18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੇਰਾ ਘਰ ਮੇਰੇ ਨਾਮ ਸਕੀਮ ਨਾਲ ਲੋਕਾਂ ਦੀ ਜਾਇਦਾਦ ਹੋਈ ਕਾਨੂੰਨੀ ਤੌਰ ’ਤੇ ਸੁਰੱਖਿਅਤ-ਵਿਧਾਇਕ ਗੈਰੀ ਬੜਿੰਗ

ਅਮਲੋਹ, 18 ਨਵੰਬਰ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਮਾਲੀ ਤੌਰ ’ਤੇ ਸੁਰੱਖਿਅਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹਲਕਾ ਅਮਲੋਹ ਵਿਚ ਲਗਾਤਾਰ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕੇ ਦੇ ਪਿੰਡ ਘੁਟੀਂਡ, ਹਿੰਮਤਗੜ੍ਹ, ਲੱਲੋਂ ਖ਼ੁਰਦ, ਪਹੇੜੀ ਅਤੇ ਸੌਂਟੀ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਅਧਿਕਾਰਤ ਤੌਰ ’ਤੇ ‘ਪ੍ਰਾਪਰਟੀ ਕਾਰਡ’ ਵੰਡਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਅਮਲੋਹ, 18 ਨਵੰਬਰ (ਕੇਵਲ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਅਤੇ ਮਾਲੀ ਤੌਰ ’ਤੇ ਸੁਰੱਖਿਅਤ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਹਲਕਾ ਅਮਲੋਹ ਵਿਚ ਲਗਾਤਾਰ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਹਲਕੇ ਦੇ ਪਿੰਡ ਘੁਟੀਂਡ, ਹਿੰਮਤਗੜ੍ਹ, ਲੱਲੋਂ ਖ਼ੁਰਦ, ਪਹੇੜੀ ਅਤੇ ਸੌਂਟੀ ਵਿਖੇ ਲਾਲ ਲਕੀਰ ਦੇ ਅੰਦਰ ਆਉਂਦੇ ਘਰਾਂ ਦੇ ਮਾਲਕਾਂ ਨੂੰ ਅਧਿਕਾਰਤ ਤੌਰ ’ਤੇ ‘ਪ੍ਰਾਪਰਟੀ ਕਾਰਡ’ ਵੰਡਣ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੰਮੇ ਸਮੇਂ ਤੋਂ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਆਪਣੀ ਹੀ ਜਾਇਦਾਦ ਦਾ ਮਾਲਕਾਨਾ ਹੱਕ ਪ੍ਰਾਪਤ ਕਰਨ ਵਿਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ‘ਮੇਰਾ ਘਰ, ਮੇਰੇ ਨਾਮ’ ਸਕੀਮ ਦੇ ਲਾਗੂ ਹੋਣ ਨਾਲ ਹੁਣ ਸਾਡੇ ਪਿੰਡ ਵਾਸੀ ਆਪਣੀ ਜਾਇਦਾਦ ਦੇ ਪੂਰੇ ਕਾਨੂੰਨੀ ਮਾਲਕ ਬਣ ਗਏ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਪਣੀ ਜਾਇਦਾਦ ਦੇ ਮਾਲਕਾਨਾ ਹੱਕ ਮਿਲੇ ਹਨ, ਉੱਥੇ ਹੀ ਉਨ੍ਹਾਂ ਨੂੰ ਬੈਂਕਾਂ ਤੋਂ ਆਸਾਨੀ ਨਾਲ ਕਰਜ਼ੇ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਵੀ ਭਾਰੀ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਹਲਕੇ ਦੇ ਹਰ ਘਰ ਅਤੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਬਾਕੀ ਰਹਿੰਦੇ ਪਿੰਡਾਂ ਵਿਚ ਵੀ ਇਸ ਸਕੀਮ ਦਾ ਦਾਇਰਾ ਵਿਸ਼ਾਲ ਕਰਕੇ ਯੋਗ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਤਕਸੀਮ ਕੀਤੇ ਜਾਣਗੇ। ਇਸ ਮੌਕੇ ਪਿੰਡਾਂ ਦੇ ਮੋਹਤਬਰ ਵਿਅਕਤੀ, ਪੰਚਾਇਤਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ਲਗਾਇਆ ਅਗਲੀ ਖ਼ਬਰ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Ad Position 24