15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਗੁਰਦੁਆਰਾ ਸਾਹਿਬ ਲੱਲੋਂ ਖ਼ੁਰਦ ਨੂੰ 100 ਸੈੱਟ ਬਰਤਨ ਭੇਟ

ਅਮਲੋਹ, 15 ਨਵੰਬਰ (ਕੇਵਲ ਸਿੰਘ)-ਐਸ. ਜੀ.

Ad Position 21
No active advertisement
ਅਜੀਤ ਡੈਸਕ 16-11-2026
ਅਮਲੋਹ, 15 ਨਵੰਬਰ (ਕੇਵਲ ਸਿੰਘ)-ਐਸ.ਜੀ.ਪੀ.ਸੀ. ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਵਲੋਂ ਨਜ਼ਦੀਕੀ ਪਿੰਡ ਲੱਲੋਂ ਦੇ ਗੁਰਦੁਆਰਾ ਸਾਹਿਬ ਨੂੰ 100 ਸੈੱਟ ਬਰਤਨ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਲੋੜ ਅਨੁਸਾਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋੜਵੰਦ ਲੋਕਾਂ ਦੇ ਇਲਾਜ ਅਤੇ ਪੜ੍ਹਾਈ ਕਰ ਰਹੇ ਗ਼ਰੀਬ ਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਵੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵੀ ਐਸ.ਜੀ.ਪੀ.ਸੀ. ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਬਲਵਿੰਦਰ ਸਿੰਘ ਪ੍ਰਧਾਨ, ਗਿਆਨ ਸਿੰਘ ਸੈਕਟਰੀ, ਰਣਜੀਤ ਸਿੰਘ ਖ਼ਜ਼ਾਨਚੀ, ਸੁਰਿੰਦਰ ਸਿੰਘ ਮੀਤ ਪ੍ਰਧਾਨ, ਹਰਜਿੰਦਰ ਸਿੰਘ ਜਰਨਲ ਸਕੱਤਰ, ਮਨਜੀਤ ਸਿੰਘ ਤੇ ਸੁਰਜੀਤ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖਨਿਆਣ ਸਕੂਲ ਵਿਖੇ ਦੋ ਰੋਜ਼ਾ ਬਲਾਕ ਪੱਧਰੀ ਮੇਲਾ ਕਰਵਾਇਆ ਅਗਲੀ ਖ਼ਬਰ 2027 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ- ਜੱਗਾ ਸਮਸ਼ਪੁਰ, ਹਰਚੰਦ...
Ad Position 24