15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਵਿਧਾਇਕ ਦੇਵ ਮਾਨ ਨੇ ਪ੍ਰਭਜੋਤ ਸਿੰਘ ਨੂੰ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਨਾਭਾ ਦਾ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

ਨਾਭਾ, 15 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਨਾਭਾ ਦੇ ਪ੍ਰਧਾਨ ਵਜੋਂ ਪ੍ਰਭਜੋਤ ਸਿੰਘ ਦੀ ਨਿਯੁਕਤੀ ’ਤੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ।

Ad Position 21
No active advertisement
ਅਜੀਤ ਡੈਸਕ 16-11-2026
ਨਾਭਾ, 15 ਨਵੰਬਰ (ਵਰਿੰਦਰ ਵਰਮਾ)-ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਨਾਭਾ ਦੇ ਪ੍ਰਧਾਨ ਵਜੋਂ ਪ੍ਰਭਜੋਤ ਸਿੰਘ ਦੀ ਨਿਯੁਕਤੀ ’ਤੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਰਗਰਮ ਭੂਮਿਕਾ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਪ੍ਰਭਜੋਤ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣਗੇ ਅਤੇ ਵਿਦਿਆਰਥੀ ਵਰਗ ਦੀ ਭਲਾਈ ਲਈ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਪ੍ਰਭਜੋਤ ਸਿੰਘ ਨੇ ਹਲਕਾ ਵਿਧਾਇਕ ਦੇਵ ਮਾਨ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਦਯਾਨੰਦ ਮਾਡਲ ਹਾਈ ਸਕੂਲ ’ਚ ਕਰਵਾਈ ਗਈ ਐਥਲੈਟਿਕ ਮੀਟ ਅਗਲੀ ਖ਼ਬਰ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਅਰਸ਼ਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕਰਕੇ ਵਧਾਈ ਦਿੱਤੀ ਕਿਹਾ, ਧੀਆਂ ਦੀਆਂ ਪ੍ਰਾਪਤੀਆਂ...
Ad Position 24