-11-2026
ਮੰਡੀ ਗੋਬਿੰਦਗੜ੍ਹ, 12 ਨਵੰਬਰ (ਇਕਬਾਲਦੀਪ ਸੰਧੂ)-ਛੱਠ ਪੂਜਾ ਦੇ ਪਵਿੱਤਰ ਤਿਉਹਾਰ ਨੂੰ ਲੈ ਕੇ ਮੰਡੀ ਗੋਬਿੰਦਗੜ੍ਹ ਵਿਚ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਇਸ ਤਿਉਹਾਰ ਨੂੰ ਲੈ ਕੇ ਸ਼ਰਧਾਲੂਆਂ ਵਿਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਵਿਚ ਛੱਠ ਪੂਜਾ ਦੇ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਵੱਖ-ਵੱਖ ਥਾਵਾਂ ’ਤੇ ਸਫ਼ਾਈ ਅਤੇ ਪ੍ਰਬੰਧਾਂ ਦਾ ਕੰਮ ਕੀਤਾ ਜਾ ਰਿਹਾ ਹੈ। ਉਕਤ ਗੱਲਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਸੰਦੀਪ ਸਿੰਘ ਬੱਲ ਨੇ ਅਮਲੋਹ ਰੋਡ ਸਥਿਤ ਪੂਜਾ ਸਥਾਨਾਂ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਕੋਲ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਛੱਠ ਪੂਜਾ ਦੇ ਮੱਦੇਨਜ਼ਰ ਸ਼ਰਧਾਲੂਆਂ ਵਲੋਂ ਸੂਰਜ ਦੇਵਤਾ ਦੀ ਉਪਾਸਨਾ ਲਈ ਵਰਤੇ ਜਾਣ ਵਾਲੇ ਘਾਟਾਂ ਅਤੇ ਪੂਜਾ ਸਥਾਨਾਂ ਦੀ ਵਿਸ਼ੇਸ਼ ਸਫ਼ਾਈ ਕਰਵਾਈ ਜਾ ਰਹੀ ਹੈ। ਛੱਠ ਪੂਜਾ ਸਿਰਫ਼ ਇਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਆਪਸੀ ਭਾਈਚਾਰੇ, ਏਕਤਾ ਅਤੇ ਸੱਭਿਆਚਾਰਕ ਸਾਂਝ ਦਾ ਵੀ ਪ੍ਰਤੀਕ ਹੈ। ਸ਼ਰਧਾਲੂਆਂ ਵਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਤਿਉਹਾਰ ਦੇ ਮੱਦੇਨਜ਼ਰ ਸਫ਼ਾਈ, ਰੌਸ਼ਨੀ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ, ਤਾਂ ਜੋ ਪੂਜਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਮੰਡੀ ਗੋਬਿੰਦਗੜ੍ਹ ਵਿਚ ਛੱਠ ਪੂਜਾ ਦੀਆਂ ਤਿਆਰੀਆਂ ਨੇ ਤਿਉਹਾਰੀਂ ਮਾਹੌਲ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਸ਼ਰਧਾਲੂ ਪੂਰੀ ਆਸਥਾ ਨਾਲ ਇਸ ਪਵਿੱਤਰ ਤਿਉਹਾਰ ਦੀ ਉਡੀਕ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਖਮਾਣੋਂ ਪਹੁੰਚਣ ’ਤੇ ਜਵਾਨੀ ਬਚਾਓ ਸਾਈਕਲ ਰੈਲੀ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਨਿਮੋਨੀਆ ਤੋਂ ਬਚਾਅ ਲਈ ਬੱਚਿਆਂ ਤੇ ਬਜ਼ੁਰਗਾਂ ਦਾ ਰੱਖੋ ਖ਼ਾਸ ਖ਼ਿਆਲ-ਐਸ.ਐਮ.ਓ. ਡਾ: ਬੇਦੀ
Ad Position 24