18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਭਾਕਿਯੂ ਲੱਖੋਵਾਲ ਵਲੋਂ ਸ਼੍ਰੋ.ਅ.ਦਲ (ਬ) ਨੂੰ ਸਮਰਥਨ ਦੇਣ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੇਗੀ-ਸ਼ਿਵਦਾਸਪੁਰ

ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੰਜਾਬ, ਪੰਜਾਬੀਅਤ, ਕਿਸਾਨੀ ਅਤੇ ਸੂਬੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਆਪਣੀ ਸਿਆਸੀ ਸਰਗਰਮੀ ਦਾ ਅਹਿਮ ਹਿੱਸਾ ਮੰਨਦਾ ਆਇਆ ਹੈ, ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਮਰਥਨ ਦੇਣ ਦੇ ਐਲਾਨ ਨਾਲ ਪਾਰਟੀ ਨੂੰ ਸੂਬੇ ’ਚ ਵੱਡੀ ਮਜ਼ਬੂਤੀ ਮਿਲੇਗੀ, ਇਸ ਸਮਰਥਨ ਦੇ ਐਲਾਨ ਨਾਲ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ (ਬ) ਵੱਡੀ ਜਿੱਤ ਪ੍ਰਾਪਤ ਕਰੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਨੇ ਭਾਕਿਯੂ ਲੱਖੋਵਾਲ ਦੇ ਅਜਮੇਰ ਸਿੰਘ ਲੱਖੋਵਾਲ, ਹਰਿੰਦਰ ਸਿੰਘ ਲੱਖੋਵਾਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬਿਨਾਂ ਸ਼ਰਤ ਪਾਰਟੀ ਨੂੰ ਸਮਰਥਨ ਦੇਣ ਦੇ ਫ਼ੈਸਲੇ ਦਾ ਐਲਾਨ ਕਰਨ ਦਾ ਸਵਾਗਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਬਸੀ ਪਠਾਣਾਂ, 18 ਨਵੰਬਰ (ਰਾਜਿੰਦਰ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਹਮੇਸ਼ਾ ਪੰਜਾਬ, ਪੰਜਾਬੀਅਤ, ਕਿਸਾਨੀ ਅਤੇ ਸੂਬੇ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਆਪਣੀ ਸਿਆਸੀ ਸਰਗਰਮੀ ਦਾ ਅਹਿਮ ਹਿੱਸਾ ਮੰਨਦਾ ਆਇਆ ਹੈ, ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਸਮਰਥਨ ਦੇਣ ਦੇ ਐਲਾਨ ਨਾਲ ਪਾਰਟੀ ਨੂੰ ਸੂਬੇ ’ਚ ਵੱਡੀ ਮਜ਼ਬੂਤੀ ਮਿਲੇਗੀ, ਇਸ ਸਮਰਥਨ ਦੇ ਐਲਾਨ ਨਾਲ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ (ਬ) ਵੱਡੀ ਜਿੱਤ ਪ੍ਰਾਪਤ ਕਰੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਸਕੱਤਰ ਜਨਰਲ ਸਵਰਨ ਸਿੰਘ ਸ਼ਿਵਦਾਸਪੁਰ ਨੇ ਭਾਕਿਯੂ ਲੱਖੋਵਾਲ ਦੇ ਅਜਮੇਰ ਸਿੰਘ ਲੱਖੋਵਾਲ, ਹਰਿੰਦਰ ਸਿੰਘ ਲੱਖੋਵਾਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਬਿਨਾਂ ਸ਼ਰਤ ਪਾਰਟੀ ਨੂੰ ਸਮਰਥਨ ਦੇਣ ਦੇ ਫ਼ੈਸਲੇ ਦਾ ਐਲਾਨ ਕਰਨ ਦਾ ਸਵਾਗਤ ਕਰਦਿਆਂ ਕੀਤਾ। ਸ਼ਿਵਦਾਸਪੁਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਵੀ ਅਕਾਲੀ ਦਲ (ਬ) ਨੂੰ ਸਮਰਥਨ ਦੇਣ ਦੇ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਸਹਿਯੋਗ ਅਤੇ ਵਰਕਰਾਂ ਦੀ ਇੱਕਜੁੱਟਤਾ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰੇਗੀ ਅਤੇ ਕਿਸਾਨ ਜਥੇਬੰਦੀਆਂ ਦਾ ਇਹ ਸਹਿਯੋਗ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਮਜ਼ਬੂਤੀ ਵੱਲ ਲੈ ਕੇ ਜਾਏਗਾ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨ ਜਥੇਬੰਦੀਆਂ ਅਤੇ ਪਾਰਟੀ ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਆਉਣ ਵਾਲੇ ਸਮੇਂ ਵਿਚ ਸਿਆਸੀ ਅਤੇ ਜਥੇਬੰਦਕ ਸਰਗਰਮੀਆਂ ਨੂੰ ਨਵੀਂ ਦਿਸ਼ਾ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸੇਵਾਵਾਂ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਲਈ ਵੀ ਕੀਤੇ ਜਾ ਰਹੇ ਹਨ ਕਾਰਜ-ਜਥੇਦਾਰ ਰਿਆ ਅਗਲੀ ਖ਼ਬਰ ਪੰਜਾਬ ਦਾ ਕਰੋੜਪਤੀ ਮੰਚ ਮੁੱਖ ਮੰਤਰੀ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਵੱਲ ਨਿਵੇਕਲਾ ਉਪਰਾਲਾ ਸਾਬਿਤ ਹ...
Ad Position 24