20 ਲੀਟਰ ਨਾਜਾਇਜ਼ ਸ਼ਰਾਬ ਸਮੇਤ 2 ਪੁਲਿਸ ਅੜਿੱਕੇ, ਮੁਕੱਦਮਾ ਦਰਜ
ਸੰਘੋਲ, 16 ਨਵੰਬਰ (ਪਰਮਵੀਰ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਕੁਲਵੀਰ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਚੰਡੀਗੜ੍ਹ ਤੋਂ ਭਾਰੀ ਮਾਤਰਾ ’ਚ ਸ਼ਰਾਬ ਲਿਆ ਕੇ ਵੇਚੀ ਜਾ ਰਹੀ ਹੈ।
ਸੰਘੋਲ, 16 ਨਵੰਬਰ (ਪਰਮਵੀਰ ਧਨੋਆ)-ਥਾਣਾ ਖੇੜੀ ਨੌਧ ਸਿੰਘ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਦੋ ਜਣਿਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਸਹਾਇਕ ਥਾਣੇਦਾਰ ਕੁਲਵੀਰ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਚੰਡੀਗੜ੍ਹ ਤੋਂ ਭਾਰੀ ਮਾਤਰਾ ’ਚ ਸ਼ਰਾਬ ਲਿਆ ਕੇ ਵੇਚੀ ਜਾ ਰਹੀ ਹੈ। ਪੁਲਿਸ ਨੇ ਸੂਹ ’ਤੇ ਕਾਰਵਾਈ ਕਰਦਿਆਂ ਪੁਲ ਸੂਆ ਪਿੰਡ ਲੋਹਾਰਮਾਜਰਾ ਖ਼ੁਰਦ ਕੋਲੋਂ ਸੋਨੂੰ ਸਿੰਘ ਅਤੇ ਜਸਪ੍ਰੀਤ ਸਿੰਘ ਦੋਵੇਂ ਵਾਸੀ ਪਿੰਡ ਲੋਹਾਰ ਮਾਜਰਾ ਖ਼ੁਰਦ ਨੂੰ 20 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਪੁਲਿਸ ਨੇ ਐਕਸਾਈਜ਼ ਐਕਟ ਤਹਿਤ ਦੋਵਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ।