16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਖ਼ਾਲਸਾ ਮੈਨਕਾਈਡ ਫਾਊਂਡੇਸ਼ਨ ਨੇ ਕੀਤੀ ਮਾਲੀ ਸਹਾਇਤਾ ਫਾਊਂਡੇਸ਼ਨ ਦੇ ਚੇਅਰਮੈਨ ਕੁਲਜਿੰਦਰ ਸਿੰਘ ਕੰਗ ਵਲੋਂ ਭੇਜੀ ਸਹਾਇਤਾ ਰਾਸ਼ੀ ਪੀੜਤ ਪਰਿਵਾਰ ਨੂੰ ਸੌਂਪੀ

ਖਮਾਣੋਂ, 16 ਨਵੰਬਰ (ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਿਆਂ ਹਾਦਸੇ ਦਾ ਸ਼ਿਕਾਰ ਹੋਏ ਪਿੰਡ ਸ਼ਮਸ਼ਪੁਰ ਸਿੰਘਾਂ ਦੇ ਇਕ ਨੌਜਵਾਨ ਦੀ ਮਦਦ ਲਈ ਖ਼ਾਲਸਾ ਮੈਨਕਾਈਡ ਫਾਊਂਡੇਸ਼ਨ ਅਮਰੀਕਾ ਵਲੋਂ ਆਰਥਿਕ ਸਹਾਇਤਾ ਭੇਜੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਹੋਰ ਸੇਵਾਦਾਰਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਸਾਫ਼ ਸਫ਼ਾਈ ਅਤੇ ਹੋਰ ਸੇਵਾ ਕਰ ਰਿਹਾ ਸੀ।

Ad Position 21
No active advertisement
ਅਜੀਤ ਡੈਸਕ 17-11-2026
ਖਮਾਣੋਂ, 16 ਨਵੰਬਰ (ਜੋਗਿੰਦਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਿਆਂ ਹਾਦਸੇ ਦਾ ਸ਼ਿਕਾਰ ਹੋਏ ਪਿੰਡ ਸ਼ਮਸ਼ਪੁਰ ਸਿੰਘਾਂ ਦੇ ਇਕ ਨੌਜਵਾਨ ਦੀ ਮਦਦ ਲਈ ਖ਼ਾਲਸਾ ਮੈਨਕਾਈਡ ਫਾਊਂਡੇਸ਼ਨ ਅਮਰੀਕਾ ਵਲੋਂ ਆਰਥਿਕ ਸਹਾਇਤਾ ਭੇਜੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਹੋਰ ਸੇਵਾਦਾਰਾਂ ਨਾਲ ਗੁਰਦੁਆਰਾ ਸਾਹਿਬ ਵਿਖੇ ਸਾਫ਼ ਸਫ਼ਾਈ ਅਤੇ ਹੋਰ ਸੇਵਾ ਕਰ ਰਿਹਾ ਸੀ। ਇਸ ਦੌਰਾਨ ਉੱਪਰਲੇ ਹਿੱਸੇ ਵਿਚ ਸੇਵਾ ਕਰਦੇ ਸਮੇਂ ਅਚਾਨਕ ਉਸ ਦਾ ਪੈਰ ਤਿਲਕ ਗਿਆ ਅਤੇ ਉਹ ਹੇਠਾਂ ਡਿਗ ਪਿਆ। ਇਸ ਹਾਦਸੇ ਵਿਚ ਉਸ ਦੀਆਂ ਦੋਵੇਂ ਅੱਡੀਆਂ ਟੁੱਟ ਗਈਆਂ, ਜਿਸ ਕਾਰਨ ਉਸ ਦੇ ਦੋਵੇਂ ਪੈਰਾਂ ਉੱਤੇ ਪਲੱਸਤਰ ਚੜ੍ਹਾਉਣਾ ਪਿਆ ਅਤੇ ਉਸ ਦਾ ਆਪ੍ਰੇਸ਼ਨ ਵੀ ਕਰਵਾਉਣਾ ਪਿਆ। ਇਸ ਹਾਦਸੇ ਕਾਰਨ ਨੌਜਵਾਨ ਅਤੇ ਉਸ ਦੇ ਪਰਿਵਾਰ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸਹਾਇਤਾ ਰਾਸ਼ੀ ਸਮਾਜ ਸੇਵੀ ਹਰਪਿੰਦਰ ਸਿੰਘ ਸਾਬਕਾ ਸਰਪੰਚ ਵਲੋਂ ਪੀੜਤ ਨੌਜਵਾਨ ਦੇ ਪਰਿਵਾਰ ਨੂੰ ਸੌਂਪੀ ਗਈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਬਲਾਕ ਪ੍ਰਧਾਨ ਐਸ.ਸੀ. ਵਿੰਗ ਗੁਰਚਰਨ ਸਿੰਘ ਚੰਨੀ, ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਹਰਦੀਪ ਸਿੰਘ ਬਦੇਸ਼ਾਂ, ਪਿੰਡ ਦੇ ਲੰਬੜਦਾਰ ਲਖਬੀਰ ਸਿੰਘ ਲੱਖੀ ਅਤੇ ਪੀੜਤ ਪਰਿਵਾਰ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਮਾਰਸੀ ਜ਼ੇਰ ਵਿਖੇ ਲੰਮੇ ਸਮੇਂ ਤੋਂ ਬਣਨ ਵਾਲੇ ਕੱਚੇ ਰਸਤੇ ਨੂੰ ਪੰਚਾਇਤ ਨੇ ਪੱਕਾ ਕਰਵਾਇਆ ਅਗਲੀ ਖ਼ਬਰ ‘ ਆਪ’ ਸਰਕਾਰ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਨੇ ਲੋਕ-ਡਾ. ਅਮਨਦੀਪ ਕੌਰ ਢੋਲੇਵਾਲ
Ad Position 24