18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਚੋਣਾਂ ਸੰਬੰਧੀ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਾਰਟੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕਰਕੇ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਜਿਸ ਦੇ ਤਹਿਤ ਅੱਜ ਪੀਰ ਕਾਲੋਨੀ ਸਰਹਿੰਦ ਵਿਖੇ ਹਲਕਾ ਇੰਚਾਰਜ ਭੁੱਟਾ ਨੇ ਇਸਤਰੀ ਅਕਾਲੀ ਦਲ ਵਿੰਗ ਦੀ ਮੀਤ ਪ੍ਰਧਾਨ ਤਰੁਣ ਕੁਮਾਰੀ ਅਤੇ ਜਸਵੀਰ ਸਿੰਘ ਸੋਢੀ ਦੇ ਯਤਨਾਂ ਸਦਕਾ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ।

Ad Position 21
No active advertisement
ਅਜੀਤ ਡੈਸਕ 19-11-2026
ਫ਼ਤਹਿਗੜ੍ਹ ਸਾਹਿਬ, 18 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਅੱਜ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਅਹਿਮ ਮੀਟਿੰਗ ਕਰਕੇ ਸਿਆਸੀ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਜਿਸ ਦੇ ਤਹਿਤ ਅੱਜ ਪੀਰ ਕਾਲੋਨੀ ਸਰਹਿੰਦ ਵਿਖੇ ਹਲਕਾ ਇੰਚਾਰਜ ਭੁੱਟਾ ਨੇ ਇਸਤਰੀ ਅਕਾਲੀ ਦਲ ਵਿੰਗ ਦੀ ਮੀਤ ਪ੍ਰਧਾਨ ਤਰੁਣ ਕੁਮਾਰੀ ਅਤੇ ਜਸਵੀਰ ਸਿੰਘ ਸੋਢੀ ਦੇ ਯਤਨਾਂ ਸਦਕਾ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਅੱਜ ਦੀ ਇਹ ਬੈਠਕ ਆਉਣ ਵਾਲੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦੇ ਮੰਤਵ ਨਾਲ ਸਮੂਹ ਪਾਰਟੀ ਮੈਂਬਰਾਂ ਦੇ ਸੁਝਾਓ ਅਤੇ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਕੀਤੀ ਗਈ ਹੈ ਤਾਂ ਜੋ ਚੋਣਾਂ ਦੌਰਾਨ ਪਾਰਟੀ ਨੂੰ ਜਿੱਤ ਦਿਵਾ ਕੇ ਹਲਕੇ ਦੇ ਵੱਖ-ਵੱਖ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਬੀਤੇ ਲੰਮੇ ਸਮੇਂ ਤੋਂ ਕੋਈ ਵਿਕਾਸ ਕਾਰਜ ਨਹੀਂ ਕਰਵਾਏ ਗਏ ਅਤੇ ਹਲਕੇ ਦੇ ਲੋਕ ਆਪਣੀਆਂ ਹੱਕੀ ਮੰਗਾਂ ਵਾਸਤੇ ਸੰਘਰਸ਼ ਦੀ ਰਾਹ ਤੇ ਤੁਰੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਦਿਆਂ ਦੇ ਹੱਲ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇਕ ਅਜਿਹੀ ਸਿਆਸੀ ਜਮਾਤ ਹੈ ਜੋ ਪੰਜਾਬ ਨੂੰ ਮੁੜ ਤੋਂ ਵਿਕਾਸ ਦੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਪੰਜਾਬ ਅੰਦਰ ਮੁੜ ਤੋਂ ਵਿਕਾਸ ਦੀ ਹਨੇਰੀ ਚੱਲੇਗੀ ਅਤੇ ਲੋਕਾਂ ਦੀਆਂ ਹੱਕੀ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਗਿਆਨੀ ਕੁਲਵਿੰਦਰ ਸਿੰਘ, ਸੁਖਦੀਪ ਸਿੰਘ ਬਹਿਲੋਲਪੁਰ, ਅਮਰਾਵਤੀ ਜੈਨ, ਗੁਰਸੇਵਕ ਸਿੰਘ ਗੋਲਾ, ਰੇਖਾ ਰਾਣੀ, ਵਰਿੰਦਰ ਸਿੰਘ, ਹਰਮਨਜੋਤ ਸਿੰਘ, ਜਸਵਿੰਦਰ ਸਿੰਘ, ਪੂਜਾ ਰਾਣੀ, ਰਮਨਦੀਪ ਸਿੰਘ, ਹਰਪਵਿੱਤਰ ਸਿੰਘ, ਰੁਪਿੰਦਰ ਸਿੰਘ, ਤਰਵਿੰਦਰ ਸਿੰਘ, ਹਰਦੀਪ ਕੌਰ, ਜਸਵਿੰਦਰ ਸਿੰਘ, ਅਮਿਤ ਕੁਮਾਰ, ਸਹਿਜ ਪ੍ਰੀਤ, ਦਿਲਪ੍ਰੀਤ ਸਿੰਘ, ਸਤਿੰਦਰਪਾਲ ਸਿੰਘ, ਬਲਜੀਤ ਸਿੰਘ, ਨਿਤਿਨ ਕੁਮਾਰ, ਮਨੀਸ਼ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸਤਰੀਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ-ਕੌਂਸਲਰ ਮਨਪ੍ਰੀਤ ਕੌਰ ਤੇ ਬਲਵਿੰਦਰ ਕੌਰ ਅਗਲੀ ਖ਼ਬਰ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ-ਡਾ.ਗੁਰਸ਼ਰਨ ਸਿੰਘ
Ad Position 24