16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬੀਬੀ ਧਾਲੀਵਾਲ ਅਤੇ ਯੁਗਵਿੰਦਰ ਸਿੰਘ ਧਾਲੀਵਾਲ ਵਲੋਂ ਪ੍ਰਭਾਤ ਫੇਰੀ ਦਾ ਕੀਤਾ ਸਵਾਗਤ

ਬਸੀ ਪਠਾਣਾਂ, 16 ਨਵੰਬਰ (ਰਾਜਿੰਦਰ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਲੈ ਕੇ ਬਸੀ ਪਾਠਣਾਂ ਦੇ ਮੁਹੱਲਾ ਸਿੰਘਪੁਰਾ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜਿਸ ਦਾ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਅਤੇ ਯੂਥ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਵਲੋਂ ਆਪਣੇ ਗ੍ਰਹਿ ਪਿੰਡ ਫ਼ਤਹਿਪੁਰ ਅਰਾਈਆਂ ਵਿਖੇ ਪਹੁੰਚਣ ਤੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬੀਬੀ ਧਾਲੀਵਾਲ ਅਤੇ ਯੂਥ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨਾਲ ਜੁੜਨਾ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ।

Ad Position 21
No active advertisement
ਅਜੀਤ ਡੈਸਕ 17-11-2026
ਬਸੀ ਪਠਾਣਾਂ, 16 ਨਵੰਬਰ (ਰਾਜਿੰਦਰ ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਲੈ ਕੇ ਬਸੀ ਪਾਠਣਾਂ ਦੇ ਮੁਹੱਲਾ ਸਿੰਘਪੁਰਾ ਸਥਿਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ ਜਿਸ ਦਾ ਸਾਬਕਾ ਲੋਕ ਸਭਾ ਮੈਂਬਰ ਬੀਬੀ ਸਤਵਿੰਦਰ ਕੌਰ ਧਾਲੀਵਾਲ ਅਤੇ ਯੂਥ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਵਲੋਂ ਆਪਣੇ ਗ੍ਰਹਿ ਪਿੰਡ ਫ਼ਤਹਿਪੁਰ ਅਰਾਈਆਂ ਵਿਖੇ ਪਹੁੰਚਣ ਤੇ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਬੀਬੀ ਧਾਲੀਵਾਲ ਅਤੇ ਯੂਥ ਅਕਾਲੀ ਆਗੂ ਯੁਗਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨਾਲ ਜੁੜਨਾ ਅਤੇ ਗੁਰੂ ਘਰ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ। ਉਨ੍ਹਾ ਕਿਹਾ ਕਿ ਗੁਰਪੁਰਬ ਵਰਗੇ ਪਵਿੱਤਰ ਦਿਹਾੜੇ ਮੌਕੇ ਸੰਗਤਾਂ ਦੀ ਆਮਦ ਅਤੇ ਉਨ੍ਹਾਂ ਦਾ ਪਿਆਰ ਮਿਲਣਾ ਉਨ੍ਹਾਂ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ। ਇਸ ਮੌਕੇ ਡਾ. ਕੁਲਦੀਪ ਸਿੰਘ, ਰਮਨਦੀਪ ਸਿੰਘ ਪ੍ਰਧਾਨ, ਕਮਲਜੀਤ ਕੌਰ, ਪਰਮਜੀਤ ਸਿੰਘ ਗਿੱਲ, ਹਰਪਾਲ ਸਿੰਘ ਚਾਹਲ, ਕਰਮਜੀਤ ਸਿੰਘ, ਗੁਰਿੰਦਰ ਸਿੰਘ, ਪਰਮਜੀਤ ਸਿੰਘ ਫ਼ਤਹਿਪੁਰ ਅਰਾਈਆਂ, ਅਵਰਤ ਸਿੰਘ, ਹਰਨੇਕ ਸਿੰਘ, ਭੁਪਿੰਦਰ ਸਿੰਘ, ਉਦਮ ਸਿੰਘ, ਐਡਵੋਕੇਟ ਕਮਲਜੀਤ ਸਿੰਘ, ਪ੍ਰਭਜੋਤ ਸਿੰਘ ਅਤੇ ਕਮਲਜੀਤ ਸਿੰਘ ਬੰਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾਵਾਂ ਅਤੇ ਨੌਜਵਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਇਕ ਰਾਏ ਨੇ ਰਾਮਦਾਸ ਨਗਰ ਸਰਹਿੰਦ ਵਿਖੇ ਵਿਕਾਸ ਕਾਰਜ ਸ਼ੁਰੂ ਕਰਵਾਏ
Ad Position 24