ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਰਹੇ ਲਾਭਪਾਤਰੀਆਂ ਤੋਂ ਫੀਡਬੈਕ ਪ੍ਰਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਕਮਿਸ਼ਨ ਦੇ ਦਫ਼ਤਰ ਵਿਖੇ ਇਕ ਵਾਰ ਰੂਮ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਵਾਰ ਰੂਮ ਰਾਹੀਂ ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾਵੇਗਾ।
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈ ਰਹੇ ਲਾਭਪਾਤਰੀਆਂ ਤੋਂ ਫੀਡਬੈਕ ਪ੍ਰਾਪਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਕਮਿਸ਼ਨ ਦੇ ਦਫ਼ਤਰ ਵਿਖੇ ਇਕ ਵਾਰ ਰੂਮ ਸਥਾਪਿਤ ਕੀਤਾ ਜਾ ਰਿਹਾ ਹੈ। ਇਸ ਵਾਰ ਰੂਮ ਰਾਹੀਂ ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਸਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾਵੇਗਾ। ਇਹ ਜਾਣਕਾਰੀ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਰੂਮ ਵਿਖੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨੈਸ਼ਨਲ ਫੂਡ ਸਕਿਉਰਿਟੀ ਐਕਟ ਤਹਿਤ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਵਲੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਹੋਰ ਸਾਮਾਨ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਉਪਰੰਤ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਡਾਲੀ ਆਲਾ ਸਿੰਘ, ਸਰਕਾਰੀ ਐਲੀਮੈਂਟਰੀ ਸਕੂਲ ਬਡਾਲੀ ਆਲਾ ਸਿੰਘ, ਆਂਗਣਵਾੜੀ ਸੈਂਟਰ ਬਡਾਲੀ ਆਲਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨੀ ਕਲਾਂ ਦਾ ਦੌਰਾ ਕੀਤਾ ਅਤੇ ਬੱਚਿਆ ਨੂੰ ਮਿਲਣ ਵਾਲੇ ਮਿਡ ਡੇ ਮੀਲ ਦੇ ਖਾਣੇ ਦੀ ਗੁਣਵੱਤਾ, ਪੀਣ ਵਾਲੇ ਪਾਣੀ, ਸਾਫ਼ ਸਫ਼ਾਈ ਆਦਿ ਦਾ ਜਾਇਜ਼ਾ ਲਿਆ। ਮੈਂਬਰ ਫੂਡ ਕਮਿਸ਼ਨ ਜਸਵੀਰ ਸਿੰਘ ਸੇਖੋਂ ਨੇ ਆਂਗਣਵਾੜੀ ਸੈਂਟਰ ਅਤੇ ਸਕੂਲ ਵਿਚ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਖਾਣੇ ਤੇ ਸੰਤੁਸ਼ਟੀ ਜ਼ਾਹਿਰ ਕੀਤੀ ਪਰ ਪੀਣ ਵਾਲੇ ਪਾਣੀ ਦੀ ਗੁਣਵੱਤਾ ਤਸੱਲੀਬਖ਼ਸ਼ ਨਹੀਂ ਸੀ। ਇਸ ਸਬੰਧੀ ਮੈਂਬਰ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਲਈ ਹਰ ਹਾਲਤ ਵਿਚ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮਿਡ ਡੇ ਮੀਲ ਦੇ ਰਾਸ਼ਨ ਦੀ ਮਿਆਦ ਦੀ ਮਿਤੀ ਤੇ ਰਸੋਈ ਦੀ ਸਾਫ਼ ਸਫ਼ਾਈ ਦਾ ਨਿਰੀਖਣ ਕੀਤਾ। ਮਿਡ ਡੇ ਮੀਲ ਤਿਆਰ ਕਰਨ ਵਾਲਿਆਂ ਨੂੰ ਸਿਰ ਢੱਕਣ ਅਤੇ ਹੱਥਾਂ ਵਿਚ ਦਸਤਾਨੇ ਪਾਉਣ ਦੀ ਹਦਾਇਤ ਕੀਤੀ।