ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਹੋਵੇਗੀ ਵਿਸ਼ਾਲ ਰੈਲੀ-ਰੱਖੜਾ, ਢਿੱਲੋਂ
ਡਕਾਲਾ, 17 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਰੈਲੀ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਡਕਾਲਾ, 17 ਨਵੰਬਰ (ਰਵਿੰਦਰ ਸਿੰਘ ਪੰਜੇਟਾ)-ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ ਦੇ ਗ੍ਰਹਿ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਰੈਲੀ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਲੋਕ ਸਭਾ ਇੰਚਾਰਜ ਪਟਿਆਲਾ ਅਤੇ ਚੇਅਰਮੈਨ ਪੰਜਾਬ ਐਗਰੋ ਫੂਡਗ੍ਰੇਨਜ਼ ਕਾਰਪੋਰੇਸ਼ਨ ਬਲਜਿੰਦਰ ਸਿੰਘ ਢਿੱਲੋਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਇੰਚਾਰਜ ਸਮਾਣਾ ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਧਾਲੀਵਾਲ ਅਤੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ ਸਮੇਤ ਹੋਰ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੋਗਾ ਰੈਲੀ ਨੂੰ ਸਫਲ ਬਣਾਉਣ ਲਈ ਆਉਣ ਵਾਲੇ ਦਿਨਾਂ ਵਿਚ ਪਾਰਟੀ ਵਲੋਂ ਬਲਾਕ, ਵਾਰਡ ਅਤੇ ਬੂਥ ਪੱਧਰ ’ਤੇ ਮੀਟਿੰਗਾ ਕੀਤੀਆ ਜਾ ਰਹੀਆ ਹਨ। ਇਨ੍ਹਾਂ ਮੀਟਿੰਗਾਂ ਰਾਹੀਂ ਪਾਰਟੀ ਦੇ ਹੇਠਲੇ ਪੱਧਰ ਤੱਕ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਰੈਲੀ ਦੇ ਪ੍ਰਬੰਧਾਂ, ਆਵਾਜਾਈ ਅਤੇ ਸ਼ਮੂਲੀਅਤ ਸੰਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।