ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਪੁਲਿਸ ਅੜਿੱਕੇ, ਮੁਕੱਦਮਾ ਦਰਜ
ਸੰਘੋਲ, 16 ਨਵੰਬਰ (ਪਰਮਵੀਰ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਵਜੋਂ ਵਰਤੀਆਂ ਜਾਂਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਦੀਪ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਭੱਠਾ ਪਿੰਡ ਰਾਏਪੁਰ ਕੋਲ ਮੌਜੂਦ ਸਨ, ਜਦੋਂ ਸ਼ੱਕੀ ਪੈਦਲ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 20 ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ ਹਨ।
ਅਜੀਤ ਡੈਸਕ
17-11-2026