17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਲੈਕ. ਸਤਿੰਦਰਵੀਰ ਕੌਰ ਨੇ ਸਟੇਟ ਐਵਾਰਡ ਪ੍ਰਾਪਤ ਕਰ ਕੇ ਵਧਾਇਆ ਮਾਣ-ਮਾਸਟਰ ਆਜ਼ਾਦ

ਫ਼ਤਹਿਗੜ੍ਹ ਸਾਹਿਬ , 17 ਨਵੰਬਰ (ਸੁਰਜੀਤ ਸਿੰਘ ਸਾਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਹ ਸਮਾਗਮ ਮਾਸਟਰ ਧਰਮਪਾਲ ਆਜ਼ਾਦ ਵਲੋਂ ਆਪਣੀ ਮਾਤਾ ਸੀਤਾ ਦੇਵੀ ਅਤੇ ਆਪਣੇ ਨਾਨਾ-ਨਾਨੀ ਜੀ ਦੀ ਯਾਦ ਵਿਚ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਫ਼ਤਹਿਗੜ੍ਹ ਸਾਹਿਬ , 17 ਨਵੰਬਰ (ਸੁਰਜੀਤ ਸਿੰਘ ਸਾਹੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਹ ਸਮਾਗਮ ਮਾਸਟਰ ਧਰਮਪਾਲ ਆਜ਼ਾਦ ਵਲੋਂ ਆਪਣੀ ਮਾਤਾ ਸੀਤਾ ਦੇਵੀ ਅਤੇ ਆਪਣੇ ਨਾਨਾ-ਨਾਨੀ ਜੀ ਦੀ ਯਾਦ ਵਿਚ ਕਰਵਾਇਆ ਗਿਆ। ਇਸ ਮੌਕੇ ਸਕੂਲ ਦੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 20 ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਅਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪ੍ਰਾਪਤੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਵਿਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਸਮਾਗਮ ਦੌਰਾਨ ਸਕੂਲ ਦੀ ਲੈਕਚਰਾਰ ਸਤਿੰਦਰਵੀਰ ਕੌਰ ਨੂੰ ਅਧਿਆਪਨ ਅਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਯੋਗਦਾਨ ਲਈ ਸਟੇਟ ਐਵਾਰਡ ਪ੍ਰਾਪਤ ਹੋਣ ’ਤੇ ਨਗਰ ਪੰਚਾਇਤ ਪਿੰਡ ਰੰਧਾਵਾ ਅਤੇ ਮਾਸਟਰ ਧਰਮਪਾਲ ਆਜ਼ਾਦ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਹਾਜ਼ਰੀਨ ਨੇ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ, ਫ਼ਤਹਿਗੜ੍ਹ ਸਾਹਿਬ ਦੇ ਪੈਨਸ਼ਨਰਜ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿਚ ਅਨੁਸ਼ਾਸਨ, ਮਿਹਨਤ, ਇਮਾਨਦਾਰੀ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਪ੍ਰੇਰਨਾਦਾਇਕ ਸੰਦੇਸ਼ ਦਿੱਤਾ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਸਮਾਗਮ ਵਿਚ ਇਲਾਕਾ ਨਿਵਾਸੀਆਂ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਲੈਕਚਰਾਰ ਰਮਨਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਸਕੂਲ ਦੀ ਪ੍ਰਿੰਸੀਪਲ ਨਰਿੰਦਰ ਕੌਰ ਨੇ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਲੈਕਚਰਾਰ ਸਤਿੰਦਰਵੀਰ ਕੌਰ ਅਤੇ ਸੰਦੀਪ ਕੌਰ ਨੇ ਬਾਖ਼ੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਮੇਨ ਨੇ ਰਿਲੀਫ ਟੂ ਹੰਗਰ ਪ੍ਰੋਜੈਕਟ ਤਹਿਤ ਲੰਗਰ ਲਗਾਇਆ ਅਗਲੀ ਖ਼ਬਰ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਲਈ 19 ਤੋਂ 21 ਨਵੰਬਰ ਤੱਕ ਲੱਗੇਗਾ ਪੈਨਸ਼ਨ ਸੇਵਾ ਮੇਲਾ-ਜ਼ਿਲ੍ਹਾ ਖ਼ਜ਼ਾਨਾ ਅਫ਼ਸਰ
Ad Position 24