17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਲਈ 19 ਤੋਂ 21 ਨਵੰਬਰ ਤੱਕ ਲੱਗੇਗਾ ਪੈਨਸ਼ਨ ਸੇਵਾ ਮੇਲਾ-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਤੇ ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਪੈਨਸ਼ਨ ਸੇਵਾ ਪੋਰਟਲ ’ਤੇ ਸੂਬੇ ਦੇ ਸਮੂਹ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ਼ ਸਰਟੀਫਿਕੇਟ ਅੱਪਲੋਡ ਕਰਨ ਦੇ ਨਾਲ-ਨਾਲ ਈ-ਕੇ. ਵਾਈ.

Ad Position 21
No active advertisement
ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਰਾਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਤੇ ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ ਸ਼ੁਰੂ ਕੀਤੇ ਗਏ ਪੈਨਸ਼ਨ ਸੇਵਾ ਪੋਰਟਲ ’ਤੇ ਸੂਬੇ ਦੇ ਸਮੂਹ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦਾ ਡਿਜੀਟਲ ਲਾਈਫ਼ ਸਰਟੀਫਿਕੇਟ ਅੱਪਲੋਡ ਕਰਨ ਦੇ ਨਾਲ-ਨਾਲ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ 19 ਤੋਂ 21 ਨਵੰਬਰ ਤੱਕ ਪੈਨਸ਼ਨ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸੋਨੀਆ ਮਹਾਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਰੇ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ. ਕਰਵਾਉਣੀ ਲਾਜ਼ਮੀ ਕੀਤੀ ਗਈ ਹੈ। ਇਸੇ ਮੰਤਵ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ 19, 20 ਅਤੇ 21 ਨਵੰਬਰ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਪੈਨਸ਼ਨ ਸੇਵਾ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਿਤੀਆਂ ਦੌਰਾਨ ਪੈਨਸ਼ਨ ਸੇਵਾ ਮੇਲੇ ਵਿਚ ਪਹੁੰਚ ਕੇ ਆਪਣੀ ਈ-ਕੇ.ਵਾਈ.ਸੀ. ਦੀ ਪ੍ਰਕਿਰਿਆ ਮੁਕੰਮਲ ਕਰਵਾਉਣ ਅਤੇ ਡਿਜੀਟਲ ਲਾਈਫ਼ ਸਰਟੀਫਿਕੇਟ ਪੈਨਸ਼ਨ ਸੇਵਾ ਪੋਰਟਲ ’ਤੇ ਅੱਪਲੋਡ ਕਰਵਾਉਣ, ਤਾਂ ਜੋ ਉਹ ਪੋਰਟਲ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਪੂਰਾ ਲਾਭ ਲੈ ਸਕਣ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਨੇ ਦੱਸਿਆ ਕਿ ਜਿਹੜੇ ਪੈਨਸ਼ਨਰ ਖ਼ਜ਼ਾਨਾ ਦਫ਼ਤਰ ਬਸੀ ਪਠਾਣਾਂ, ਅਮਲੋਹ ਅਤੇ ਖਮਾਣੋਂ ਦੇ ਨੇੜੇ ਰਹਿੰਦੇ ਹਨ, ਉਹ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਖ਼ਜ਼ਾਨਾ ਦਫ਼ਤਰਾਂ ਵਿਖੇ ਪਹੁੰਚ ਕੇ ਵੀ ਆਪਣੀ ਈ-ਕੇ.ਵਾਈ.ਸੀ. ਕਰਵਾ ਸਕਦੇ ਹਨ ਅਤੇ ਡਿਜੀਟਲ ਲਾਈਫ਼ ਸਰਟੀਫਿਕੇਟ ਅੱਪਲੋਡ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਲੈਕ. ਸਤਿੰਦਰਵੀਰ ਕੌਰ ਨੇ ਸਟੇਟ ਐਵਾਰਡ ਪ੍ਰਾਪਤ ਕਰ ਕੇ ਵਧਾਇਆ ਮਾਣ-ਮਾਸਟਰ ਆਜ਼ਾਦ ਅਗਲੀ ਖ਼ਬਰ ਸਰਕਾਰ ਗੰਨੇ ਦੇ ਭਾਅ ਦਾ ਐਲਾਨ ਕਰੇ ਤੇ ਖੰਡ ਮਿੱਲਾਂ ਚਲਾਉਣ ਲਈ ਸਮਾਂ ਵੀ ਨਿਸਚਿਤ ਕਰੇ-ਹਰਦੇਵ ਸਿੰਘ ਪਮੋਰ
Ad Position 24