14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਾਂਗਰਸ ਤੇ ਭਾਜਪਾ ਸਿੱਖਾਂ ਤੇ ਸਿੱਖੀ ਨੂੰ ਖ਼ਤਮ ਕਰਨ ਵਾਲੀਆਂ ਤਾਕਤਾਂ- ਇਕਬਾਲ ਟਿਵਾਣਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਸੁਰਜੀਤ ਸਿੰਘ ਸਾਹੀ)-‘ਪੰਜਾਬ ਸਾਰੇ ਮੁਲਕਾਂ ਨਾਲੋਂ ਵਿਲੱਖਣ, ਮਨੁੱਖੀ ਕਦਰਾਂ ਕੀਮਤਾਂ, ਇਨਸਾਨੀ ਤੇ ਸਮਾਜਿਕ ਬਿਹਤਰੀ ਲਈ ਹਰ ਤਰ੍ਹਾਂ ਦੀ ਕੁਰਬਾਨੀ, ਤਿਆਗ ਕਰਨ ਵਾਲਾ ਅਤੇ ਬਰਾਬਰਤਾ ਦੀ ਸੋਚ ਤੇ ਪਹਿਰਾ ਦੇਣ ਵਾਲਾ ਸੂਬਾ ਹੈ। ਜਿਸ ਨੂੰ ਗੁਰੂਆਂ, ਪੀਰਾਂ, ਫ਼ਕੀਰਾਂ ਤੇ ਦਰਵੇਸ਼ਾਂ ਦੀਆਂ ਪਵਿੱਤਰ ਰੂਹਾਂ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਸੁਭਾਗ ਹਾਸਿਲ ਹੈ।

Ad Position 21
No active advertisement
ਅਜੀਤ ਡੈਸਕ 15-11-2026
ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਸੁਰਜੀਤ ਸਿੰਘ ਸਾਹੀ)-‘ਪੰਜਾਬ ਸਾਰੇ ਮੁਲਕਾਂ ਨਾਲੋਂ ਵਿਲੱਖਣ, ਮਨੁੱਖੀ ਕਦਰਾਂ ਕੀਮਤਾਂ, ਇਨਸਾਨੀ ਤੇ ਸਮਾਜਿਕ ਬਿਹਤਰੀ ਲਈ ਹਰ ਤਰ੍ਹਾਂ ਦੀ ਕੁਰਬਾਨੀ, ਤਿਆਗ ਕਰਨ ਵਾਲਾ ਅਤੇ ਬਰਾਬਰਤਾ ਦੀ ਸੋਚ ਤੇ ਪਹਿਰਾ ਦੇਣ ਵਾਲਾ ਸੂਬਾ ਹੈ। ਜਿਸ ਨੂੰ ਗੁਰੂਆਂ, ਪੀਰਾਂ, ਫ਼ਕੀਰਾਂ ਤੇ ਦਰਵੇਸ਼ਾਂ ਦੀਆਂ ਪਵਿੱਤਰ ਰੂਹਾਂ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਸੁਭਾਗ ਹਾਸਿਲ ਹੈ। ਇਸ ਲਈ ਕੇਵਲ ਭਾਰਤ ਵਿਚ ਹੀ ਨਹੀਂ ਬਲਕਿ ਸਮੁੱਚੇ ਸੰਸਾਰ ਦੇ ਮੁਲਕਾਂ ਦੀਆਂ ਕੌਮਾਂ ਤੇ ਧਰਮਾਂ ਵਿਚ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੇ ਗੁਣਾਂ ਦੀ ਬਦੌਲਤ ਚਾਨਣ ਰੁਸ਼ਨਾਉਣ ਵਿਚ ਮੋਹਰੀ ਹੈ। ਇਹੀ ਵਜ੍ਹਾ ਹੈ ਕਿ ਇਸ ਮੁਲਕ ਤੇ ਰਾਜ ਕਰਨ ਵਾਲੀਆਂ ਜਮਾਤਾਂ ਸਿੱਖਾਂ ਤੇ ਸਿੱਖੀ ਨੂੰ ਖ਼ਤਮ ਕਰਨ ਦੀ ਮੰਦਭਾਵਨਾ ਅਧੀਨ 1947 ਤੋ ਹੀ ਇਸ ਸੂਬੇ ਵਿਚ ਸਿੱਖ ਵਿਰੋਧੀ ਅਮਲ ਕਰਦੀਆਂ ਆ ਰਹੀਆਂ ਹਨ। ਕਾਂਗਰਸ ਸਿੱਖਾਂ ਨੂੰ ਖ਼ਤਮ ਕਰਨ ਲਈ ਸਾਜ਼ਿਸ਼ਾਂ ਕਰਦੀ ਹੈ ਅਤੇ ਬੀਜੇਪੀ-ਆਰ.ਐਸ.ਐਸ ਸਿੱਖਾਂ ਤੇ ਸਿੱਖੀ ਦੋਵਾਂ ਨੂੰ ਖ਼ਤਮ ਕਰਨ ਉੱਤੇ ਨਿਰੰਤਰ ਅਮਲ ਕਰਦੀ ਆ ਰਹੀ ਹੈ। ਇਹ ਵਿਚਾਰ ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਦੋਵੇਂ ਕਾਂਗਰਸ ਤੇ ਬੀ.ਜੇ.ਪੀ ਵਲੋਂ ਪੰਜਾਬ ਅਤੇ ਸਿੱਖ ਕੌਮ ਵਿਰੋਧੀ ਅਮਲਾਂ ਦਾ ਵੇਰਵਾ ਦਿੰਦੇ ਹੋਏ ਆਉਣ ਵਾਲੀਆ 2027 ਦੀਆਂ ਚੋਣਾਂ ਵਿਚ ਇਨ੍ਹਾਂ ਤੇ ਇਨ੍ਹਾਂ ਦੀ ਬੀ-ਟੀਮ ਆਮ ਆਦਮੀ ਪਾਰਟੀ ਅਤੇ ਬਾਦਲ ਦਲ ਨੂੰ ਕਰਾਰੀ ਹਾਰ ਦੇਣ ਦੀ ਅਪੀਲ ਕਰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਉਚੇਚੇ ਤੌਰ ਤੇ ਹਿੰਦੂ ਭਾਈਚਾਰੇ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਕਿਵੇਂ ਪੁਰਾਤਨ ਸਮਿਆਂ ਵਿਚ ਹਰ ਹਿੰਦੂ ਘਰ ਵਿਚ ਆਪਣੇ ਵੱਡੇ ਪੁੱਤਰ ਨੂੰ ਸਿੱਖ ਬਣਾਉਣ ਦੀ ਰਵਾਇਤ ਚੱਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਜਰਵਾਣਿਆਂ ਤੇ ਮੁਗ਼ਲਾਂ ਵਲੋਂ ਹਿੰਦੂ ਭਾਈਚਾਰੇ ਦੀ ਸਿੱਖਾਂ ਵਲੋਂ ਆਪਣੀਆਂ ਜਾਨਾਂ ਤੇ ਖੇਡ ਕੇ ਰੱਖਿਆ ਕਰਨ ਲਈ ਨਿਭਾਈ ਗਈ ਇਤਿਹਾਸਿਕ ਭੂਮਿਕਾ ਨੂੰ ਵੀ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪੰਜਾਬ ਵਿਚ ਵੱਸਣ ਵਾਲਾ ਹਰ ਪੰਜਾਬੀ 2027 ਦੀਆਂ ਚੋਣਾਂ ਵਿਚ ਆਪਣੇ ਇਨਸਾਨੀ ਫ਼ਰਜ਼ਾਂ ਦੀ ਪੂਰਤੀ ਕਰਦੇ ਹੋਏ ਇਨ੍ਹਾਂ ਤਾਕਤਾਂ ਨੂੰ ਕਰਾਰੀ ਹਾਰ ਦੇਣ।
Ad Position 22
No active advertisement
ਪਿਛਲੀ ਖ਼ਬਰ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਭਗਵਤੀ ਜਾਗਰਣਾਂ ’ਚ ਰਾਜੂ ਖੰਨਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਮੁਫ਼ਤ ਬਿਜਲੀ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਹੁਣ 25 ਲੱਖ ਪਰਿਵਾਰਾਂ ਤੋਂ ਬਕਾਇਆ ਵਸੂਲਣ ਦੀ ਤਿਆਰੀ ਕਿਉਂ ਕਰ ਰਹੀ ਹੈ-...
Ad Position 24