15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੋਬਿੰਦਗੜ੍ਹ ਵਰਕਰਜ਼ ਕਲੱਬ ਵਲੋਂ 21ਵੀਂ ਸਾਲਾਨਾ ਮਾਸਟਰ ਅਥਲੈਟਿਕਸ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਯੋਜਨ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਕੀਤੀ ਸ਼ਿਰਕਤ

ਮੰਡੀ ਗੋਬਿੰਦਗੜ੍ਹ, 15 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਵਰਕਰਜ਼ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਅਤੇ ਸਹਿਯੋਗੀ ਐਮ. ਸੀ.

Ad Position 21
No active advertisement
ਅਜੀਤ ਡੈਸਕ 16-11-2026
ਮੰਡੀ ਗੋਬਿੰਦਗੜ੍ਹ, 15 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਵਰਕਰਜ਼ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਅਤੇ ਸਹਿਯੋਗੀ ਐਮ.ਸੀ. ਸੁਖਦੀਪ ਮੰਡੇਰ ਦੀ ਅਗਵਾਈ ਹੇਠ 21ਵੀਂ ਸਾਲਾਨਾ ਮਾਸਟਰ ਐਥਲੈਟਿਕਸ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਕਰਵਾਈ ਗਈ। ਖੇਡ ਸਮਾਗਮ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕੋ-ਕੋਆਰਡੀਨੇਟਰ ਅਤੇ ਵਿਧਾਨ ਸਭਾ ਹਲਕਾ ਅਮਲੋਹ ਦੇ ਇੰਚਾਰਜ ਇੰਜ. ਕੰਵਰਵੀਰ ਸਿੰਘ ਟੌਹੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਮਾਗਮ ਦੌਰਾਨ ਸ. ਟੌਹੜਾ ਨੇ 400 ਮੀਟਰ ਦੌੜ ਸਮੇਤ ਹੋਰ ਵੱਖ-ਵੱਖ ਖੇਡ ਮੁਕਾਬਲਿਆਂ ਨੂੰ ਹਰੀ ਝੰਡੀ ਦਿਖਾ ਕੇ ਸ਼ੁਰੂਆਤ ਕਰਵਾਈ। ਚੈਂਪੀਅਨਸ਼ਿਪ ਵਿਚ ਖਿਡਾਰੀਆਂ ਨੇ ਪੂਰੇ ਜਜ਼ਬੇ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ, ਜਿਸ ਉਪਰੰਤ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਗੋਬਿੰਦਗੜ੍ਹ ਵਰਕਰਜ਼ ਕਲੱਬ ਦੀ ਸਮੁੱਚੀ ਕਮੇਟੀ ਵਲੋਂ ਕੰਵਰਵੀਰ ਸਿੰਘ ਟੌਹੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਸ. ਟੌਹੜਾ ਨੇ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ, ਜੋ ਸਾਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਅਨੁਸ਼ਾਸਨ, ਆਪਸੀ ਸਾਂਝ ਅਤੇ ਮਿਲਵਰਤਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਉਮਰ ਵਰਗ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਅਜਿਹੇ ਸਮਾਗਮ ਸਮੇਂ ਦੀ ਮੁੱਖ ਲੋੜ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਅਮਰਿੰਦਰ ਮਾਕਨ, ਲਾਲ ਸਿੰਘ ਲਾਲੀ ਸੂਬਾ ਕੋ-ਕੈਸ਼ੀਅਰ, ਓ.ਬੀ.ਸੀ. ਮੋਰਚਾ, ਪੰਜਾਬ, ਸਿਮਰਨ ਢੀਂਡਸਾ, ਮੋਹਨ ਗੁਪਤਾ, ਰਾਜਨ ਕੱਕੜ ਅਤੇ ਜੁਗਨੂੰ ਸਮੇਤ ਇਲਾਕੇ ਦੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਨਾਗਰਾ ਪੰਜਾਬ ਕਾਂਗਰਸ ਵਲੋਂ ਪਟਿਆਲਾ ਨਗਰ-ਨਿਗਮ ਚੋਣਾਂ ਲਈ ਆਬਜ਼ਰਵਰ ਨਿਯੁਕਤ ਅਗਲੀ ਖ਼ਬਰ ਡਿਵਾਈਨ ਲਾਈਟ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ
Ad Position 24