12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਫ਼ਤਿਹ ਇਨਕਲੇਵ ਤੋਂ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਲਿੰਕਨ ਕਾਲਜ ਵਾਲੀ ਸੜਕ ਤੋਂ ਫ਼ਤਿਹ ਇਨਕਲੇਵ ਰਾਹੀਂ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਜਾਣ ਵਾਲੀ ਅਹਿਮ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 13-11-2026
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਲਿੰਕਨ ਕਾਲਜ ਵਾਲੀ ਸੜਕ ਤੋਂ ਫ਼ਤਿਹ ਇਨਕਲੇਵ ਰਾਹੀਂ ਇਤਿਹਾਸਕ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਜਾਣ ਵਾਲੀ ਅਹਿਮ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਅਤੇ ਸ਼ਰਧਾਲੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਪੱਤਰਕਾਰਾਂ ਅਤੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਖਵੀਰ ਸਿੰਘ ਰਾਏ ਨੇ ਦੱਸਿਆ ਕਿ ਪਿਛਲੇ ਕਰੀਬ 15 ਸਾਲਾਂ ਦੌਰਾਨ ਸਮੇਂ ਦੀਆਂ ਸਰਕਾਰਾਂ ਵਲੋਂ ਇਸ ਅਹਿਮ ਰਸਤੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਸੀ। ਸੜਕ ਦੀ ਖਸਤਾ ਹਾਲਤ ਕਾਰਨ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਉਸਾਰੀ ਫ਼ਤਿਹ ਇਨਕਲੇਵ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਵੱਡੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਜਾ ਰਿਹਾ ਹੈ। ਵਿਧਾਇਕ ਰਾਏ ਨੇ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉੱਤੇ ਲਗਭਗ 24 ਲੱਖ 98 ਹਜ਼ਾਰ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਆਉਂਦੇ 15 ਤੋਂ 20 ਦਿਨਾਂ ਦੇ ਅੰਦਰ-ਅੰਦਰ ਇਸ ਰਸਤੇ ਨੂੰ ਮੁਕੰਮਲ ਕਰਕੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਰਸਤੇ ਦੇ ਬਣਨ ਨਾਲ ਜਿੱਥੇ ਫ਼ਤਿਹ ਇਨਕਲੇਵ ਦੇ ਸਮੂਹ ਨਿਵਾਸੀਆਂ ਦਾ ਜੀਵਨ ਸੁਖਾਲਾ ਹੋਵੇਗਾ, ਉੱਥੇ ਹੀ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ-ਜਾਣ ਵਾਲੀ ਸੰਗਤ ਨੂੰ ਵੀ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ। ਇਸ ਉਦਘਾਟਨੀ ਸਮਾਰੋਹ ਮੌਕੇ ਕੌਂਸਲਰ ਰਾਮਪਾਲ, ਕੌਂਸਲਰ ਦਵਿੰਦਰ ਕੌਰ, ਕੌਂਸਲਰ ਬਲਦੇਵ ਜਲਾਲ, ਕੌਂਸਲਰ ਜਸਵੀਰ ਸਿੰਘ ਬੰਟੀ, ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ, ਪ੍ਰਿਤਪਾਲ ਸਿੰਘ ਜੱਸੀ, ਜਗਜੋਤ ਸਿੰਘ, ਗੁਰਮੀਤ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਦੌਰੇ ਤੋਂ ਹਲਕਾ ਅਮਲੋਹ ਦੇ ਲੋਕਾਂ ਨੂੰ ਕੋਈ ਵੀ ਰਾਹਤ ਜਾਂ ਨਵਾਂ ਵਿਕਾਸ ਪ੍ਰੋਜੈਕਟ ਹਾਸਿਲ ਨਹੀਂ ਹੋਇਆ-... ਅਗਲੀ ਖ਼ਬਰ ਗੋਬਿੰਦਗੜ੍ਹ ਪਬਲਿਕ ਕਾਲਜ ਨੇ ਰਾਸ਼ਟਰੀ ਉਦਮਤਾ ਦਿਵਸ ਮਨਾਇਆ
Ad Position 24