12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀ ਉੱਚ ਪੱਧਰੀ ਟੀਮ ਵਲੋਂ ਜ਼ਿਲ੍ਹੇ ’ਚ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਪ੍ਰੋਜੈਕਟਾਂ ਦਾ ਨਿਰੀਖਣ

ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਕਮਲ ਕਿਸ਼ੋਰ ਯਾਦਵ ਆਈ. ਏ.

Ad Position 21
No active advertisement
ਅਜੀਤ ਡੈਸਕ 13-11-2026
ਫ਼ਤਹਿਗੜ੍ਹ ਸਾਹਿਬ, 12 ਨਵੰਬਰ (ਮਨਪ੍ਰੀਤ ਸਿੰਘ)-ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹਵਾ ਦੀ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੇ ਚੇਅਰਮੈਨ ਰਾਜੇਸ਼ ਵਰਮਾ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਕਮਲ ਕਿਸ਼ੋਰ ਯਾਦਵ ਆਈ.ਏ.ਐਸ ਸਕੱਤਰ ਵਾਤਾਵਰਨ ਸਮੇਤ ਉੱਚ ਪੱਧਰੀ ਟੀਮ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉੱਚ ਪੱਧਰੀ ਟੀਮ ਵਲੋਂ ਸਬਡਵੀਜ਼ਨ ਅਮਲੋਹ ਦੇ ਪਿੰਡ ਸ਼ਾਹਪੁਰ ਸਥਿਤ ਸ਼੍ਰੀ ਗਣੇਸ਼ ਐਡੀਬਲ (ਪ੍ਰਾਈਵੇਟ) ਲਿਮਟਿਡ ਦਾ ਦੌਰਾ ਕੀਤਾ। ਮੀਟਿੰਗ ਦੌਰਾਨ ਚੇਅਰਪਰਸਨ ਰਾਜੇਸ਼ ਵਰਮਾ ਨੇ ਝੋਨੇ ਦੀ ਪਰਾਲੀ ਦੇ ਵਿਗਿਆਨਕ ਅਤੇ ਵਾਤਾਵਰਣ-ਅਨੁਕੂਲ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ, ਪਰਾਲੀ ਆਧਾਰਿਤ ਊਰਜਾ ਉਤਪਾਦਨ ਅਤੇ ਹੋਰ ਉਦਯੋਗਿਕ ਵਰਤੋਂ ਦੀਆਂ ਸੰਭਾਵਨਾਵਾਂ ਨੂੰ ਵਧਾਉਣਾ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ ਪੜਚੋਲ ਕੀਤੀ ਜਾਵੇ ਕਿ ਆਧੁਨਿਕ ਸੰਦਾਂ, ਮਸ਼ੀਨਰੀ ਦੇ ਬਾਵਜੂਦ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਉਣ ਨੂੰ ਪਹਿਲ ਕਿਊ ਦਿੱਤੀ ਜਾਂਦੀ ਹੈ, ਤਾਂ ਜੋ ਕਿਸਾਨਾਂ ਤੋਂ ਮਿਲਣ ਵਾਲੀ ਫੀਡਬੈਕ ਨਾਲ ਵਾਤਾਵਰਨ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਉਣ ਲਈ ਹੋਰ ਵਧੇਰੇ ਸੁਚੱਜੇ ਢੰਗ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਰਾਜੇਸ਼ ਵਰਮਾ ਨੇ ਕਿਹਾ ਕਿ ਰਹਿੰਦ ਖੂੰਹਦ ਨੂੰ ਅੱਗ ਲੱਗਣ ਤੋਂ ਰੋਕਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਰੋਜ਼ਾਨਾ ਸ਼ਾਮ 4 ਵਜੇ ਤੋਂ ਪਿੰਡ ਪੱਧਰ ਤੇ ਦੌਰਾ ਕਰਨ ਅਤੇ ਕਿਸਾਨਾਂ ਨੂੰ ਪਰਾਲੀ ਤੋਂ ਪੈਦਾ ਹੋਣ ਵਾਲੇ ਧੂੰਏਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਫ਼ੀਲਡ ਵਿਚ ਰਹਿੰਦਿਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਵਧਣ ਤੋਂ ਰੋਕਣ ਲਈ ਪੁਖ਼ਤਾ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਅਮਲ ਚ ਲਿਆਉਣ। ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ, ਫ਼ਤਹਿਗੜ੍ਹ ਸਾਹਿਬ ਦੇ ਖੇਤੀਬਾੜੀ ਵਿਕਾਸ ਅਫ਼ਸਰ ਦਮਨ ਝਾਂਜੀ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਤਿਆਰ ਕੀਤੀ, ਪੀ.ਪੀ.ਟੀ ਦਿਖਾਈ ਗਈ। ਮੀਟਿੰਗ ਤੋਂ ਬਾਅਦ ਉੱਚ ਪੱਧਰੀ ਟੀਮ ਵਲੋਂ ਸਬਡਵੀਜ਼ਨ ਅਮਲੋਹ ਦੇ ਪਿੰਡ ਸ਼ਾਹਪੁਰ ਸਥਿਤ ਸ਼੍ਰੀ ਗਣੇਸ਼ ਐਡੀਬਲ (ਪ੍ਰਾਈਵੇਟ) ਲਿਮਟਿਡ ਵਿਖੇ ਮੌਜੂਦਾ ਤਕਨਾਲੋਜੀ ਰਾਹੀਂ ਪਰਾਲੀ ਦੀ ਵੱਖ-ਵੱਖ ਕੰਮਾਂ ਲਈ ਵਰਤੋਂ ਨਾਲ ਸਬੰਧਿਤ ਉਦਯੋਗਿਕ ਇਕਾਈਆਂ ਦਾ ਨਿਰੀਖਣ ਕੀਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਉਪਲਬਧ ਖੇਤੀਬਾੜੀ ਮਸ਼ੀਨਰੀ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ, ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ, ਲਵਨੀਤ ਦੂਬੇ ਮੈਂਬਰ ਸਕੱਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਕੇਂਦਰ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਾਇੰਟਿਸਟ-ਈ ਡਾ ਵਿਕਾਸ ਸਿੰਘ, ਸਾਇੰਟਿਸਟ-ਬੀ ਡਾ ਪ੍ਰਿਯੰਕਾ, ਐਸ.ਡੀ.ਐਮ ਅਮਲੋਹ ਹਰਵੀਰ ਕੌਰ, ਐਸ.ਪੀ ਧਰਮਵੀਰ ਸਿੰਘ , ਮੁੱਖ ਖੇਤੀਬਾੜੀ ਅਫ਼ਸਰ ਜਗਦੇਵ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪ੍ਰਾਈਵੇਟ ਸਕੂਲਾਂ ’ਤੇ ਵਾਧੂ ਵਿੱਤੀ ਬੋਝ ਪਾਉਣ ਦੇ ਦੋਸ਼ ਅਗਲੀ ਖ਼ਬਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਯੂਥ ਕਾਂਗਰਸ ਆਗੂ ਮਾਰਵਾ ਨੇ ਲੋਕ ਸਭਾ ਮੈਂਬਰ ਔਜਲਾ ਨਾਲ ਕੀਤੀ ਮੁਲਾਕਾਤ
Ad Position 24