ਜ਼ਿਲ੍ਹਾ ਮੈਜਿਸਟਰੇਟ ਨੇ ਗੇਲ/ਐਨ.ਸੀ.ਆਰ ਦੇ ਸਾਰੇ ਲਘੂ ਸਥਾਨਾਂ ਨੂੰ ‘ਨੋ ਡਰੋਨ ਏਰੀਆ’ ਐਲਾਨਿਆ
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐਨ.
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ, ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੇਲ ਐਨ.ਸੀ.ਆਰ ਦੇ ਪਿੰਡ ਮੀਰਪੁਰ, ਤਹਿਸੀਲ ਫ਼ਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜ਼ੇਰ, ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ‘ਨੋ ਡਰੋਨ ਜੋਨ’ ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 29 ਦਸੰਬਰ 2026 ਤੱਕ ਲਾਗੂ ਰਹਿਣਗੇ।