13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਜੀ.ਬੀ. ਇੰਟਰਨੈਸ਼ਨਲ ਸਕੂਲ ਨੇ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਨਾਲ ਮਨਾਇਆ ਬਾਲ ਦਿਵਸ

ਨਾਭਾ, 13 ਨਵੰਬਰ (ਵਰਿੰਦਰ ਵਰਮਾ)-ਨਾਭਾ ਸਥਿਤ ਜੀ. ਬੀ.

Ad Position 21
No active advertisement
ਜੀ.ਬੀ. ਇੰਟਰਨੈਸ਼ਨਲ ਸਕੂਲ ਵਿਖੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਦੇ ਹੋਏ। ਤਸਵੀਰ : ਵਰਿੰਦਰ ਵਰਮਾ 14-11-2026
ਨਾਭਾ, 13 ਨਵੰਬਰ (ਵਰਿੰਦਰ ਵਰਮਾ)-ਨਾਭਾ ਸਥਿਤ ਜੀ.ਬੀ. ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ, ਉਮੰਗ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸੰਦੀਪ ਬਾਂਸਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਦਾ ਉਦੇਸ਼ ਪੰਡਿਤ ਜਵਾਹਰ ਲਾਲ ਨਹਿਰੂ ਦਾ ਬੱਚਿਆਂ ਪ੍ਰਤੀ ਅਥਾਹ ਪਿਆਰ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਦੇ ਸੁਪਨੇ ਨੂੰ ਇਸ ਬਾਲ ਦਿਵਸ ਸਮਾਰੋਹ ਰਾਹੀਂ ਸਾਕਾਰ ਕਰਨਾ ਸੀ। ਇਸੇ ਸੁਪਨੇ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਵਿੱਚ ਵੱਖ-ਵੱਖ ਖੇਡਾਂ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਤਾਂ ਜੋ ਹਰ ਬੱਚਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਆਤਮ-ਵਿਸ਼ਵਾਸ, ਸਹਿਯੋਗ ਅਤੇ ਖੇਡ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰ ਸਕੇ। ਜਿੱਥੇ ਇਕ ਪਾਸੇ ਵਿਦਿਆਰਥੀਆਂ ਨੇ ਬਾਲ ਦਿਵਸ ਦੀ ਮਹੱਤਤਾ ਨੂੰ ਦਰਸਾਉਂਦਿਆਂ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ, ਉੱਥੇ ਹੀ ਦੂਜੇ ਪਾਸੇ ਵਿਦਿਆਰਥੀਆਂ ਲਈ 100 ਮੀਟਰ ਦੌੜ, ਰਿਲੇਅ ਦੌੜ, ਲੈਮਨ ਐਂਡ ਸਪੂਨ ਦੌੜ, ਬੋਰੀ ਦੌੜ ਅਤੇ ਰੱਸਾਕਸ਼ੀ ਵਰਗੀਆਂ ਰੋਮਾਂਚਕ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਸਾਰੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਇਨ੍ਹਾਂ ਗਤੀਵਿਧੀਆਂ ਵਿੱਚ ਭਾਗ ਲਿਆ। ਖੇਡ ਦਾ ਮੈਦਾਨ ਬੱਚਿਆਂ ਦੀਆਂ ਤਾੜੀਆਂ ਅਤੇ ਉਤਸ਼ਾਹ ਨਾਲ ਗੂੰਜ ਉੱਠਿਆ। ਇਸ ਤੋਂ ਇਲਾਵਾ, ਇਸ ਮੌਕੇ ਬੱਚਿਆਂ ਨੇ ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਫੈਂਸੀ ਡਰੈੱਸ ਮੁਕਾਬਲੇ ਵਿੱਚ ਵੀ ਬੜੇ ਉਤਸ਼ਾਹ ਨਾਲ ਭਾਗ ਲਿਆ। ਇੰਨਾ ਹੀ ਨਹੀਂ, ਵਿਦਿਆਰਥੀਆਂ ਨੂੰ ਇੱਕ ਮਨੋਰੰਜਕ ਅਤੇ ਪ੍ਰੇਰਨਾਦਾਇਕ ਫ਼ਿਲਮ ਵੀ ਦਿਖਾਈ ਗਈ। ਸੰਦੀਪ ਬਾਂਸਲ ਜੀ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਮੁਸਕਾਨ ਹੀ ਦੁਨੀਆ ਦੀ ਸਭ ਤੋਂ ਸੁੰਦਰ ਖੁਸ਼ੀ ਹੈ। ਉਨ੍ਹਾਂ ਦਾ ਖਿੜਖਿੜਾਉਂਦਾ ਬਚਪਨ, ਅਸੀਮ ਕਲਪਨਾਵਾਂ ਅਤੇ ਸੁਨਹਿਰੀ ਸੁਪਨੇ ਹੀ ਇੱਕ ਸੁਨਹਿਰੀ ਭਵਿੱਖ ਦੀ ਨੀਂਹ ਰੱਖਦੇ ਹਨ। ਇਸ ਲਈ ਉਨ੍ਹਾਂ ਦੇ ਬਚਪਨ ਨੂੰ ਖੁਸ਼ੀਆਂ, ਰਚਨਾਤਮਕਤਾ ਅਤੇ ਸਕਾਰਾਤਮਕ ਤਜਰਬਿਆਂ ਨਾਲ ਭਰਨਾ ਬਹੁਤ ਜ਼ਰੂਰੀ ਹੈ। ਸਕੂਲ ਦੀ ਪ੍ਰਿੰਸੀਪਲ ਡਾ. ਇੰਦਰਜੀਤ ਪਾਲ ਕੌਰ ਗਰੇਵਾਲ ਜੀ ਨੇ ਕਿਹਾ ਕਿ ਅੱਜ ਦਾ ਇਹ ਸਮਾਰੋਹ ਕੇਵਲ ਮਨੋਰੰਜਨ ਤੱਕ ਹੀ ਸੀਮਿਤ ਨਹੀਂ ਰਿਹਾ, ਸਗੋਂ ਇਸ ਨੇ ਵਿਦਿਆਰਥੀਆਂ ਨੂੰ ਇੱਕ-ਦੂਜੇ ਨਾਲ ਮਿਲ ਕੇ ਅੱਗੇ ਵਧਣ ਅਤੇ ਜਿੱਤ-ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਦੀ ਪ੍ਰੇਰਣਾ ਵੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ਰੋਕਥਾਮ ਲਈ ਹੁਣ ਡਰੋਨ ਰਾਹੀਂ ਛਿੜਕੀ ਜਾਵੇਗੀ ਲਾਰਵੀਸਾਈਡ ਦਵਾਈ ਅਗਲੀ ਖ਼ਬਰ ਵੀਡੀਓ ਬਣਾਉਣ ’ਤੇ ਵਿਅਕਤੀ ਦੀ ਕੀਤੀ ਕੁੱਟਮਾਰ, 15 ਖ਼ਿਲਾਫ਼ ਕੇਸ ਦਰਜ
Ad Position 24