16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪਿੰਡ ਭਮਾਰਸੀ ਜ਼ੇਰ ਵਿਖੇ ਲੰਮੇ ਸਮੇਂ ਤੋਂ ਬਣਨ ਵਾਲੇ ਕੱਚੇ ਰਸਤੇ ਨੂੰ ਪੰਚਾਇਤ ਨੇ ਪੱਕਾ ਕਰਵਾਇਆ

ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਭਮਾਰਸੀ ਜ਼ੇਰ ਵਿਖੇ ਲੰਮੇ ਸਮੇਂ ਤੋਂ ਬਣਨ ਵਾਲੇ ਰਸਤੇ ਨੂੰ ਹੁਣ ਲੋਕਾਂ ਦੀ ਮੰਗ ਤੇ ਪਹਿਲ ਦੇ ਆਧਾਰ ਤੇ ਬਣਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਗੁਰਜੰਟ ਸਿੰਘ, ਪੰਚ ਕਰਮ ਸਿੰਘ ਤੇ ਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਇਸ ਰਸਤੇ ਨੂੰ ਪੱਕਾ ਕਰਨ ਦਾ ਨੀਂਹ ਪੱਥਰ 2020 ’ਚ ਕਾਂਗਰਸ ਸਮੇਂ ਰੱਖਿਆ ਗਿਆ ਸੀ, ਪਰ ਉਸ ਸਮੇਂ ਦੀ ਸਰਕਾਰ ਦੁਆਰਾ ਨਾ ਹੀ ਸੀਵਰੇਜ ਪਾਇਆ ਗਿਆ ਤੇ ਨਾ ਹੀ ਇਸ ਰਸਤੇ ਨੂੰ ਪੱਕਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-11-2026
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਮਨਪ੍ਰੀਤ ਸਿੰਘ)-ਨਜ਼ਦੀਕੀ ਪਿੰਡ ਭਮਾਰਸੀ ਜ਼ੇਰ ਵਿਖੇ ਲੰਮੇ ਸਮੇਂ ਤੋਂ ਬਣਨ ਵਾਲੇ ਰਸਤੇ ਨੂੰ ਹੁਣ ਲੋਕਾਂ ਦੀ ਮੰਗ ਤੇ ਪਹਿਲ ਦੇ ਆਧਾਰ ਤੇ ਬਣਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਉੱਘੇ ਸਮਾਜ ਸੇਵਕ ਗੁਰਜੰਟ ਸਿੰਘ, ਪੰਚ ਕਰਮ ਸਿੰਘ ਤੇ ਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਇਸ ਰਸਤੇ ਨੂੰ ਪੱਕਾ ਕਰਨ ਦਾ ਨੀਂਹ ਪੱਥਰ 2020 ’ਚ ਕਾਂਗਰਸ ਸਮੇਂ ਰੱਖਿਆ ਗਿਆ ਸੀ, ਪਰ ਉਸ ਸਮੇਂ ਦੀ ਸਰਕਾਰ ਦੁਆਰਾ ਨਾ ਹੀ ਸੀਵਰੇਜ ਪਾਇਆ ਗਿਆ ਤੇ ਨਾ ਹੀ ਇਸ ਰਸਤੇ ਨੂੰ ਪੱਕਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਦੁਆਰਾ ਪਿੰਡਾਂ ਦੀ ਨੁਹਾਰ ਬਦਲਣ ਤਹਿਤ ਹੁਣ ਇਸ ਰਸਤੇ ਨੂੰ ਪਹਿਲ ਦੇ ਆਧਾਰ ਤੇ ਇੰਟਰਲਾਕ ਟਾਈਲਾਂ ਨਾਲ ਬਣਾਇਆ ਜਾ ਰਿਹਾ ਹੈ ਤੇ ਪਿੰਡ ਦੇ ਅਧੂਰੇ ਰਹਿੰਦੇ ਕੰਮਾਂ ਨੂੰ ਵੀ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਦੇ ਲੋਕਾਂ ਨੂੰ ਬਣਦੀਆਂ ਮੁੱਢਲੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਸਕੀਮਾਂ ਦਾ ਲਾਭ ਵੀ ਪਿੰਡ ਦੇ ਹਰੇਕ ਵਸਨੀਕ ਨੂੰ ਦਿੱਤਾ ਜਾ ਰਿਹਾ ਹੈ, ਜਿਸ ਸਦਕਾ ਪਿੰਡ ਵਾਸੀਆਂ ਚ ਖ਼ੁਸ਼ੀ ਦੀ ਲਹਿਰ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਲਗਾਏ ਖ਼ੂਨਦਾਨ ਕੈਂਪ ਦੌਰਾਨ 75 ਵਿਅਕਤੀਆਂ ਨੇ ਕੀਤਾ ਖ਼ੂਨਦਾਨ ਅਗਲੀ ਖ਼ਬਰ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਖ਼ਾਲਸਾ ਮੈਨਕਾਈਡ ਫਾਊਂਡੇਸ਼ਨ ਨੇ ਕੀਤੀ ਮਾਲੀ ਸਹਾਇਤਾ ਫਾਊਂਡੇਸ਼ਨ ਦੇ ਚੇਅਰਮੈਨ ਕੁਲਜਿੰਦ...
Ad Position 24