18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਵੈ-ਸਹਾਇਤਾ ਸਮੂਹਾਂ ਰਾਹੀਂ ਔਰਤਾਂ ਨੂੰ ਉੱਦਮੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ-ਤਰੁਣਪ੍ਰੀਤ ਸਿੰਘ ਸੌਂਦ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਔਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਕਮਿਊਨਿਟੀ ਮੈਨੇਜਡ ਟਰੇਨਿੰਗ ਸੈਂਟਰ ਵਿਚ ਸੈੱਲਫ਼ ਹੈਲਪ ਗਰੁੱਪਾਂ ਨਾਲ ਸਬੰਧਿਤ ਔਰਤਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਅਤੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ 30 ਦਿਨਾਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਔਰਤਾਂ, ਨੌਜਵਾਨਾਂ ਅਤੇ ਬਜ਼ੁਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਕਮਿਊਨਿਟੀ ਮੈਨੇਜਡ ਟਰੇਨਿੰਗ ਸੈਂਟਰ ਵਿਚ ਸੈੱਲਫ਼ ਹੈਲਪ ਗਰੁੱਪਾਂ ਨਾਲ ਸਬੰਧਿਤ ਔਰਤਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਅਤੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣ ਲਈ 30 ਦਿਨਾਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ। ਕੈਬਿਨਟ ਮੰਤਰੀ ਸੌਂਦ ਨੇ ਕਿਹਾ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਔਰਤਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਰੁਜ਼ਗਾਰ ਦੇ ਅਜਿਹੇ ਮੌਕੇ ਮੁਹੱਈਆ ਕਰਵਾਏ ਜਾਣ, ਜਿਸ ਨਾਲ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਦੂਰ-ਦੁਰਾਡੇ ਨਾ ਜਾਣਾ ਪਵੇ ਅਤੇ ਉਹ ਸਵੈ-ਮਾਣ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਜਿਸ ਲਈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਤੇ ਪਸ਼ੂ ਪਾਲਣ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਇਹ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 30 ਪਿੰਡਾਂ ਵਿਚੋਂ ਔਰਤਾਂ ਦੀ ਚੋਣ ਕਰਕੇ ਇਸ ਪ੍ਰੋਗਰਾਮ ਨੂੰ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਔਰਤਾਂ ਨੂੰ ਲਗਾਤਾਰ 30 ਦਿਨ ਪਸ਼ੂ ਪਾਲਣ, ਡੇਅਰੀ ਫਾਰਮਿੰਗ ਅਤੇ ਪਸ਼ੂਆਂ ਦੀ ਸਾਂਭ-ਸੰਭਾਲ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਇਹ ਉਪਰਾਲਾ ਸਿਰਫ਼ ਚੁਣੀਆਂ ਗਈਆਂ ਔਰਤਾਂ ਤੱਕ ਹੀ ਸੀਮਤ ਨਹੀਂ ਹੈ, ਸਗੋਂ ਪਸ਼ੂ ਪਾਲਣ ਦਾ ਕਿੱਤਾ ਸਿੱਖਣ ਦੇ ਚਾਹਵਾਨ ਕੋਈ ਵੀ ਵਿਅਕਤੀ ਵੀ ਇਸ ਤੋਂ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਤਿਆਰ ਹੋਣ ਵਾਲੇ ਉਤਪਾਦਾਂ ਜਿਵੇਂ ਪਨੀਰ, ਮੱਖਣ, ਘੀ ਆਦਿ ਦੀ ਮੰਗ ਲਗਾਤਾਰ ਵਧ ਰਹੀ ਹੈ। ਵਧਦੀ ਆਬਾਦੀ ਦੇ ਨਾਲ ਇਨ੍ਹਾਂ ਉਤਪਾਦਾਂ ਦੀ ਲੋੜ ਵੀ ਵਧ ਰਹੀ ਹੈ, ਪਰ ਦੂਜੇ ਪਾਸੇ ਪਿੰਡਾਂ ਵਿਚ ਪਸ਼ੂ ਪਾਲਣ ਦਾ ਰਵਾਇਤੀ ਕਿੱਤਾ ਘਟਦਾ ਜਾ ਰਿਹਾ ਹੈ। ਇਸ ਲਈ ਇਸ ਕਿੱਤੇ ਨੂੰ ਮੁੜ ਪ੍ਰਫੁੱਲਿਤ ਕਰਨ ਅਤੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਅਜਿਹੇ ਸਿਖਲਾਈ ਪ੍ਰੋਗਰਾਮ ਬੇਹੱਦ ਸਹਾਈ ਸਿੱਧ ਹੋਣਗੇ। ਇਸ ਮੌਕੇ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵਾਂ ਵਿਭਾਗਾਂ ਦੇ ਸਾਂਝੇ ਯਤਨਾਂ ਨਾਲ ਪੇਂਡੂ ਔਰਤਾਂ ਨੂੰ ਹੁਨਰਮੰਦ ਬਣਾਉਣ ਅਤੇ ਉਨ੍ਹਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਵਿਚ ਮਦਦ ਮਿਲੇਗੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ ਸਾਹਿਬ ਸਿੰਗਾਰਾ ਸਿੰਘ ਸਲਾਣਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਰੀਤ ਕੌਰ ਸੇਖੋਂ, ਸਰਬਜੀਤ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਸਰਬਜੀਤ ਸਿੰਘ, ਡੀ.ਡੀ.ਪੀ.ਓ ਦਿਲਾਵਰ ਕੌਰ, ਪੀ.ਡੀ.ਸੀ ਮੈਂਬਰ ਵੈਭਵ ਮਹੇਸ਼ਵਰੀ, ਡਾ. ਰਣਜੀਤ ਕੌਰ (ਡਿਪਟੀ ਅਡਵਾਇਜਰ), ਆੜ੍ਹਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਟਰੇਡ ਵਿੰਗ ਖੰਨਾ ਦੇ ਚੇਅਰਮੈਨ ਵਿਕਾਸ ਭਾਟੀਆ, ਅਮਰਜੀਤ ਵਾਲੀਆ ਅਤੇ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬਹੁ-ਅਨੁਸ਼ਾਸਨੀ ਅਧਿਐਨ ਨੂੰ ਸਮਰਪਿਤ ਚੌਥੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਆਗਾਜ਼ ਅਗਲੀ ਖ਼ਬਰ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ
Ad Position 24