16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

‘ ਆਪ’ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਨੇ ਲੋਕ-ਡਾ. ਅਮਨਦੀਪ ਕੌਰ ਢੋਲੇਵਾਲ

ਬਸੀ ਪਠਾਣਾਂ, 16 ਨਵੰਬਰ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਸਮੇਂ ਕੀਤੀਆਂ ਗਰੰਟੀਆਂ ਪੂਰੀਆਂ ਨਾ ਹੋਣ ਕਾਰਨ ਲੋਕਾਂ ਵਿਚ ਭਾਰੀ ਨਿਰਾਸ਼ਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ.

Ad Position 21
No active advertisement
ਅਜੀਤ ਡੈਸਕ 17-11-2026
ਬਸੀ ਪਠਾਣਾਂ, 16 ਨਵੰਬਰ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਸਮੇਂ ਕੀਤੀਆਂ ਗਰੰਟੀਆਂ ਪੂਰੀਆਂ ਨਾ ਹੋਣ ਕਾਰਨ ਲੋਕਾਂ ਵਿਚ ਭਾਰੀ ਨਿਰਾਸ਼ਾ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੀ ਕੋ-ਕਨਵੀਨਰ ਡਾ. ਅਮਨਦੀਪ ਕੌਰ ਢੋਲੇਵਾਲ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਦੌਰੇ ਉਪਰੰਤ ਜਾਣਕਾਰੀ ਸਾਂਝੀ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ, ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ, ਡੀ.ਏ.ਦੀਆਂ ਬਕਾਇਆ ਕਿਸ਼ਤਾਂ, ਮੈਡੀਕਲ ਕਾਲਜਾਂ ਦੀ ਸਥਾਪਨਾ ਅਤੇ ਸਿਹਤ ਤੇ ਸਿੱਖਿਆ ਵਿਭਾਗਾਂ ਵਿਚ ਖ਼ਾਲੀ ਅਸਾਮੀਆਂ ਭਰਨ ਵਰਗੇ ਅਹਿਮ ਵਾਅਦੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ ਦੇ ਸੰਘਰਸ਼ਾਂ ਪ੍ਰਤੀ ਸਰਕਾਰ ਦੇ ਰਵੱਈਏ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਬਜਾਏ ਦਿੱਲੀ ਤੋਂ ਸਰਕਾਰ ਚਲਾਉਣ ਅਤੇ ਲਗਾਤਾਰ ਵਧ ਰਹੇ ਕਰਜ਼ੇ ਕਾਰਨ ਪੰਜਾਬ ਦੇ ਹਿਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜਮਹੂਰੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਕਾਰਨ ਲੋਕਾਂ ਦਾ ਪਾਰਟੀ ਪ੍ਰਤੀ ਭਰੋਸਾ ਵਧ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਬਸੀ ਪਠਾਣਾਂ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲੇਗਾ ਅਤੇ ਪਾਰਟੀ ਵਿਧਾਨ ਸਭਾ ਚੋਣਾਂ ਵਿਚ ਵੱਡੀ ਲੀਡ ਨਾਲ ਜਿੱਤ ਦਰਜ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਖ਼ਾਲਸਾ ਮੈਨਕਾਈਡ ਫਾਊਂਡੇਸ਼ਨ ਨੇ ਕੀਤੀ ਮਾਲੀ ਸਹਾਇਤਾ ਫਾਊਂਡੇਸ਼ਨ ਦੇ ਚੇਅਰਮੈਨ ਕੁਲਜਿੰਦ... ਅਗਲੀ ਖ਼ਬਰ ਡੇਰਾ ਬਾਬਾ ਬੁੱਧਦਾਸ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਕਰਵਾਇਆ ਧਾਰਮਿਕ ਸਮਾਗਮ ਬੱਚਿਆਂ ਨੂੰ ਚੰਗੇ ਸੰਸਕਾਰ ਦੇਣ ਲਈ...
Ad Position 24