12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਆਗੂ ਮਾਰਵਾ ਨੇ ਲੋਕ ਸਭਾ ਮੈਂਬਰ ਔਜਲਾ ਨਾਲ ਕੀਤੀ ਮੁਲਾਕਾਤ

ਬਸੀ ਪਠਾਣਾਂ, 12 ਨਵੰਬਰ (ਰਾਜਿੰਦਰ ਸ਼ਰਮਾ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਆਗੂ ਗੁਰਜੀਤ ਸਿੰਘ ਮਾਰਵਾ ਨੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਦੋਵੇਂ ਆਗੂਆਂ ਵਲੋਂ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਟੀ ਵਲੋਂ ਲੋਕਤੰਤਰ ਦੀ ਮਜ਼ਬੂਤੀ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੇ ਹਿਤਾਂ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਚਰਚਾ ਕੀਤੀ।

Ad Position 21
No active advertisement
ਅਜੀਤ ਡੈਸਕ 13-11-2026
ਬਸੀ ਪਠਾਣਾਂ, 12 ਨਵੰਬਰ (ਰਾਜਿੰਦਰ ਸ਼ਰਮਾ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਆਗੂ ਗੁਰਜੀਤ ਸਿੰਘ ਮਾਰਵਾ ਨੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਕਰਕੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਦੋਵੇਂ ਆਗੂਆਂ ਵਲੋਂ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪਾਰਟੀ ਵਲੋਂ ਲੋਕਤੰਤਰ ਦੀ ਮਜ਼ਬੂਤੀ, ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੇ ਹਿਤਾਂ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਚਰਚਾ ਕੀਤੀ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਹਮੇਸ਼ਾ ਹੀ ਆਪਸੀ ਭਾਈਚਾਰੇ, ਧਰਮ ਨਿਰਪੱਖਤਾ, ਸਮਾਜਿਕ ਨਿਆਂ ਅਤੇ ਸਾਰੇ ਵਰਗਾਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਰਹੀ ਹੈ। ਉਨ੍ਹਾਂ ਕਾਂਗਰਸ ਪਾਰਟੀ ਵਲੋਂ ਚਲਾਏ ਜਾ ਰਹੇ ਜਨ ਸੰਪਰਕ, ਸੰਗਠਨ ਮਜ਼ਬੂਤੀ, ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਅਤੇ ਲੋਕਤੰਤਰੀ ਹੱਕਾਂ ਦੀ ਰਾਖੀ ਨਾਲ ਸਬੰਧਿਤ ਪ੍ਰੋਗਰਾਮਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਗੁਰਜੀਤ ਸਿੰਘ ਮਾਰਵਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵਰਕਰਾਂ ਨੂੰ ਹੁਣ ਤੋਂ ਹੀ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਿਹਤਰ ਪ੍ਰਸ਼ਾਸਨ, ਰੁਜ਼ਗਾਰ ਦੇ ਮੌਕਿਆਂ, ਕਿਸਾਨਾਂ ਦੀ ਖ਼ੁਸ਼ਹਾਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਵਿਚ ਸੁਧਾਰ ਦੀ ਉਮੀਦ ਰੱਖਦੇ ਹਨ ਅਤੇ ਕਾਂਗਰਸ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਤਰਜੀਹ ਦੇ ਕੇ ਲੋਕਾਂ ਦੀ ਆਵਾਜ਼ ਬਣਨ ਲਈ ਵਚਨਬੱਧ ਹੈ। ਇਸ ਮੁਲਾਕਾਤ ਦੌਰਾਨ ਐਡਵੋਕੇਟ ਗੁਰਜੀਤ ਸਿੰਘ ਮਾਰਵਾ ਅਤੇ ਐਡਵੋਕੇਟ ਸੁਖਜੀਤ ਸਿੰਘ ਮਾਰਵਾ ਵਲੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਰੁਪਿੰਦਰ ਸਿੰਘ, ਅਮਰਦੀਪ ਸਿੰਘ, ਸੰਨੀ ਕਲੇਰ, ਬੰਨੀ ਕਲੇਰ, ਰਾਜੂ ਮਾਰਵਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਵਲੋਂ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਪ੍ਰੋਜੈਕਟਾਂ ਦਾ... ਅਗਲੀ ਖ਼ਬਰ ਅਮਲੋਹ ਰੈਲੀ ਦੇ ਵੱਡੇ ਇਕੱਠ ਨੇ 2027 ਵਿੱਚ ‘ਆਪ’ ਦੀ ਜਿੱਤ ਦਾ ਮੁੱਢ ਬੰਨਿਆ-ਜੋਰਾ ਮਾਲੋਵਾਲ, ਹਰਿੰਦਰਜੀਤ ਮਾਲੋਵਾਲ
Ad Position 24