17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਬਸੀ ਪਠਾਣਾਂ ਹਲਕੇ ਲਈ ਉਮੀਦਵਾਰ ਦੀ ਚੋਣ ਕਰਦੇ ਸਮੇਂ ਜ਼ਮੀਨੀ ਪੱਧਰ ਦੀ ਰਿਪੋਰਟ ਅਤੇ ਆਗੂ ਦੀ ਲੋਕਪ੍ਰਿਯਤਾ ਨੂੰ ਪਹਿਲ ਦਿੱਤੀ ਜਾਵੇ-ਪ੍ਰੇਮ ਵਧਵਾ

ਬਸੀ ਪਠਾਣਾਂ, 17 ਨਵੰਬਰ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਸੀ ਪਠਾਣਾਂ ਸੀਟ ਤੋਂ ਉਮੀਦਵਾਰ ਦੀ ਚੋਣ ਕਰਦੇ ਸਮੇਂ ਜ਼ਮੀਨੀ ਪੱਧਰ ਦੀ ਰਿਪੋਰਟ ਲੋਕਪ੍ਰਿਯਤਾ, ਸੀਨੀਅਰ ਆਗੂਆਂ ਨਾਲ ਤਾਲਮੇਲ ਅਤੇ ਲੋਕਾਂ ਪ੍ਰਤੀ ਵਿਵਹਾਰ ਨੂੰ ਪਹਿਲ ਦਿੱਤੀ ਜਾਵੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਤਾਵਰਨ ਪ੍ਰੇਮੀ ਪ੍ਰੇਮ ਵਧਵਾ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਬਸੀ ਪਠਾਣਾਂ, 17 ਨਵੰਬਰ (ਰਾਜਿੰਦਰ ਸ਼ਰਮਾ)-ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਸੀ ਪਠਾਣਾਂ ਸੀਟ ਤੋਂ ਉਮੀਦਵਾਰ ਦੀ ਚੋਣ ਕਰਦੇ ਸਮੇਂ ਜ਼ਮੀਨੀ ਪੱਧਰ ਦੀ ਰਿਪੋਰਟ ਲੋਕਪ੍ਰਿਯਤਾ, ਸੀਨੀਅਰ ਆਗੂਆਂ ਨਾਲ ਤਾਲਮੇਲ ਅਤੇ ਲੋਕਾਂ ਪ੍ਰਤੀ ਵਿਵਹਾਰ ਨੂੰ ਪਹਿਲ ਦਿੱਤੀ ਜਾਵੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਾਤਾਵਰਨ ਪ੍ਰੇਮੀ ਪ੍ਰੇਮ ਵਧਵਾ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਸੀ ਪਠਾਣਾਂ ਹਲਕੇ ਵਿਚ ਗੁਰਪ੍ਰੀਤ ਸਿੰਘ ਜੀ.ਪੀ.ਦੀ ਉਮੀਦਵਾਰੀ ਨੂੰ ਲੈ ਕੇ ਸਥਾਨਕ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਜੀ.ਪੀ. ਦੇ ਹੱਕ ’ ਚ ਸਮਰਥਨ ਪ੍ਰਗਟਾਇਆ ਜਾ ਰਿਹਾ ਹੈ, ਕਿਉਂਕਿ ਗੁਰਪ੍ਰੀਤ ਸਿੰਘ ਜੀ.ਪੀ.ਬਸੀ ਪਠਾਣਾਂ ਹਲਕੇ ਦੀ ਰਾਜਨੀਤੀ ਵਿਚ ਜਾਣਿਆ-ਪਛਾਣਿਆ ਚਿਹਰਾ ਹਨ ਅਤੇ ਜੀ.ਪੀ. ਸਾਬਕਾ ਵਿਧਾਇਕ ਹੋਣ ਦੇ ਨਾਲ-ਨਾਲ ਜੀ.ਪੀ.ਦਾ ਹਲਕਾ ਬਸੀ ਪਠਾਣਾਂ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨਾਲ ਪੁਰਾਣਾ ਰਾਬਤਾ ਹੈ। ਉਨ੍ਹਾਂ ਕਿਹਾ ਕਿ ਜੀ.ਪੀ.ਦੀ ਵੱਖ-ਵੱਖ ਵਰਗਾਂ ਦੇ ਲੋਕਾਂ ਵਿਚ ਪਛਾਣ ਅਤੇ ਪਾਰਟੀ ਵਰਕਰਾਂ ਨਾਲ ਸਾਂਝ ਜੀ.ਪੀ.ਦੀ ਦਾਅਵੇਦਾਰੀ ਨੂੰ ਚਰਚਾ ਵਿਚ ਰੱਖ ਰਹੀ ਹੈ ਅਤੇ ਉਹ ਹਲਕੇ ਦੀਆਂ ਸਥਾਨਕ ਸਮੱਸਿਆਵਾਂ ਅਤੇ ਲੋਕਾਂ ਦੀਆਂ ਉਮੀਦਾਂ ਤੋਂ ਜਾਣੂ ਹੋਣ ਦੇ ਨਾਲ ਨਾਲ ਲੋਕਾਂ ਨਾਲ ਨੇੜਤਾ, ਸਿਆਸੀ ਤਜ਼ਰਬੇ ਨੂੰ ਦੇਖਦਿਆਂ ਹਲਕੇ ਵਿਚ ਜੀ.ਪੀ.ਦੀ ਉਮੀਦਵਾਰੀ ਨੂੰ ਲੈ ਕੇ ਆਮ ਲੋਕਾਂ ਵਿਚ ਵੀ ਉਤਸ਼ਾਹ ਹੈ। ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਲਈ ਬਸੀ ਪਠਾਣਾਂ ਸੀਟ ਤੋਂ ਉਮੀਦਵਾਰ ਦੀ ਚੋਣ ਕਰਦੇ ਸਮੇਂ ਜ਼ਮੀਨੀ ਪੱਧਰ ਦੀ ਰਿਪੋਰਟ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਸਿੰਘ ਜੀ.ਪੀ.ਦੀ ਉਮੀਦਵਾਰੀ ਸਬੰਧੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਵੀ ਪਾਰਟੀ ਹਾਈਕਮਾਂਡ ਵਲੋਂ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ। ਇਸ ਮੌਕੇ ਸੀਨੀਅਰ ਆਗੂ ਪ੍ਰੇਮ ਵਧਵਾ, ਸਾਬਕਾ ਕਾਰਜਕਾਰਨੀ ਪ੍ਰਧਾਨ ਅਨੂਪ ਸਿੰਗਲਾ, ਅਸ਼ੋਕ ਮੜਕਨ, ਮਨੀਸ਼ ਝਾਂਜੀ, ਰਵੀ ਜੋਗੀ, ਮਨੀਸ਼ ਬੱਬਰ, ਹੈਪੀ ਚੋਪੜਾ ਅਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਤੇ ਕਾਲਜਾਂ ਵਿਚ ਕਰਵਾਏ ਜਾ ਰਹੇ ਹਨ ਲੇਖ ਅਤੇ ਕੁਇਜ਼ ਮੁਕਾਬਲੇ-ਡਾ. ਸੋਨਾ ਥਿੰਦ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦੀਆਂ ਪੰਜਾਬ ਭਰ ਵਿਚ ਹੋ ਰਹੀਆਂ ਰੈਲੀਆਂ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਹਰਬੰਸ, ਕੁਲਦੀਪ, ਕਰਮਜੀਤ
Ad Position 24