16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਲਾਲਪੁਰ ਦੇ ਵਿਕਾਸ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ 5 ਲੱਖ ਰੁਪਏ ਦੀ ਗਰਾਂਟ ਜਾਰੀ

ਨੂਰਪੁਰ ਬੇਦੀ, 15 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਲਾਲਪੁਰ ਦੀ ਗ੍ਰਾਮ ਪੰਚਾਇਤ ਨੂੰ ਵਿਧਾਇਕ ਐਡਵੋਕੇਟ ਚੱਢਾ ਦੇ ਕੋਟੇ ’ਚੋਂ 5 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 16-11-2026
ਨੂਰਪੁਰ ਬੇਦੀ, 15 ਨਵੰਬਰ (ਵਿੰਦਰ ਪਾਲ ਝਾਂਡੀਆਂ)-ਹਲਕਾ ਰੂਪਨਗਰ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਲਗਾਤਾਰ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਲਾਲਪੁਰ ਦੀ ਗ੍ਰਾਮ ਪੰਚਾਇਤ ਨੂੰ ਵਿਧਾਇਕ ਐਡਵੋਕੇਟ ਚੱਢਾ ਦੇ ਕੋਟੇ ’ਚੋਂ 5 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ। ਗਰਾਂਟ ਦਾ ਚੈੱਕ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਦੇ ਮੈਂਬਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿਧਾਨ ਸਭਾ ਹਲਕਾ ਰੋਪੜ ਦੇ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ ਵਲੋਂ ਪਿੰਡ ਦੀ ਪੰਚਾਇਤ ਨੂੰ ਸੌਂਪਿਆ। ਇਸ ਮੌਕੇ ਦੇਸਰਾਜ ਸੈਣੀ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਦਿਨੇਸ਼ ਚੱਢਾ ਦਾ ਉਦੇਸ਼ ਹਲਕੇ ਦੇ ਹਰ ਪਿੰਡ ਨੂੰ ਵਿਕਾਸ ਦੀਆਂ ਸਹੂਲਤਾਂ ਨਾਲ ਜੋੜਨਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਲਾਲਪੁਰਾ ਦੀ ਪੰਚਾਇਤ ਇਸ ਰਾਸ਼ੀ ਨਾਲ ਪਿੰਡ ਦੇ ਅਹਿਮ ਵਿਕਾਸ ਕਾਰਜ ਨੇਪਰੇ ਚਾੜ੍ਹੇਗੀ। ਇਸ ਮੌਕੇ ਪਿੰਡ ਦੇ ਸਰਪੰਚ ਤੇ ਸਮੁੱਚੀ ਪੰਚਾਇਤ ਵਲੋਂ ਵਿਧਾਇਕ ਦਿਨੇਸ਼ ਚੱਢਾ, ਦੇਸਰਾਜ ਸੈਣੀ ਤੇ ਅਵਤਾਰ ਸਿੰਘ ਕੂੰਨਰ ਦਾ ਧੰਨਵਾਦ ਕੀਤਾ ਗਿਆ। ਪੰਚਾਇਤ ਨੇ ਭਰੋਸਾ ਦਿੱਤਾ ਕਿ ਪ੍ਰਾਪਤ ਹੋਈ ਗਰਾਂਟ ਦੀ ਵਰਤੋਂ ਪਿੰਡ ਦੇ ਵਿਕਾਸ ਤੇ ਲੋਕਾਂ ਦੀਆਂ ਸਾਂਝੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਬੱਸ ਹਾਦਸਾ ਸਰਕਾਰੀ ਪ੍ਰਬੰਧਾਂ ਦੀ ਵੱਡੀ ਨਾਕਾਮੀ-ਐਡਵੋਕੇਟ ਅਮਰਦੀਪ ਧਾਰਨੀ ਅਗਲੀ ਖ਼ਬਰ ਕੁੱਲ ਹਿੰਦ ਕਿਸਾਨ ਸਭਾ ਦਾ ਜਥਾ ਤੇਲੰਗਾਨਾ ਲਈ ਰਵਾਨਾ
Ad Position 24