ਜਪਜੋਤ ਕੌਰ ਪਿਤਾ: ਬਲਵਿੰਦਰ ਕੁਮਾਰ, ਮਾਤਾ: ਅਮਨਪ੍ਰੀਤ ਕੌਰ ਵਾਸੀ : ਤਲਾਣੀਆਂ
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ
ਫਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ਼੍ਰੀ . ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 15 ਨਵੰਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ।
ਫਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਗੁਰਦੁਆਰਾ ਸ਼੍ਰੀ .ਫਤਹਿਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 15 ਨਵੰਬਰ ਐਤਵਾਰ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੀਪ ਸਿੰਘ ਕੰਗ ਮੈਨੇਜਰ ਤੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ ਗੁਰਦੁਆਰਾ ਸ੍ਰੀ .ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਇਸ ਸਮਾਗਮ ਵਿਚ ਭਾਈ ਹਰਕੀਰਤ ਸਿੰਘ ਪਾਣੀਪਤ ਵਾਲੇ ਅਤੇ ਭਾਈ ਜਸਬੀਰ ਸਿੰਘ ਵੱਲਾ, ਭਾਈ ਗੁਰਪ੍ਰੀਤ ਸਿੰਘ ਵੱਲਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੀ ਕੀਰਤਨ ਦੀ ਸੇਵਾ ਕਰਨਗੇ। ਉਨ੍ਹਾਂ ਸੰਗਤਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ।