16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬ ’ਚ ਮੁੜ ਸੱਤਾ ਹਾਸਿਲ ਕਰਨ ਦਾ ‘ਆਪ’ ਦਾ ਸੁਪਨਾ ਰਹੇਗਾ ਅਧੂਰਾ-ਕੈਪਟਨ ਜਸਵੰਤ ਬਾਜਵਾ

ਅਮਲੋਹ, 16 ਨਵੰਬਰ (ਕੇਵਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰਾਜਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੜ ਸੱਤਾ ਹਾਸਲ ਕਰਨ ਦੇ ਸੁਪਨੇ ਅਧੂਰੇ ਹੀ ਰਹਿਣਗੇ।

Ad Position 21
No active advertisement
ਅਜੀਤ ਡੈਸਕ 17-11-2026
ਅਮਲੋਹ, 16 ਨਵੰਬਰ (ਕੇਵਲ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਰਾਜਸੀ ਮਾਮਲਿਆਂ ਦੀ ਸਲਾਹਕਾਰ ਕਮੇਟੀ ਦੇ ਮੈਂਬਰ ਅਤੇ ਜ਼ਿਲ੍ਹਾ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਮੁੜ ਸੱਤਾ ਹਾਸਲ ਕਰਨ ਦੇ ਸੁਪਨੇ ਅਧੂਰੇ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਅਤੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿਚ ਵਿਕਾਸ ਦੀ ਬਜਾਏ ਪ੍ਰਚਾਰ ਨੂੰ ਵਧੇਰੇ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਸਿਰ ਕਰਜ਼ੇ ਦਾ ਬੋਝ ਵਧਾ ਦਿੱਤਾ ਹੈ ਅਤੇ ਲੋਕ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਕੈਪਟਨ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੀ ਅੰਦਰੂਨੀ ਫੁੱਟ ਅਤੇ ਖਹਿਬਾਜ਼ੀ ਦਾ ਸ਼ਿਕਾਰ ਹੈ ਅਤੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਸਰਬਪੱਖੀ ਵਿਕਾਸ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਹੀ ਹੋਇਆ ਹੈ। ਸੁਖਬੀਰ ਸਿੰਘ ਬਾਦਲ ਦੀਆਂ ਰੈਲੀਆਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਭਾਜਪਾ ਨੂੰ ਵੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜਨ ਦੀ ਸਲਾਹ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਛੱਠ ਪੂਜਾ ਸਮਾਗਮ ’ਚ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਨਾਲ ਮਨਾਇਆ ਬਾਰ ਰੂਮ ਵਿਖ...
Ad Position 24