ਵਿਰਾਸਤੀ ਖੇਡਾਂ ਦੇ ਜੇਤੂਆਂ ਦਾ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਕੀਤਾ ਸਨਮਾਨ
ਸੰਤ ਬਾਬਾ ਪ੍ਰੀਤਮ ਸਿੰਘ ਦੀ ਯਾਦ ਵਿਚ ਕਰਵਾਇਆ ਗਿਆ ਧਾਰਮਿਕ ਸਮਾਗਮ
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਸੁਰਜੀਤ ਸਿੰਘ ਸਾਹੀ)- ਫ਼ਤਹਿਗੜ੍ਹ ਸਾਹਿਬ ਨੇੜਲੇ ਪਿੰਡ ਅੱਤੇਵਾਲੀ ਵਿਖੇ ਸਥਿਤ ਸੰਤ ਪ੍ਰੀਤਮ ਸਿੰਘ ਜੀ ਡੇਰਾ ਮੋਇਆ ਦੀ ਮੰਡੀ ਦੀ ਯਾਦ ਵਿਚ ਸਾਲਾਨਾ ਧਾਰਮਿਕ ਅਤੇ ਖੇਡ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਵਿਰਾਸਤੀ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਛ
ਛੱਠ ਪੂਜਾ ਦੀ ਸ਼ੁਰੂਆਤ ਲਈ ਛੱਠ ਮਈਆ ਸੂਰਿਆ ਦੇਵ ਮੰਦਰ ਵਿਖੇ ਛੱਠ ਮਈਆ ਦਾ ਆਸ਼ੀਰਵਾਦ ਲੈਂਦੇ ਹੋਏ ਪ੍ਰਬੰਧਕ ਅਤੇ ਹੋਰ ਲੋਕ ਹਵਨ ਯੱਗ ਕਰਦੇ ਹੋਏ। ਅਜੀਤ ਤਸਵੀਰ
16-11-2026
ਫ਼ਤਹਿਗੜ੍ਹ ਸਾਹਿਬ, 15 ਨਵੰਬਰ (ਸੁਰਜੀਤ ਸਿੰਘ ਸਾਹੀ)- ਫ਼ਤਹਿਗੜ੍ਹ ਸਾਹਿਬ ਨੇੜਲੇ ਪਿੰਡ ਅੱਤੇਵਾਲੀ ਵਿਖੇ ਸਥਿਤ ਸੰਤ ਪ੍ਰੀਤਮ ਸਿੰਘ ਜੀ ਡੇਰਾ ਮੋਇਆ ਦੀ ਮੰਡੀ ਦੀ ਯਾਦ ਵਿਚ ਸਾਲਾਨਾ ਧਾਰਮਿਕ ਅਤੇ ਖੇਡ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਵਿਰਾਸਤੀ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਵੱਖ-ਵੱਖ ਖੇਡ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਸਮਾਗਮ ਵਿਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਡਾ. ਹਰਬੰਸ ਲਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਡੇਰੇ ਵਿਖੇ ਨਤਮਸਤਕ ਹੋ ਕੇ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮਾਗਮ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਵੱਧ ਤੋਂ ਵੱਧ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਡਾਂ ਜਿੱਥੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧ ਕੇ ਆਪਣੇ ਮਾਪਿਆਂ, ਪਿੰਡ ਅਤੇ ਸੂਬੇ ਦਾ ਨਾਮ ਰੌਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਸੁਖਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਸੰਤ ਬਾਬਾ ਪ੍ਰੀਤਮ ਸਿੰਘ ਜੀ ਦੀ ਯਾਦ ਵਿਚ ਇਹ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੌਰਾਨ ਰਾਗੀ ਅਤੇ ਢਾਡੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬਾਨ ਦੇ ਇਤਿਹਾਸ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ਧਾਰਮਿਕ ਸਰਗਰਮੀਆਂ ਦੇ ਨਾਲ-ਨਾਲ ਖੇਡ ਮੁਕਾਬਲੇ ਕਰਵਾਉਣਾ ਵੀ ਬਹੁਤ ਜ਼ਰੂਰੀ ਹੈ। ਇਸ ਨਾਲ ਨੌਜਵਾਨ ਆਪਣੀ ਵਿਰਾਸਤ ਅਤੇ ਖੇਡ ਸਭਿਆਚਾਰ ਨਾਲ ਜੁੜੇ ਰਹਿੰਦੇ ਹਨ। ਸਮਾਗਮ ਦੌਰਾਨ ਸਾਬਕਾ ਮੰਤਰੀ ਡਾ. ਹਰਬੰਸ ਲਾਲ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੇਵਾਦਾਰ ਮਨਜੀਤ ਸਿੰਘ ਮੰਡੋਫਲ, ਬਲਵੀਰ ਸਿੰਘ, ਵੀਰ ਦਵਿੰਦਰ ਸਿੰਘ, ਸੁਖਦੇਵ ਸਿੰਘ ਮਹਿਰਾ, ਗੁਰਦੀਪ ਭਾਗਨਪੁਰ, ਬਲਦੇਵ ਸਿੰਘ ਚੌਰਵਾਲਾ, ਗੁਲਾਬ ਸਿੰਘ ਸਾਬੀ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।