18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਡਿਵਾਈਨ ਲਾਈਟ ਸਕੂਲ ਵਿਖੇ ਬਾਸਕਿਟਬਾਲ ਦੇ ਕਰਵਾਏ ਮੁਕਾਬਲੇ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਅਸਮੀਟਾ 3 ਬਾਏ 3 ਬਾਸਕਿਟਬਾਲ ਸਿਟੀ ਟੂਰਨਾਮੈਂਟ ਤਹਿਤ ਬਾਸਕਿਟਬਾਲ ਦੇ ਮੁਕਾਬਲੇ ਬੜੇ ਉਤਸ਼ਾਹ ਨਾਲ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਅਸਮੀਟਾ 3 ਬਾਏ 3 ਬਾਸਕਿਟਬਾਲ ਸਿਟੀ ਟੂਰਨਾਮੈਂਟ ਤਹਿਤ ਬਾਸਕਿਟਬਾਲ ਦੇ ਮੁਕਾਬਲੇ ਬੜੇ ਉਤਸ਼ਾਹ ਨਾਲ ਕਰਵਾਏ ਗਏ। ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਸ ਤੋਂ ਇਲਾਵਾ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਕੂਲ ਦੇ ਸੈਕਟਰੀ-ਕਮ-ਖ਼ਜ਼ਾਨਚੀ ਪ੍ਰਿਆ ਅਰੋੜਾ, ਵਾਈਸ ਪ੍ਰਿੰਸੀਪਲ ਨੀਰੂ ਧੀਰ ਤੇ ਡੀ.ਪੀ.ਈ ਅਮ੍ਰਿਤਪਾਲ ਸਿੰਘ ਤੇ ਸਵਾਤੀ ਚੌਹਾਨ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਸਾਰੇ ਮਹਿਮਾਨਾਂ ਨੂੰ ਮੈਮੋਰੰਡਮ ਦੇ ਕੇ ਸਨਮਾਨਿਤ ਕੀਤਾ ਗਿਆ। ਮੁਕਾਬਲੇ ਦੌਰਾਨ ਮੁੰਡਿਆਂ ਦੀਆਂ ਬਾਸਕਿਟਬਾਲ ਟੀਮਾਂ ਵਿਚਕਾਰ ਦੋਸਤਾਨਾ ਮੈਚ ਕਰਵਾਇਆ ਗਿਆ, ਜਿਸ ਵਿਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਕੁੜੀਆਂ ਦੇ ਬਾਸਕਿਟਬਾਲ ਮੁਕਾਬਲੇ ਵਿਚ ਜੀਜਸ ਸੇਵੀਅਰ ਸਕੂਲ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਦੀ ਏ ਟੀਮ ਦੂਜੇ ਸਥਾਨ ’ ਤੇ ਬੀ ਟੀਮ ਤੀਜੇ ਸਥਾਨ ਤੇ ਰਹੀ। ਇਸ ਖੇਡ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਸੀ। ਅਖੀਰ ਵਿਚ ਇਨਾਮ ਵੰਡ ਸਮਾਰੋਹ ਵਿਚ ਸ਼ਮੂਲੀਅਤ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾ. ਬਬੀਤਾ ਚੋਪੜਾ ਨੇ ਵਾਈਸ ਪ੍ਰਿੰਸੀਪਲ ਨੀਰੂ ਧੀਰ, ਡੀ. ਪੀ. ਈ. ਅਮ੍ਰਿਤਪਾਲ ਸਿੰਘ, ਪੰਜਾਬ ਬਾਸਕਿਟਬਾਲ ਹੈਡ ਕੋਚ ਰਾਹੁਲਦੀਪ ਸਿੰਘ, ਤੁਲਸੀ ਹੈਂਡਬਾਲ ਕੋਚ, ਦੀਪਕ ਬਾਸਕਿਟਬਾਲ, ਸੁਖਦੀਪ ਸਿੰਘ ਸੀਨੀਅਰ ਫੁਟਬਾਲ ਕੋਚ, ਰੋਹਿਤ ਬਾਸਕਿਟਬਾਲ ਕੋਚ, ਸਵਾਤੀ ਚੌਹਾਨ, ਮਹਿਮਾਨਾਂ, ਅਧਿਆਪਕਾਂ ਤੇ ਭਾਗ ਲੈਣ ਵਾਲੇ ਖਿਡਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਜਨ ਗਾਇਕਾ ਆਸ਼ੂ ਸਤੀਜਾ ਦੇ ਭਜਨਾਂ ’ਤੇ ਰਾਧਾ-ਕ੍ਰਿਸ਼ਨ ਦੀ ਭਗਤੀ ਵਿਚ ਝੂਮੀ ਸੰਗਤ ਅਗਲੀ ਖ਼ਬਰ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ
Ad Position 24