14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਿਗਮ ਚੋਣਾਂ : 248 ਉਮੀਦਵਾਰਾਂ ਨੂੰ ਐੱਨ.ਓ.ਸੀ. ਜਾਰੀ, ਕੋਈ ਵੀ ਪੁਰਾਣੀ ਅਰਜ਼ੀ ਪੈਂਡਿੰਗ ਨਹੀਂ-ਕਮਿਸ਼ਨਰ ਪੂਜਾ ਸਿਆਲ ਗਰੇਵਾਲ

ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਕੌਂਸਲਰ ਚੋਣਾਂ ਦੇ ਮੱਦੇਨਜ਼ਰ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਨੋ-ਅਬਜੈਕਸ਼ਨ ਸਰਟੀਫਿਕੇਟ (ਐੱਨ. ਓ.

Ad Position 21
No active advertisement
ਅਜੀਤ ਡੈਸਕ 15-11-2026
ਪਟਿਆਲਾ, 14 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਕੌਂਸਲਰ ਚੋਣਾਂ ਦੇ ਮੱਦੇਨਜ਼ਰ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਸਹੂਲਤ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ ਨੋ-ਅਬਜੈਕਸ਼ਨ ਸਰਟੀਫਿਕੇਟ (ਐੱਨ.ਓ.ਸੀ.) ਜਾਰੀ ਕਰਨ ਦਾ ਕਾਰਜ ਪੂਰੀ ਤੇਜ਼ੀ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਪ੍ਰਾਪਤ ਹੋਈਆਂ ਸਾਰੀਆਂ 248 ਅਰਜ਼ੀਆਂ ਦੀ ਜਾਂਚ ਮੁਕੰਮਲ ਕਰਕੇ ਸਬੰਧਤ ਉਮੀਦਵਾਰਾਂ ਨੂੰ ਐੱਨ.ਓ.ਸੀ. ਡਿਲੀਵਰ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਪੁਰਾਣੀ ਕੋਈ ਵੀ ਅਰਜ਼ੀ ਪੈਂਡਿੰਗ ਨਹੀਂ ਹੈ। ਕਮਿਸ਼ਨਰ ਨੇ ਦੱਸਿਆ ਕਿ ਅੱਜ ਛੁੱਟੀ ਵਾਲਾ ਦਿਨ ਹੋਣ ਦੇ ਬਾਵਜੂਦ ਨਿਗਮ ਦਫ਼ਤਰ ਖੁੱਲ੍ਹਾ ਰੱਖਿਆ ਗਿਆ ਅਤੇ ਹੁਣ ਤੱਕ ਕੁੱਲ 282 ਅਰਜ਼ੀਆਂ ਆਈਆਂ ਹਨ, ਜਿਨ੍ਹਾਂ ਵਿਚੋਂ 227 ਐੱਨ.ਓ.ਸੀ. ਡਿਲੀਵਰ ਕਰ ਦਿੱਤੀਆਂ ਗਈਆਂ ਹਨ ਅਤੇ 21 ਤਿਆਰ ਪਈਆਂ ਹਨ (ਕੱਲ੍ਹ ਦੀਆਂ 248 ਮੁਕੰਮਲ), ਜਦਕਿ ਅੱਜ 34 ਨਵੀਆਂ ਅਰਜ਼ੀਆਂ ਪ੍ਰਾਪਤ ਹੋਈਆਂ ਹਨ ਜੋ ਪ੍ਰੋਸੈੱਸ ਕੀਤੀਆਂ ਜਾ ਰਹੀਆਂ ਹਨ ਅਤੇ ਜਲਦ ਇਨ੍ਹਾਂ ਉਮੀਦਵਾਰਾਂ ਨੂੰ ਵੀ ਐੱਨ.ਓ.ਸੀ. ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਢੰਗ ਨਾਲ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਮੁਕੰਮਲ ਕਰਵਾਈ ਜਾ ਰਹੀ ਹੈ, ਜਿਸ ਦਾ ਸਾਰਾ ਰਿਕਾਰਡ ਮੌਜੂਦ ਹੈ। ਇਸ ਦੇ ਨਾਲ ਹੀ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਦੀਆਂ ਟੀਮਾਂ ਵਲੋਂ ਅੱਜ ਵੀ ਪੂਰੀ ਸਖ਼ਤੀ ਵਰਤੀ ਗਈ। ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਲੱਗੇ ਰਾਜਨੀਤਿਕ ਆਗੂਆਂ ਦੇ ਬੈਨਰ, ਹੋਰਡਿੰਗਜ਼ ਅਤੇ ਝੰਡੀਆਂ ਨੂੰ ਸਖ਼ਤੀ ਨਾਲ ਉਤਾਰਿਆ ਗਿਆ। ਨਿਗਮ ਪ੍ਰਸ਼ਾਸਨ ਵਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਉਮੀਦਵਾਰਾਂ ਨੂੰ ਵਿਸ਼ੇਸ਼ ਅਪੀਲ ਵੀ ਕੀਤੀ ਗਈ ਹੈ ਕਿ ਚੋਣ ਜ਼ਾਬਤੇ ਦੌਰਾਨ ਸਰਕਾਰੀ ਜਾਂ ਜਨਤਕ ਥਾਵਾਂ ’ਤੇ ਮੁੜ ਤੋਂ ਬੈਨਰ, ਪੋਸਟਰ ਜਾਂ ਝੰਡੀਆਂ ਨਾ ਲਗਾਈਆਂ ਜਾਣ। ਜ਼ਿਕਰਯੋਗ ਹੈ ਕਿ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਖ਼ੁਦ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦਫ਼ਤਰ ਵਿਖੇ ਮੌਜੂਦ ਰਹੇ ਅਤੇ ਉਨ੍ਹਾਂ ਸੰਬੰਧਿਤ ਸ਼ਾਖਾਵਾਂ ਦਾ ਕਰੀਬ ਪੰਜ ਵਾਰ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦਫ਼ਤਰ ਆਏ ਉਮੀਦਵਾਰਾਂ ਅਤੇ ਆਮ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਪ੍ਰਸ਼ਾਸਨ ਵਲੋਂ ਉਮੀਦਵਾਰਾਂ ਅਤੇ ਨਾਲ ਆਏ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕਰਦਿਆਂ ਦਫ਼ਤਰ ਵਿਖੇ ਚਾਹ-ਪਾਣੀ ਦਾ ਵੀ ਢੁੱਕਵਾਂ ਇੰਤਜ਼ਾਮ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੁਹੱਬਤਪੁਰ ਦੇ 116 ਪਰਿਵਾਰਾਂ ਨੂੰ ਰਣਜੋਧ ਸਿੰਘ ਹਡਾਣਾ ਨੇ ਸੌਂਪੇ ਪ੍ਰਾਪਰਟੀ ਕਾਰਡ ਅਗਲੀ ਖ਼ਬਰ ਦੇਸ਼ ਦੀ ‘ਕੋਚਿੰਗ ਰਾਜਧਾਨੀ’ ਵਜੋਂ ਜਾਣੇ ਜਾਂਦੇ ਕੋਟਾ ਨੇ ਫਿਰ ਮਿਸਾਲ ਪੇਸ਼ ਕੀਤੀ ਹੈ
Ad Position 24