15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

400 ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਵੱਡਾ ਧੱਕਾ, ਸਰਕਾਰ ਤੁਰੰਤ ਖ਼ਰੀਦ ਸ਼ੁਰੂ ਕਰੇ-ਡਾ. ਅਮਨਦੀਪ ਕੌਰ ਢੋਲੇਵਾਲ

ਬਸੀ ਪਠਾਣਾਂ, 15 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ 400 ਮੰਡੀਆਂ ’ਚੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਕਿਸਾਨ ਵਿਰੋਧੀ ਅਤੇ ਮੰਦਭਾਗਾ ਹੈ, ਜਦਕਿ ਅਜੇ ਕਈ ਕਿਸਾਨਾਂ ਦੀ ਫ਼ਸਲ ਖੇਤਾਂ ਵਿਚ ਖੜ੍ਹੀ ਹੈ, ਅਜਿਹੇ ਹਾਲਤਾਂ ਵਿਚ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਦੀ ਮਿਹਨਤ ਨਾਲ ਖਿਲਵਾੜ ਹੈ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਡਾ1 ਅਮਨਦੀਪ ਕੌਰ ਢੋਲਵਾਲ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 16-11-2026
ਬਸੀ ਪਠਾਣਾਂ, 15 ਨਵੰਬਰ (ਰਾਜਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ 400 ਮੰਡੀਆਂ ’ਚੋਂ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਕਰਨ ਦਾ ਫ਼ੈਸਲਾ ਕਿਸਾਨ ਵਿਰੋਧੀ ਅਤੇ ਮੰਦਭਾਗਾ ਹੈ, ਜਦਕਿ ਅਜੇ ਕਈ ਕਿਸਾਨਾਂ ਦੀ ਫ਼ਸਲ ਖੇਤਾਂ ਵਿਚ ਖੜ੍ਹੀ ਹੈ, ਅਜਿਹੇ ਹਾਲਤਾਂ ਵਿਚ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਬੰਦ ਕਰਨਾ ਕਿਸਾਨਾਂ ਦੀ ਮਿਹਨਤ ਨਾਲ ਖਿਲਵਾੜ ਹੈ। ਇਹ ਪ੍ਰਗਟਾਵਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਕੋ-ਕਨਵੀਨਰ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਡਾ1 ਅਮਨਦੀਪ ਕੌਰ ਢੋਲਵਾਲ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲ ਮੰਡੀਆਂ ਵਿਚ ਪਈ ਹੋਣ ਦੇ ਬਾਵਜੂਦ ਸਰਕਾਰ ਖ਼ਰੀਦ ਕਰਨ ਤੋਂ ਪਿੱਛੇ ਹਟ ਜਾਂਦੀ ਹੈ ਤਾਂ ਕਿਸਾਨਾਂ ਨੂੰ ਆਪਣੀ ਜਿਨਸ ਘੱਟ ਕੀਮਤ ’ਤੇ ਨਿੱਜੀ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਡਾ. ਢੋਲੇਵਾਲ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਤੁਰੰਤ ਬੰਦ ਕੀਤੀਆਂ ਮੰਡੀਆਂ ਵਿਚ ਸਰਕਾਰੀ ਖ਼ਰੀਦ ਨੂੰ ਮੁੜ ਸ਼ੁਰੂ ਕਰਵਾਏ ਅਤੇ ਖੇਤਾਂ ਵਿੱਚ ਖੜ੍ਹੀ ਤੇ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ ਐਮ.ਐਸ.ਪੀ.ਦੇਣਾ ਯਕੀਨੀ ਬਣਾਏ।
Ad Position 22
No active advertisement
ਅਗਲੀ ਖ਼ਬਰ ਮਹਾਰਾਜਾ ਅਗਰਸੇਨ ਦੇ ਆਦਰਸ਼ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਦੇ ਪ੍ਰਤੀਕ-ਗੈਰੀ
Ad Position 24