17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜੀ.ਪੀ.ਸੀ. ਵਿਚ ਕੌਮੀ ਪ੍ਰੈੱਸ ਦਿਵਸ ਮਨਾਇਆ

ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਦੇ ਵਿਦਿਆਰਥੀਆਂ ਨੇ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਦੀ ਯੋਗ ਅਗਵਾਈ ਹੇਠ ਵੱਡੇ ਉਤਸ਼ਾਹ ਨਾਲ ਕੌਮੀ ਪ੍ਰੈੱਸ ਦਿਵਸ ਮਨਾਇਆ।

Ad Position 21
No active advertisement
ਅਜੀਤ ਡੈਸਕ 18-11-2026
ਮੰਡੀ ਗੋਬਿੰਦਗੜ੍ਹ, 17 ਨਵੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਦੇ ਵਿਦਿਆਰਥੀਆਂ ਨੇ ਕਾਲਜ ਦੀ ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਦੀ ਯੋਗ ਅਗਵਾਈ ਹੇਠ ਵੱਡੇ ਉਤਸ਼ਾਹ ਨਾਲ ਕੌਮੀ ਪ੍ਰੈੱਸ ਦਿਵਸ ਮਨਾਇਆ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰੋ. ਭਾਰਤ ਭੂਸ਼ਣ ਨੇ ਕਿਹਾ ਕਿ ਕੌਮੀ ਪ੍ਰੈੱਸ ਦਿਵਸ ਹਰ ਸਾਲ 16 ਨਵੰਬਰ ਨੂੰ ਪੂਰੇ ਦੇਸ਼ ਵਿਚ ਭਾਰਤੀ ਪ੍ਰੈੱਸ ਕੌਂਸਲ ਦੀ ਸਥਾਪਨਾ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਵਿਚ ਇੱਕ ਸੁਤੰਤਰ ਅਤੇ ਜ਼ਿੰਮੇਵਾਰ ਪ੍ਰੈੱਸ ਦੀ ਹੋਂਦ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ। ਉਨ੍ਹਾਂ ਨੇ ਉੱਭਰ ਰਹੇ ਪੱਤਰਕਾਰਾਂ ਨੂੰ ਪੱਤਰਕਾਰੀ ਦੀ ਨੈਤਿਕਤਾ ਦੀ ਪਾਲਣਾ ਕਰਨ ਅਤੇ ਭਾਰਤ ਵਿਚ ਪ੍ਰੈੱਸ ਦੇ ਉੱਚ ਮਿਆਰਾਂ ਨੂੰ ਕਾਇਮ ਰੱਖਣ ਲਈ ਵੀ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਨੀਨਾ ਸੇਠ ਪਜਨੀ ਨੇ ਇਸ ਪ੍ਰੋਗਰਾਮ ਦੇ ਆਯੋਜਨ ਲਈ ਪ੍ਰੋ. ਭਾਰਤ ਭੂਸ਼ਣ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਪ੍ਰੋਗਰਾਮ ਵਿਚ 40 ਵਿਦਿਆਰਥੀਆਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਬਸੀ ਪਠਾਣਾਂ ਰੈਲੀ ਇਤਿਹਾਸਿਕ ਸਾਬਤ ਹੋਵੇਗੀ-ਗੁਰੂ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਕੋਟਲਾ ਬਡਲਾ ਵਿਖੇ ਪ੍ਰਭਾਤ ਫੇਰੀਆਂ ਸ਼ੁਰੂ
Ad Position 24