ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਨਾਲ ਮਨਾਇਆ
ਬਾਰ ਰੂਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਸਮੂਹ ਵਕੀਲਾਂ, ਜੁਡੀਸ਼ੀਅਲ ਸਟਾਫ਼ ਅਤੇ ਕਲਰਕਾਂ ਦੇ ਸਾਂਝੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਲਾਨਾ ਗੁਰਪੁਰਬ ਬਾਰ ਰੂਮ ਫ਼ਤਹਿਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ ਗਈ।
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਸਮੂਹ ਵਕੀਲਾਂ, ਜੁਡੀਸ਼ੀਅਲ ਸਟਾਫ਼ ਅਤੇ ਕਲਰਕਾਂ ਦੇ ਸਾਂਝੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਲਾਨਾ ਗੁਰਪੁਰਬ ਬਾਰ ਰੂਮ ਫ਼ਤਹਿਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਇੰਦਰਜੀਤ ਸਿੰਘ ਸਾਊ ਨੇ ਕਿਹਾ ਕਿ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਇਹ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ, ਜਿਸ ਵਿਚ ਜੁਡੀਸ਼ੀਅਲ ਅਧਿਕਾਰੀਆਂ, ਵਕੀਲ ਭਾਈਚਾਰੇ ਅਤੇ ਕਲਰਕ ਸਾਹਿਬਾਨ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਿਰਕਤ ਕੀਤੀ। ਸਮਾਗਮ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ., ਭਾਜਪਾ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਈਮਾਨ ਸਿੰਘ ਮਾਨ, ਵਾਰਿਸ ਪੰਜਾਬ ਪਾਰਟੀ ਦੇ ਆਗੂ ਗਗਨਦੀਪ ਸਿੰਘ ਗੁਰਾਇਆ ਅਤੇ ਵਰਿੰਦਰ ਸਿੰਘ ਢਿੱਲੋਂ, ਭਾਜਪਾ ਆਗੂ ਕਰਨਵੀਰ ਸਿੰਘ ਅਤੇ ਕਾਂਗਰਸ ਆਗੂ ਗੁਰਜੀਤ ਸਿੰਘ ਮਾਰਵਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਸਕੱਤਰ ਪਰਮਪ੍ਰੀਤ ਸਿੰਘ ਹੈਰੀ ਬਾਜਵਾ, ਬਾਰ ਕੌਂਸਲ ਆਫ਼ ਇੰਡੀਆ ਦੇ ਮੈਂਬਰ ਕਰਨਜੀਤ ਸਿੰਘ ਅਤੇ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਦੇ ਮੈਂਬਰ ਐਡਵੋਕੇਟ ਹਰਪ੍ਰੀਤ ਸਿੰਘ ਮੁਲਤਾਨੀ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਬਾਰ ਐਸੋਸੀਏਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਕੁਝ ਕਾਰਨਾਂ ਕਰਕੇ ਬਾਰ ਐਸੋਸੀਏਸ਼ਨ ਵਿਚ ਇਹ ਧਾਰਮਿਕ ਸਮਾਗਮ ਨਹੀਂ ਹੋ ਸਕਿਆ ਸੀ, ਪਰ ਨਵੀਂ ਬਣੀ ਟੀਮ ਅਤੇ ਪ੍ਰਧਾਨ ਇੰਦਰਜੀਤ ਸਿੰਘ ਸਾਊ ਦੀ ਅਗਵਾਈ ਹੇਠ ਇਸ ਪਰੰਪਰਾ ਨੂੰ ਮੁੜ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਅਜਿਹੇ ਸਮਾਗਮ ਵਕੀਲ ਭਾਈਚਾਰੇ ਵਿਚ ਏਕਤਾ, ਆਪਸੀ ਸਾਂਝ ਅਤੇ ਧਾਰਮਿਕ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।