ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਗਮ ਅਤੇ ਖ਼ੂਨਦਾਨ ਕੈਂਪ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਸਮਾਗਮ ਵਿਚ ਕੀਤੀ ਸ਼ਿਰਕਤ
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਦਰਸ਼ਨ ਸਿੰਘ ਟੌਹੜਾ ਵਲੋਂ ਪਿੰਡ ਮੂਲੇਪੁਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੀਵਨ, ਸਿੱਖ ਧਰਮ ਅਤੇ ਪੰਥ ਲਈ ਉਨ੍ਹਾਂ ਵਲੋਂ ਪਾਏ ਗਏ ਮਹਾਨ ਯੋਗਦਾਨ ਨੂੰ ਯਾਦ ਕੀਤਾ ਗਿਆ।
ਸ
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਖੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ। ਅਜੀਤ ਤਸਵੀਰ
17-11-2026
ਫ਼ਤਹਿਗੜ੍ਹ ਸਾਹਿਬ, 16 ਨਵੰਬਰ (ਸੁਰਜੀਤ ਸਿੰਘ ਸਾਹੀ)-ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਦਰਸ਼ਨ ਸਿੰਘ ਟੌਹੜਾ ਵਲੋਂ ਪਿੰਡ ਮੂਲੇਪੁਰ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਸਰਵਣ ਕੀਤਾ ਗਿਆ ਅਤੇ ਮਾਤਾ ਸਾਹਿਬ ਕੌਰ ਜੀ ਦੇ ਜੀਵਨ, ਸਿੱਖ ਧਰਮ ਅਤੇ ਪੰਥ ਲਈ ਉਨ੍ਹਾਂ ਵਲੋਂ ਪਾਏ ਗਏ ਮਹਾਨ ਯੋਗਦਾਨ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨਾਲ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਖ਼ੂਨਦਾਨ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਮਾਤਾ ਸਾਹਿਬ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਮਾਤਾ ਸਾਹਿਬ ਕੌਰ ਜੀ ਦਾ ਜੀਵਨ ਸਿੱਖ ਇਤਿਹਾਸ ਵਿਚ ਬਹੁਤ ਹੀ ਸਤਿਕਾਰਯੋਗ ਸਥਾਨ ਰੱਖਦਾ ਹੈ ਅਤੇ ਉਨ੍ਹਾਂ ਦੀ ਕੁਰਬਾਨੀ, ਸੇਵਾ, ਸਿਦਕ ਅਤੇ ਸਮਰਪਣ ਦੀ ਭਾਵਨਾ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਖ਼ੂਨਦਾਨ ਕੈਂਪ ਵਰਗੇ ਸਮਾਜ ਸੇਵੀ ਉਪਰਾਲੇ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ, ਕਿਉਂਕਿ ਖ਼ੂਨਦਾਨ ਇਕ ਅਜਿਹਾ ਮਹਾਨ ਦਾਨ ਹੈ ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ। ਉਨ੍ਹਾਂ ਬਾਬਾ ਦਰਸ਼ਨ ਸਿੰਘ ਟੌਹੜਾ ਅਤੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਧਾਰਮਿਕ ਸਾਂਝ, ਭਾਈਚਾਰਕ ਏਕਤਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਖ਼ੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਦੀ ਵੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਵੱਧ-ਚੜ੍ਹ ਕੇ ਯੋਗਦਾਨ ਪਾਉਣ। ਇਸ ਮੌਕੇ ਹਰਿੰਦਰ ਸਿੰਘ ਸਾਬਕਾ ਸਰਪੰਚ ਮੂਲੇਪੁਰ ਜ਼ਿਲ੍ਹਾ ਵਾਇਸ ਪ੍ਰਧਾਨ ਐਸ.ਸੀ ਵਿੰਗ ਕਾਂਗਰਸ, ਯੂਥ ਕਾਂਗਰਸ ਪੰਜਾਬ ਦੇ ਸਕੱਤਰ ਸੁਖਜੋਤ ਸਿੰਘ, ਸਾਬਕਾ ਕੌਂਸਲਰ ਜਗਜੀਤ ਸਿੰਘ ਕੋਕੀ, ਯੂਥ ਕਾਂਗਰਸ ਬਲਾਕ ਸਰਹਿੰਦ ਦੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਰਾਏ, ਚੰਦਨ ਸਿੰਘ, ਦਵਿੰਦਰ ਸਿੰਘ, ਕਰਨ, ਪਰਮਜੀਤ ਸਿੰਘ ਜਾਗੋ ਆਦਿ ਹਾਜ਼ਰ ਸਨ।