13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਹਲਕਾ ਇੰਚਾਰਜ ਰੱਖੜਾ ਨੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ

ਡਕਾਲਾ, 13 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਆਮ ਆਦਮੀ ਪਾਰਟੀ ਦੀਆਂ ਪਾਰਟੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਕੋਆਰਡੀਨੇਟਰ ਐਸ. ਸੀ.

Ad Position 21
No active advertisement
ਅਜੀਤ ਡੈਸਕ 14-11-2026
ਡਕਾਲਾ, 13 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਆਮ ਆਦਮੀ ਪਾਰਟੀ ਦੀਆਂ ਪਾਰਟੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਕੋਆਰਡੀਨੇਟਰ ਐਸ.ਸੀ. ਵਿੰਗ ਹਲਕਾ ਸਮਾਣਾ ਅਤੇ ਪਿੰਡ ਖੇੜਾ ਜੱਟਾਂ ਦੇ ਸਰਪੰਚ ਜਸਪਾਲ ਸਿੰਘ ਵੱਲੋਂ ਆਪਣੇ ਸਾਥੀਆਂ ਅਤੇ ਪਟਿਆਲਾ ਬਲਾਕ ਪ੍ਰਧਾਨਾਂ ਸਮੇਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਨਾਲ ਅਹਿਮ ਮੀਟਿੰਗ ਕੀਤੀ ਗਈ।ਇਸ ਮੌਕੇ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਹਲਕੇ ਅੰਦਰ ਪਾਰਟੀ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਹਿੱਤ ਵਿੱਚ ਕੀਤੇ ਗਏ ਕੰਮਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਬਾਰੇ ਚਰਚਾ ਹੋਈ।ਇਸ ਮੌਕੇ ਜਸਪਾਲ ਸਿੰਘ ਨੇ ਭੋਰਸਾ ਦਿੰਦੇ ਕਿਹਾ ਕਿ ਪਾਰਟੀ ਵਰਕਰ ਪਿੰਡਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾ ਰਹੇ ਹਨ ਅਤੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਤੇ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਜਸਪਾਲ ਸਿੰਘ ਕਲਿਆਣ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਬਲਵਿੰਦਰ ਸਿੰਘ, ਅਮਰਿਕ ਸਿੰਘ ਬੰਗੜ ਸਟੇਟ ਸੈਕਟਰੀ ਪੰਜਾਬ, ਜ਼ੋਲੀ ਪਟਿਆਲਾ, ਹੇਮ ਰਾਜ ਚੁਕੀ, ਗੁਰਵਿੰਦਰ ਸਿੰਘ ਨਵਾਂ ਗਾਉਂ, ਜਰਨੈਲ ਖੁਸਰੋਪੁਰ, ਪਵਨ ਕੁਮਾਰ ਸਮਾਣਾ, ਭੁਪਿੰਦਰ ਸਿੰਘ ਸਰਪੰਚ ਖੇੜੀ ਗੋੜੀਆਂ, ਗੁਰਧਿਆਨ ਸਿੰਘ ਖੁਟੀ ਛੰਨਾ, ਹੈਪੀ ਕੂਕਾ, ਕਸ਼ਮੀਰ ਸਿੰਘ ਝੰਡੀ, ਪੂਰਨ ਸਿੰਘ ਨਸੂਪੁਰ, ਰਾਮ ਸਿੰਘ ਬਲੀਪੁਰ ਅਤੇ ਸੁੱਖਾ ਰਾਮ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਮਦਨ ਕਰ ਵਿਭਾਗ ਨੇ ਵਿਦੇਸ਼ੀ ਸੰਪਤੀਆਂ ਛੋਟੇ ਕਰਦਾਤਾ-2026 ਦੀ ਸਕੀਮ ਬਾਰੇ ਕੀਤਾ ਜਾਗਰੂਕ ਅਗਲੀ ਖ਼ਬਰ ਸੋਪੀਆਂ ਵਿਖੇ ਮੁਗਲ ਰੋਡ ’ਤੇ ਬਰਫ ਸਾਫ ਕਰਦੇ ਹੋਏ ਕਰਮਚਾਰੀ।
Ad Position 24