19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਿਤਿਨ ਨਬੀਨ ਦਾ ਆਦਮਪੁਰ ਹਵਾਈ ਅੱਡੇ ’ਤੇ ਜਗਦੀਪ ਚੀਮਾ ਵਲੋਂ ਸਵਾਗਤ ‘ ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕਰਨ ਲਈ ਪਹੁੰਚੇ ਪੰਜਾਬ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ, ਆਦਮਪੁਰ (ਜਲੰਧਰ) ਵਿਖੇ ਪਹੁੰਚਣ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਤੋਂ ਜਗਦੀਪ ਸਿੰਘ ਚੀਮਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਨਿਤਿਨ ਨਬੀਨ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕਰਨ ਲਈ ਪੰਜਾਬ ਪਹੁੰਚੇ ਹਨ।

Ad Position 21
No active advertisement
ਅਜੀਤ ਡੈਸਕ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਸੁਰਜੀਤ ਸਿੰਘ ਸਾਹੀ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਹਵਾਈ ਅੱਡਾ, ਆਦਮਪੁਰ (ਜਲੰਧਰ) ਵਿਖੇ ਪਹੁੰਚਣ ’ਤੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਤੇ ਹਲਕਾ ਅਮਲੋਹ ਤੋਂ ਜਗਦੀਪ ਸਿੰਘ ਚੀਮਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਨਿਤਿਨ ਨਬੀਨ ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ‘ਸਮਰਸਤਾ ਸੰਕਲਪ ਯਾਤਰਾ’ ਦੀ ਸ਼ੁਰੂਆਤ ਕਰਨ ਲਈ ਪੰਜਾਬ ਪਹੁੰਚੇ ਹਨ। ਇਸ ਮੌਕੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਪੰਜਾਬ ਵਿਖੇ ਕੌਮੀ ਪ੍ਰਧਾਨ ਦਾ ਆਗਮਨ ਅਤੇ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਯਾਤਰਾ ਦੀ ਸ਼ੁਰੂਆਤ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਨੇ ਆਪਣੀ ਬਾਣੀ ਅਤੇ ਵਿਚਾਰਧਾਰਾ ਰਾਹੀਂ ਸਮਾਜਿਕ ਬਰਾਬਰੀ, ਆਪਸੀ ਪ੍ਰੇਮ ਅਤੇ ਭਾਈਚਾਰਕ ਸਾਂਝ ਦਾ ਮਹਾਨ ਸੰਦੇਸ਼ ਦਿੱਤਾ। ‘ਸਮਰਸਤਾ ਸੰਕਲਪ ਯਾਤਰਾ’ ਗੁਰੂ ਜੀ ਦੇ ਇਨ੍ਹਾਂ ਉੱਚ ਆਦਰਸ਼ਾਂ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਇਕ ਸ਼ਲਾਘਾਯੋਗ ਉਪਰਾਲਾ ਹੈ। ਜਗਦੀਪ ਸਿੰਘ ਚੀਮਾ ਨੇ ਸਮੂਹ ਸੰਗਤਾਂ ਅਤੇ ਪੰਜਾਬ ਵਾਸੀਆਂ ਨੂੰ ਇਸ ਪਵਿੱਤਰ ਯਾਤਰਾ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਆਓ, ਗੁਰੂ ਰਵਿਦਾਸ ਮਹਾਰਾਜ ਦੇ ਸਮਾਜਿਕ ਸਮਾਨਤਾ, ਸਦਭਾਵਨਾ ਅਤੇ ਮਨੁੱਖੀ ਏਕਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਇੱਕਜੁੱਟ ਹੋਈਏ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਸੇਵਾਵਾਂ ਦੇ ਨਾਲ-ਨਾਲ ਮਨੁੱਖਤਾ ਦੀ ਭਲਾਈ ਲਈ ਵੀ ਕੀਤੇ ਜਾ ਰਹੇ ਹਨ ਕਾਰਜ-ਜਥੇਦਾਰ ਰਿਆ
Ad Position 24