‘ ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਰਾਜ ਪੱਧਰੀ ਜੂਡੋ, ਸਾਫਟਬਾਲ ਅਤੇ ਗਤਕਾ ਮੁਕਾਬਲੇ ਸ਼ੁਰੂ
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜੂਡੋ, ਸਾਫਟਬਾਲ ਅਤੇ ਗੱਤਕਾ ਦੇ ਰਾਜ ਪੱਧਰੀ ਖੇਡ ਮੁਕਾਬਲੇ 23 ਨਵੰਬਰ ਤੱਕ ਵੱਖ-ਵੱਖ ਖੇਡ ਸਥਾਨਾਂ ’ਤੇ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੱਤਕਾ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੰਸਾਲੀ ਵਾਲੇ ਬਾਬਾ ਪਰਮਜੀਤ ਸਿੰਘ ਦੇ ਆਸ਼ੀਰਵਾਦ ਨਾਲ ਕਰਵਾਈ ਗਈ।
ਫ਼ਤਹਿਗੜ੍ਹ ਸਾਹਿਬ, 17 ਨਵੰਬਰ (ਸੁਰਜੀਤ ਸਿੰਘ ਸਾਹੀ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਜੂਡੋ, ਸਾਫਟਬਾਲ ਅਤੇ ਗੱਤਕਾ ਦੇ ਰਾਜ ਪੱਧਰੀ ਖੇਡ ਮੁਕਾਬਲੇ 23 ਨਵੰਬਰ ਤੱਕ ਵੱਖ-ਵੱਖ ਖੇਡ ਸਥਾਨਾਂ ’ਤੇ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਗੱਤਕਾ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੰਸਾਲੀ ਵਾਲੇ ਬਾਬਾ ਪਰਮਜੀਤ ਸਿੰਘ ਦੇ ਆਸ਼ੀਰਵਾਦ ਨਾਲ ਕਰਵਾਈ ਗਈ। ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਰਾਜ ਪੱਧਰੀ ਮੁਕਾਬਲਿਆਂ ਦੇ ਪਹਿਲੇ ਦਿਨ ਜੂਡੋ ਦੇ ਅੰਡਰ-14 ਲੜਕਿਆਂ ਦੇ 60 ਕਿੱਲੋਗਰਾਮ ਭਾਰ ਵਰਗ ਵਿਚ ਦਿਵਾਸ਼ੂ (ਗੁਰਦਾਸਪੁਰ) ਨੇ ਪਹਿਲਾ, ਸੁਮਿਤ (ਹੁਸ਼ਿਆਰਪੁਰ) ਨੇ ਦੂਜਾ ਅਤੇ ਸ਼ਿਵਜੋਤ ਸਿੰਘ (ਮੋਗਾ) ਤੇ ਮੋਹਿਤ (ਲੁਧਿਆਣਾ) ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 66 ਕਿੱਲੋਗਰਾਮ ਭਾਰ ਵਰਗ ਵਿਚ ਜਪਨੂਰ ਸਿੰਘ (ਗੁਰਦਾਸਪੁਰ) ਨੇ ਪਹਿਲਾ, ਨਕਸ਼ (ਅੰਮ੍ਰਿਤਸਰ) ਨੇ ਦੂਜਾ ਅਤੇ ਏਕਮਜੋਤ ਸਿੰਘ (ਫਰੀਦਕੋਟ) ਤੇ ਲਕਸ਼ੇ ਸ਼ਰਮਾ (ਹੁਸ਼ਿਆਰਪੁਰ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਸਾਫਟਬਾਲ ਦੇ ਅੰਡਰ-14 ਲੜਕਿਆਂ ਦੇ ਪਹਿਲੇ ਰਾਊਂਡ ਦੇ ਨਾਕਆਊਟ ਮੁਕਾਬਲੇ ਵਿਚ ਜਲੰਧਰ ਦੀ ਟੀਮ ਨੇ ਐਸ.ਏ.ਐਸ. ਨਗਰ ਦੀ ਟੀਮ ਨੂੰ 16-2 ਦੇ ਫ਼ਰਕ ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿਚ ਮੁਕਤਸਰ ਦੀ ਟੀਮ ਨੇ ਮੋਗਾ ਦੀ ਟੀਮ ਨੂੰ 7-0 ਨਾਲ ਅਤੇ ਫ਼ਾਜ਼ਿਲਕਾ ਦੀ ਟੀਮ ਨੇ ਐਸ.ਏ.ਐਸ. ਨਗਰ ਦੀ ਟੀਮ ਨੂੰ 11-1 ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ।