ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਭਰ ਵਿਚ ਹੋ ਰਹੀਆਂ ਰੈਲੀਆਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਹਰਬੰਸ, ਕੁਲਦੀਪ, ਕਰਮਜੀਤ
ਅਮਲੋਹ, 17 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਦੇ ਸੰਕੇਤ ਦੇ ਰਹੇ ਹਨ ਅਤੇ ਇਨ੍ਹਾਂ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ।
ਅਮਲੋਹ, 17 ਨਵੰਬਰ (ਕੇਵਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਰੈਲੀਆਂ ਵਿਚ ਹੋ ਰਹੇ ਵੱਡੇ ਇਕੱਠ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਨ ਦੇ ਸੰਕੇਤ ਦੇ ਰਹੇ ਹਨ ਅਤੇ ਇਨ੍ਹਾਂ ਨੇ ਵਿਰੋਧੀ ਪਾਰਟੀਆਂ ਦੀ ਨੀਂਦ ਉਡਾ ਦਿੱਤੀ ਹੈ। ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ਆਬਜ਼ਰਵਰ ਹਰਬੰਸ ਸਿੰਘ ਬਡਾਲੀ, ਸੂਬਾ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਮਛਰਾਏ ਅਤੇ ਸੇਵਾ ਮੁਕਤ ਕਾਨੂੰਗੋ ਕਰਮਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਪਾਰਟੀ ਦੇ ਵੱਡੇ ਆਗੂਆਂ ਦੀ ਘਰ ਵਾਪਸੀ ਨਾਲ ਜਥੇਬੰਦੀ ਹੋਰ ਮਜ਼ਬੂਤ ਹੋਈ ਹੈ। ਰੈਲੀਆਂ ਵਿੱਚ ਲੋਕਾਂ ਦੀ ਵਧ ਰਹੀ ਸ਼ਮੂਲੀਅਤ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਆਗੂਆਂ ਨੇ ਕਿਹਾ ਕਿ ਹਲਕਾ ਅਮਲੋਹ ਵਿਚ ਗੁਰਪ੍ਰੀਤ ਸਿੰਘ ਰਾਜੂ ਖੰਨਾ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ 2027 ਦੀਆਂ ਚੋਣਾਂ ਵਿਚ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦਾ ਸਾਥ ਦੇਣ।